ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਜ਼ਮੀਨੀ ਪੱਧਰ ‘ਤੇ ਦਿਖਾਈ ਦੇ ਰਹੀ- ਨੀਲ ਗਰਗ

by | Jul 17, 2025 | breaking news, daily | 0 comments

7,000 ਪਿੰਡਾਂ ਵਿੱਚ ਕਰਵਾਏ ਨਸ਼ਾ ਵਿਰੋਧੀ ਸੈਮੀਨਾਰ, 4,500 ਪਿੰਡ ਹੋਏ ਪੂਰੀ ਤਰ੍ਹਾਂ ਨਸ਼ਾ ਮੁਕਤ- ਗਰਗ

ਰੰਗਲਾ ਪੰਜਾਬ ਅਤੇ ਨਸ਼ਾ ਮੁਕਤ ਪੰਜਾਬ” ਦਾ ਸੁਪਨਾ ਹੁਣ ਜਲਦ ਹੀ ਹਕੀਕਤ ਵਿੱਚ ਬਦਲੇਗਾ -ਗਰਗ

ਇਕ ਪਾਸੇ ਰਾਜਾ ਵੜ੍ਹਿੰਗ ਵਰਗੇ ਲੋਕ ਹਨ ਜਿਹੜੇ ਕਹਿੰਦੇ ਹਨ ਪੰਜਾਬ ਕਦੇ ਵੀ ਨਸ਼ਾ ਮੁਕਤ ਨਹੀਂ ਹੋ ਸਕਦਾ, ਦੂਜੇ ਪਾਸੇ ਮਾਨ ਸਰਕਾਰ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਲਗਾਤਾਰ ਕੰਮ ਕਰ ਰਹੀ- ਗਰਗ

ਚੰਡੀਗੜ੍ਹ, 16 ਜੁਲਾਈ

ਆਮ ਆਦਮੀ ਪਾਰਟੀ ਦੇ ਆਗੂ ਨੀਲ ਗਰਗ ਨੇ ਅੱਜ ਇੱਕ ਬਿਆਨ ਵਿੱਚ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਹੁਣ ਇਹ ਜ਼ਮੀਨੀ ਪੱਧਰ ‘ਤੇ ਦਿਖਾਈ ਦੇ ਰਿਹਾ ਹੈ।

ਨਸ਼ਿਆਂ ਵਿਰੁੱਧ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਦੀ ਸ਼ਲਾਘਾ ਕਰਦੇ ਹੋਏ ਨੀਲ ਗਰਗ ਨੇ ਕਿਹਾ ਕਿ ਹਾਲ ਹੀ ਵਿੱਚ ‘ਆਪ’ ਸਰਕਾਰ ਵਲੋਂ ਪੰਜਾਬ ਦੇ ਪਿੰਡਾਂ ਵਿੱਚ ਨਸ਼ਾ ਵਿਰੋਧੀ ਸੈਮੀਨਾਰ ਆਯੋਜਿਤ ਕੀਤੇ ਗਏ ਸਨ। ਜਿੱਥੇ ਲੋਕਾਂ ਨੇ ਸਹੁੰ ਚੁੱਕੀ ਕਿ ਉਹ ਆਪਣੇ ਪਿੰਡਾਂ ਵਿੱਚ ਨਾ ਤਾਂ ਨਸ਼ਾ ਵਿਕਣ ਦੇਣਗੇ ਅਤੇ ਨਾ ਹੀ ਕਿਸੇ ਨੂੰ ਨਸ਼ਾ ਕਰਨ ਦੇਣਗੇ। ਕਰੀਬ 7,000 ਤੋਂ ਵੱਧ ਪਿੰਡਾਂ ਵਿੱਚ ਇਹ ਸਮਿਨਾਰ ਆਯੋਜਿਤ ਕੀਤੇ ਗਏ ਅਤੇ ਨਤੀਜਾ ਇਹ ਨਿਕਲਿਆ ਕਿ ਅੱਜ 4,500 ਤੋਂ ਵੱਧ ਪਿੰਡਾਂ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਚੁੱਕੇ ਹਨ।

ਗਰਗ ਨੇ ਕਾਂਗਰਸੀ ਆਗੂ ਰਾਜਾ ਵੜ੍ਹਿੰਗ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵੜਿੰਗ ਵਰਗੇ ਆਗੂ ਦਾਅਵੇ ਕਰਦੇ ਸਨ ਕਿ ਪੰਜਾਬ ਕਦੇ ਵੀ ਨਸ਼ਾ ਮੁਕਤ ਨਹੀਂ ਹੋ ਸਕਦਾ। ਇਸ ਦੇ ਉਲਟ, ਮਾਨ ਸਰਕਾਰ ਨੇ ਵੱਡੇ ਨਸ਼ਾ ਤਸਕਰਾਂ ‘ਤੇ ਕਾਰਵਾਈ ਕਰ ਕੇ ਉਨ੍ਹਾਂ ਨੂੰ ਨੂੰ ਜੇਲ ਭੇਜਿਆ। ਉਨ੍ਹਾਂ ਕਿਹਾ ਕਿ ਜੇਕਰ ਇਰਾਦੇ ਮਜ਼ਬੂਤ ਹੋਣ ਤਾਂ ਸਫਲਤਾ ਜ਼ਰੂਰ ਮਿਲਦੀ ਹੈ।

ਗਰਗ ਨੇ ਕਿਹਾ ਕਿ ਮਾਨ ਸਰਕਾਰ ਨੇ ਡਰੱਗ ਸਪਲਾਈ ਚੇਨ ਨੂੰ ਤੋੜਨ ਲਈ ਸਖ਼ਤ ਕਦਮ ਚੁੱਕੇ ਹਨ। ਹੁਣ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਰਹੇ ਹਨ ਜਾਂ ਸਲਾਖਾਂ ਪਿੱਛੇ ਪਹੁੰਚ ਗਏ ਹਨ। ਇਸ ਦੇ ਨਾਲ ਹੀ ਹਰ ਗਲੀ, ਮੁਹੱਲੇ ਅਤੇ ਪਿੰਡ ਵਿੱਚ ਨਸ਼ਿਆਂ ਵਿਰੁੱਧ ਜਨ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕੀਤਾ ਜਾ ਸਕੇ।

ਗਰਗ ਨੇ ਅੱਗੇ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵੀ ਵੱਡੀਆਂ ਪਹਿਲਕਦਮੀਆਂ ਕੀਤੀਆਂ ਹਨ। ਮਾਨ ਸਰਕਾਰ ਨੇ ਅਗਲੇ 6 ਮਹੀਨਿਆਂ ਵਿੱਚ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ 3,000 ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਹੈ। ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿਹਾ ਕਿ ਨਸ਼ੇ ਦੀ ਲਤ ਵਿੱਚ ਫਸੇ ਨੌਜਵਾਨ ਅਪਰਾਧੀ ਨਹੀਂ ਹਨ, ਉਹ ਮਰੀਜ਼ ਹਨ। ਮਾਨ ਸਰਕਾਰ ਉਨ੍ਹਾਂ ਦਾ ਇਲਾਜ ਕਰਵਾਉਣ ਅਤੇ ਮੁੱਖ ਧਾਰਾ ਵਿੱਚ ਲਿਆਉਣ ਲਈ ਕੰਮ ਕਰ ਰਹੀ ਹੈ।

ਨੀਲ ਗਰਗ ਨੇ ਕਿਹਾ ਕਿ ਪਿਛਲੀਆਂ ਕਾਂਗਰਸ, ਅਕਾਲੀ-ਭਾਜਪਾ ਦੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨੂੰ ਰਾਜਨੀਤਿਕ ਸੁਰੱਖਿਆ ਦਿੱਤੀ, ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਅੱਜ ਪੰਜਾਬ ਬਦਲਾਅ ਵੱਲ ਵਧ ਰਿਹਾ ਹੈ ਅਤੇ ਅਸੀਂ ਪੂਰੀ ਉਮੀਦ ਨਾਲ ਕਹਿ ਸਕਦੇ ਹਾਂ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ “ਨਸ਼ਾ ਮੁਕਤ, ਰੰਗਲਾ ਪੰਜਾਬ” ਬਣਾਉਣ ਦਾ ਸੁਪਨਾ ਜਲਦੀ ਹੀ ਹਕੀਕਤ ਵਿੱਚ ਬਦਲ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...