ਮਾਨ ਸਰਕਾਰ ਬੱਚਿਆਂ ਲਈ ਸੁਰੱਖਿਅਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ

by | Jun 9, 2025 | breaking news, daily | 0 comments

ਡਾ ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿ ਬੱਚਿਆਂ ਦੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਢੰਗ ਨਾਲ ਬਣਾਇਆ ਜਾਵੇ ਯਕੀਨੀ

ਬੱਚਿਆਂ ਦੀ ਗੈਰ-ਕਾਨੂੰਨੀ ਅਡਾਪਸ਼ਨ ‘ਤੇ ਲਗੇਗੀ ਰੋਕ –ਮੰਤਰੀ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਸਿਹਤ ਅਦਾਰਿਆਂ ਨੂੰ ਗੈਰ-ਕਾਨੂੰਨੀ ਅਡਾਪਸ਼ਨ ਦੀ ਸੂਚਨਾ 24 ਘੰਟਿਆਂ ਵਿੱਚ ਦੇਣ ਦੇ ਦਿੱਤੇ ਹੁਕਮ

ਚੰਡੀਗੜ੍ਹ, 9 ਜੂਨ:

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਗੋਦ ਲੈਣ ਦੀ ਪ੍ਰਕਿਰਿਆ ਜੁਵੇਨਾਇਲ ਜਸਟਿਸ ਐਕਟ-2015 ਅਨੁਸਾਰ ਕਾਨੂੰਨੀ ਤਰੀਕੇ ਨਾਲ ਪੂਰੀ ਕੀਤੀ ਜਾਵੇ ਤਾਂ ਜੋ ਬੱਚਿਆਂ ਨੂੰ ਇੱਕ ਸੁਰੱਖਿਅਤ, ਪਿਆਰ ਭਰਿਆ ਤੇ ਮਰਿਆਦਾ ਯੁਕਤ ਵਾਤਾਵਰਣ ਮਿੱਲ ਸਕੇ।

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ 0 ਤੋਂ 18 ਸਾਲ ਤੱਕ ਦੇ ਹਰ ਬੱਚੇ ਦੀ ਜ਼ਿੰਦਗੀ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਨੂੰ ਉੱਚ ਮਿਆਰੀ ਸੇਵਾਵਾਂ ਉਪਲਬਧ ਕਰਵਾਉਣਾ ਸਾਡੀ ਸਾਰਿਆਂ ਦੀ ਜ਼ਿਮੇਵਾਰੀ ਹੈ। ਉਨ੍ਹਾਂ ਕਿਹਾ ਕਿ ਹਰ ਬੱਚਾ ਸੁਰੱਖਿਅਤ, ਪਿਆਰ ਭਰਪੂਰ ਅਤੇ ਮਰਿਆਦਾ ਯੁਕਤ ਵਾਤਾਵਰਣ ਦਾ ਹੱਕਦਾਰ ਹੈ। ਇਸ ਲਈ ਲੋੜ ਹੈ ਕਿ ਗੋਦ ਲੈਣ ਦੀ ਪ੍ਰਕਿਰਿਆ ਹਮੇਸ਼ਾ ਕਾਨੂੰਨੀ ਤਰੀਕੇ ਨਾਲ ਕੀਤੀ ਜਾਵੇ ਤਾਂ ਜੋ ਬੱਚੇ ਦੇ ਭਵਿੱਖ, ਉਸਦੇ ਹੱਕਾਂ ਅਤੇ ਕਾਨੂੰਨੀ ਰੱਖਿਆ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾ ਸਕੇ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਅਕਸਰ ਇਹ ਦੇਖਣ ਵਿੱਚ ਆਇਆ ਹੈ ਕਿ ਅਣਵਿਆਹੀਆਂ ਮਾਵਾਂ ਜਾਂ ਮਾਪੇ ਜੋ ਕਿ ਬੱਚਿਆਂ ਨੂੰ ਆਪਣੇ ਕੋਲ ਰੱਖਣ ਵਿੱਚ ਅਸਮੱਰਥ ਹਨ ਅਤੇ ਬੱਚਿਆਂ ਨੂੰ ਸਪੁਰਦ ਕਰਨਾ ਚਾਹੁੰਦੇ ਹਨ ਜਾਂ ਗੋਦ ਦੇਣਾ ਚਾਹੁੰਦੇ ਹਨ ਉਹ ਸਭ ਤੋਂ ਪਹਿਲਾਂ ਹਸਪਤਾਲ, ਨਰਸਿੰਗ ਹੋਮ ਜਾਂ ਡਾਕਟਰ ਨਾਲ ਸੰਪਰਕ ਕਰਦੇ ਹਨ। ਇਸ ਤੋਂ ਇਂਲਾਵਾ ਜੋ ਮਾਪੇ ਬੱਚਿਆਂ ਨੂੰ ਗੋਦ ਲੈਣਾ ਚਾਹੁੰਦੇ ਹਨ ਉਹ ਵੀ ਇਹਨਾਂ ਨਾਲ ਹੀ ਸੰਪਰਕ ਕਰਦੇ ਹਨ। ਇਸ ਲਈ ਇਹ ਬਹੁਤ ਜਰੂਰੀ ਹੋ ਜਾਂਦਾ ਹੈ ਕਿ ਜਿੰਨੀਆਂ ਵੀ ਸਿਹਤ ਸਬੰਧੀ ਸੰਸਥਾਵਾਂ (ਸਰਕਾਰੀ/ਪ੍ਰਾਈਵੇਟ) ਅਤੇ ਡਾਕਟਰ ਕੰਮ ਕਰ ਰਹੇ ਹਨ, ਉਹਨਾਂ ਨੂੰ ਬੱਚੇ ਨੂੰ ਸੁਪਰਦ ਕਰਨ ਜਾਂ ਗੋਦ ਲੈਣ ਦੀ ਪ੍ਰਕਿਰਿਆ ਬਾਰੇ ਜਾਣੂ ਹੋਣਾ ਜਰੂਰੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਆਡਪਸ਼ਨ ਨੂੰ ਰੋਕਿਆ ਜਾ ਸਕੇ ਅਤੇ ਬੱਚਿਆਂ ਦੇ ਹਿੱਤਾਂ ਦੀ ਰੱਖਿਆ ਕਰਦੇ ਹੋਏ ਉਹਨਾਂ ਨੂੰ ਟਰੈਫਿਕਿੰਗ ਜਾਂ ਸੋਸ਼ਣ ਦੇ ਜੋਖਿਮਾਂ ਤੋਂ ਬਚਾਇਆ ਜਾ ਸਕੇ।

ਗੋਦ ਲੈਣ ਦੀ ਪ੍ਰਕਿਰਿਆ ਨੂੰ ਗੰਭੀਰਤਾਂ ਨਾਲ ਲੈਂਦਿਆਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਡਾ ਬਲਜੀਤ ਕੌਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਿਹਤ ਅਦਾਰਿਆਂ ਨੂੰ ਹਦਾਇਤ ਕੀਤੀ ਕਿ ਜੇਕਰ ਉਹਨਾਂ ਕੋਲ ਇਸ ਤਰ੍ਹਾਂ ਦੇ ਮਾਪੇ/ਬੱਚੇ ਆਉਂਦੇ ਹਨ ਤਾਂ ਉਹਨਾਂ ਦੀ ਜਾਣਕਾਰੀ 24 ਘੰਟਿਆਂ ਦੇ ਅੰਦਰ-ਅੰਦਰ ਚਾਇਲਡ ਹੈਲਪਲਾਇਨ 1098/ਨੇੜੇ ਦੇ ਪੁਲਿਸ ਸਟੇਸ਼ਨ/ਬਾਲ ਭਲਾਈ ਕਮੇਟੀ/ਜ਼ਿਲਾ ਬਾਲ ਸੁਰੱਖਿਆ ਯੂਨਿਟ ਜਾਂ ਰਜਿਸਟਰਡ ਚਾਇਲਡ ਕੇਅਰ ਨੂੰ ਦਿੱਤੀ ਜਾਵੇ ਤਾਂ ਜੋ ਕਿ ਇਕ ਕਾਨੂੰਨੀ ਪ੍ਰਕਿਰਿਆ ਨੂੰ ਅਪਨਾਉਂਦਿਆਂ ਹੋਇਆ ਬੱਚੇ ਨੂੰ ਗੋਦ ਲੈਣ ਦੀ ਪ੍ਰਕਿਰਿਆ ਵਿੱਚ ਸ਼ਾਮਲ ਕੀਤਾ ਜਾ ਸਕੇ।

ਡਾ ਬਲਜੀਤ ਕੌਰ ਨੇ ਕਿਹਾ ਕਿ ਜੇਕਰ ਕਿਸੇ ਵੀ ਸਰਕਾਰੀ ਜਾਂ ਪ੍ਰਾਈਵੇਟ ਅਦਾਰੇ ਵੱਲੋਂ ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਦੀ ਉਲੰਘਣਾ ਕੀਤੀ ਜਾਂਦੀ ਹੈ ਅਤੇ ਬੱਚੇ ਨੂੰ ਗੈਰ- ਕਾਨੂੰਨੀ ਤਰੀਕੇ ਨਾਲ ਗੋਦ ਲੈਣ ਦੀ ਪ੍ਰਕਿਰਿਆ ਵਿੱਚ ਸ਼ਾਮਲ ਕੀਤਾ ਜਾਂਦਾ ਹੈ ਜਾਂ ਜਾਣਕਾਰੀ ਨੂੰ ਗੁਪਤ ਰੱਖਿਆ ਜਾਂਦਾ ਹੈ ਤਾਂ ਇਸ ਸਬੰਧੀ ਉਹਨਾਂ ਨੂੰ 6 ਮਹੀਨੇ ਦੀ ਸਜਾ ਜਾਂ 10 ਹਜ਼ਾਰ ਰੁਪਏ ਦਾ ਜੁਰਮਾਨਾ ਜਾਂ ਦੋਵੇਂ ਸਜ਼ਾ ਦਾ ਉਪਬੰਧ ਹੈ।

ਉਨ੍ਹਾਂ ਕਿਹਾ ਕਿ ਬੱਚੇ ਨੂੰ ਗੋਦ ਲੈਣ ਦੀ ਪ੍ਰਕਿਰਿਆ ਦੀ ਜਾਣਕਾਰੀ ਵਿਭਾਗ ਦੀ ਵੈਬਸਾਇਟ www.sswcd.punjab.gov.in ਤੇ ਉਪਲਬੱਧ ਹੈ। ਉਨ੍ਹਾਂ ਕਿਹਾ ਕਿ ਬੱਚੇ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਲੈਣ ਦੀ ਜਾਣਕਾਰੀ ਕਾਰਾ ਨਵੀਂ ਦਿੱਲੀ ਦੀ ਵੈਬਸਾਇਟ carings.wcd.gov.in
‘ਤੇ ਵੀ ਉਪਲਬੱਧ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...