ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ, ਗੰਨੇ ‘ਤੇ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਨੂੰ ਮਨਜ਼ੂਰੀ

by | Jan 21, 2026 | breaking news, daily | 0 comments

*ਪੰਜਾਬ ਸਰਕਾਰ ਹੁਣ ਦੇਸ਼ ਵਿੱਚ ਗੰਨੇ ਦੀ ਸਭ ਤੋਂ ਵੱਧ ਕੀਮਤ ਦੇ ਰਹੀ*

*ਪੰਜਾਬ ਕੈਬਨਿਟ ਨੇ ਗੰਨੇ ‘ਤੇ ਸਿੱਧੀ ਸਬਸਿਡੀ ਅਤੇ ਐਮ.ਐਸ.ਪੀ.-ਆਧਾਰਤ ਸਹਾਇਤਾ ਮਹੱਈਆ ਕਰ ਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ*

*ਮੁੱਖ ਮੰਤਰੀ ਮਾਨ ਨੇ ਯੋਗਸ਼ਾਲਾ ਅਧੀਨ 1,000 ਯੋਗਾ ਇੰਸਟ੍ਰਕਟਰ ਦੀਆਂ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦਿੱਤੀ*

*ਸਿਹਤ ਸੇਵਾਵਾਂ ਨੂੰ ਮਿਲੇਗੀ ਮਜ਼ਬੂਤੀ, ਬਾਦਲ, ਖਡੂਰ ਸਾਹਿਬ ਅਤੇ ਫਾਜ਼ਿਲਕਾ ਦੇ ਸਿਵਲ ਹਸਪਤਾਲ ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਸੌਂਪੇ*

*ਸ਼ਹਿਰੀ ਪ੍ਰਸ਼ਾਸਨ ਵਿੱਚ ਸੁਧਾਰਾਂ ਨੂੰ ਹਰੀ ਝੰਡੀ, ਕੈਬਨਿਟ ਨੇ ਮਿਊਂਸਪਲ ਲੈਂਡ ਟਰਾਂਸਫ਼ਰ ਅਤੇ ਰਸਤਿਆਂ-ਖਾਲ਼ਿਆਂ ਦੀ ਵਰਤੋਂ ਲਈ ਨੀਤੀ ਨੂੰ ਦਿੱਤੀ ਪ੍ਰਵਾਨਗੀ*

ਚੰਡੀਗੜ੍ਹ, 20 ਜਨਵਰੀ:

ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿਸ਼ੇਸ਼ ਤੌਰ ‘ਤੇ ਕਿਸਾਨ-ਭਲਾਈ ਲਈ ਫੈਸਲੇ ਲੈਣ ‘ਤੇ ਕੇਂਦਰਤ ਰਹੀ, ਜਿਸ ਦੌਰਾਨ ਕੈਬਨਿਟ ਵੱਲੋਂ ਨਿਰਧਾਰਤ ਸਟੇਟ ਐਗਰੀਡ ਪ੍ਰਾਈਸ ਵਿੱਚੋਂ 68.50 ਪ੍ਰਤੀ ਕੁਇੰਟਲ ਸਿੱਧੀ ਸਬਸਿਡੀ ਦੀ ਮਨਜ਼ੂਰੀ ਦਿੱਤੀ ਗਈ, ਜਿਸ ਨਾਲ ਪੰਜਾਬ ਸੂਬਾ ਗੰਨਾ ਕਿਸਾਨਾਂ ਨੂੰ ਦੇਸ਼ ਵਿੱਚ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਵਿੱਚ ਲਗਾਤਾਰ ਮੋਹਰੀ ਚੱਲ ਰਿਹਾ ਹੈ।

ਇਹ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ, ਜਿਸ ਵਿੱਚ ਸਿਹਤ ਖੇਤਰ ‘ਚ ਵੱਖ-ਵੱਖ ਸੁਧਾਰਾਂ ਦੇ ਨਾਲ ਲੋਕਾਂ ਦੀ ਤੰਦਰੁਸਤ ਸਿਹਤ ਸਬੰਧੀ ਪਹਿਲਕਦਮੀਆਂ ਅਤੇ ਸ਼ਹਿਰੀ ਪ੍ਰਸ਼ਾਸਨ ਵਿੱਚ ਵੱਖ-ਵੱਖ ਸੁਧਾਰਾਤਮਕ ਕਦਮ ਚੁੱਕਣ ਸਬੰਧੀ ਪ੍ਰਵਾਨਗੀਆਂ ਸ਼ਾਮਲ ਹਨ, ਜੋ ਪੰਜਾਬ ਸਰਕਾਰ ਦੀ ਨਿਰਣਾਇਕ ਅਤੇ ਨਤੀਜਾ ਆਧਾਰਤ ਪਹੁੰਚ ਨੂੰ ਦਰਸਾਉਂਦਾ ਹੈ।

ਮੰਤਰੀ ਮੰਡਲ ਦੁਆਰਾ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਬੁਲਾਰੇ ਨੇ ਕਿਹਾ ਕਿ ਨਿੱਜੀ ਖੰਡ ਮਿੱਲਾਂ ਦੀ ਤਰਫ਼ੋਂ ਗੰਨਾ ਕਿਸਾਨਾਂ ਨੂੰ 2025-26 ਪਿੜਾਈ ਸੀਜ਼ਨ ਲਈ ਨਿਰਧਾਰਤ ਸਟੇਟ ਐਗਰੀਡ ਪ੍ਰਾਈਜ਼ ਵਿੱਚੋਂ 68.50 ਪ੍ਰਤੀ ਕੁਇੰਟਲ ਸਬਸਿਡੀ ਸਿੱਧੇ ਤੌਰ ‘ਤੇ ਅਦਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਪਹਿਲਾਂ ਹੀ ਦੇਸ਼ ਵਿੱਚ ਗੰਨੇ ਲਈ ਸਭ ਤੋਂ ਵੱਧ 416 ਪ੍ਰਤੀ ਕੁਇੰਟਲ ਸਟੇਟ ਐਗਰੀਡ ਪ੍ਰਾਈਸ ਦੇ ਰਿਹਾ ਹੈ, ਜੋ ਪਿਛਲੇ ਸਾਲ ਨਾਲੋਂ 15 ਰੁਪਏ ਦਾ ਵਾਧਾ ਦਰਸਾਉਂਦਾ ਹੈ। ਇਹ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਨੂੰ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਭਾਅ ਮਿਲਣਾ ਯਕੀਨੀ ਬਣਾਉਣ ਦੇ ਨਾਲ-ਨਾਲ ਕਿਸਾਨਾਂ ਲਈ ਆਮਦਨ ਸੁਰੱਖਿਆ ਨੂੰ ਹੋਰ ਮਜ਼ਬੂਤ ​​ਕਰੇਗਾ।

ਜਨਤਕ ਸਿਹਤ ਅਤੇ ਤੰਦਰੁਸਤੀ ‘ਤੇ ਨਿਰੰਤਰ ਧਿਆਨ ਕੇਂਦਰਿਤ ਕਰਦਿਆਂ ਮੰਤਰੀ ਮੰਡਲ ਨੇ ‘ਸੀਐਮ ਦੀ ਯੋਗਸ਼ਾਲਾ’ ਪ੍ਰਾਜੈਕਟ ਅਧੀਨ ਯੋਗਾ ਟ੍ਰੇਨਰਾਂ ਦੀਆਂ 1,000 ਵਾਧੂ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਵਿੱਤੀ ਸਾਲ 2026-27 ਦੌਰਾਨ ਇਸ ਪਹਿਲਕਦਮੀ ਲਈ 35 ਕਰੋੜ ਦਾ ਬਜਟ ਪ੍ਰਬੰਧ ਕੀਤਾ ਜਾਵੇਗਾ, ਜਿਸ ਦਾ ਉਦੇਸ਼ ਇੱਕ ਸਿਹਤਮੰਦ ਅਤੇ ਤੰਦਰੁਸਤ ਪੰਜਾਬ ਦੀ ਸਿਰਜਣਾ ਨੂੰ ਯਕੀਨੀ ਬਣਾਉਣਾ ਹੈ।

ਸਿਹਤ ਸੰਭਾਲ ਸੇਵਾਵਾਂ ਨੂੰ ਮਜ਼ਬੂਤੀ ​​ਦੇਣ ਦੇ ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਬਾਦਲ, ਤਰਨ ਤਾਰਨ ਜ਼ਿਲ੍ਹੇ ਦੇ ਖਡੂਰ ਸਾਹਿਬ, ਕਮਿਊਨਿਟੀ ਹੈਲਥ ਸੈਂਟਰ ਜਲਾਲਾਬਾਦ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਟਰਸ਼ਰੀ ਕੇਅਰ ਸੈਂਟਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀਐਫਯੂਐਚਐਸ), ਫ਼ਰੀਦਕੋਟ ਵਿੱਚ ਪੂਰੀ ਤਰ੍ਹਾਂ ਤਬਦੀਲ ਕਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ। ਇਸ ਤਬਦੀਲੀ ਨਾਲ ਇਨ੍ਹਾਂ ਖੇਤਰਾਂ ਦੇ ਵਸਨੀਕ ਯੂਨੀਵਰਸਿਟੀ ਦੇ ਉੱਨਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਮੁਹਾਰਤ ਦਾ ਲਾਭ ਉਠਾ ਕੇ ਬਿਹਤਰ ਇਲਾਜ ਅਤੇ ਜਾਂਚ ਸੇਵਾਵਾਂ ਤੱਕ ਪਹੁੰਚ ਕਰ ਸਕਣਗੇ।

ਮੰਤਰੀ ਮੰਡਲ ਨੇ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਮਿਊਂਸੀਪਲ ਐਕਟ, 2020 ਦੀ ਧਾਰਾ 4 ਅਧੀਨ ਨਿਰਦੇਸ਼ਾਂ ਦੇ ਗਠਨ ਅਤੇ ਨੋਟੀਫਿਕੇਸ਼ਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਦਾ ਉਦੇਸ਼ ਪੰਜਾਬ ਸਰਕਾਰ ਦੇ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਜਨਤਕ ਖੇਤਰ ਦੇ ਹੋਰ ਅਦਾਰਿਆਂ ਨਾਲ ਸਬੰਧਤ ਮਿਊਂਸੀਪਲ ਜਾਇਦਾਦਾਂ ਨੂੰ ਜਨਤਕ ਉਦੇਸ਼ਾਂ ਲਈ ਤਬਦੀਲ ਕਰਨ ਦੀ ਸਹੂਲਤ ਪ੍ਰਦਾਨ ਕਰਨਾ ਹੈ। ਇਹ ਫੈਸਲੇ ਸੂਬੇ ਭਰ ਵਿੱਚ ਵਿਕਾਸ ਪ੍ਰਾਜੈਕਟਾਂ ਨੂੰ ਨਵੀਂ ਗਤੀ ਦੇਣ ਦੇ ਨਾਲ-ਨਾਲ ਜ਼ਮੀਨ ਦੀ ਵੰਡ ਵਿੱਚ ਇਕਸਾਰਤਾ ਨੂੰ ਯਕੀਨੀ ਬਣਾਉਣ ਅਤੇ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਰੋਕਣ ਵਿੱਚ ਵਿਸ਼ੇਸ਼ ਤੌਰ ‘ਤੇ ਸਹਾਈ ਹੋਣਗੇ। ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੀ ਅਗਵਾਈ ਵਾਲੀ ਇੱਕ ਕਮੇਟੀ ਅਲਾਟਮੈਂਟ ਪ੍ਰਕਿਰਿਆ ਦੀ ਸਿਫ਼ਾਰਸ਼ ਕਰੇਗੀ, ਜੋ ਸੂਬਾ ਸਰਕਾਰ ਦੀ ਪ੍ਰਵਾਨਗੀ ਦੇ ਅਧੀਨ ਹੋਵੇਗਾ।

ਜ਼ਮੀਨੀ ਸਰੋਤਾਂ ਦੀ ਸਰਬੋਤਮ ਵਰਤੋਂ ਰਾਹੀਂ ਵਿਕਾਸ ‘ਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ ਮਿਊਂਸੀਪਲ ਹੱਦਾਂ ਦੇ ਅੰਦਰ ਸਾਰੇ ਸਰਕਾਰੀ-ਲਾਇਸੰਸਸ਼ੁਦਾ ਪ੍ਰਾਜੈਕਟਾਂ ਅਧੀਨ ਸਥਿਤ ਖ਼ਾਲੀ ਛੱਡੇ ਜਾਂ ਵਰਤੇ ਜਾ ਰਹੇ ਰਸਤਿਆਂ ਜਾਂ ਜਲ ਮਾਰਗਾਂ (ਖਾਲਾਂ) ਦੀ ਵਿਕਰੀ ਜਾਂ ਵਟਾਂਦਰੇ ਦੁਆਰਾ ਤਬਾਦਲੇ ਲਈ ਵੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਨੀਤੀ ਦਾ ਉਦੇਸ਼ ਵਿਕਾਸ ਦੀਆਂ ਸੰਭਾਵਨਾਵਾਂ ਤਲਾਸ਼ਣਾ ਅਤੇ ਸ਼ਹਿਰੀ ਯੋਜਨਾਬੰਦੀ ਦੇ ਨਤੀਜਿਆਂ ਨੂੰ ਬਿਹਤਰ ਬਣਾਉਣਾ ਹੈ।

ਮੰਤਰੀ ਮੰਡਲ ਨੇ ਪੀ.ਏ.ਪੀ.ਆਰ.ਏ. (ਪੰਜਾਬ ਕਿਫਾਇਤੀ ਜਾਇਦਾਦ ਰਜਿਸਟ੍ਰੇਸ਼ਨ ਐਕਟ) ਲਾਇਸੈਂਸਸ਼ੁਦਾ ਪ੍ਰਾਜੈਕਟਾਂ ਲਈ ਸਮਾਂ ਮਿਆਦ 1 ਜਨਵਰੀ, 2026 ਤੋਂ 31 ਦਸੰਬਰ, 2026 ਤੱਕ ਇੱਕ ਸਾਲ ਵਧਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਵਾਧਾ ਪ੍ਰਤੀ ਏਕੜ 25,000 ਰੁਪਏ ਦੀ ਐਕਸਟੈਂਸ਼ਨ ਫੀਸ ‘ਤੇ ਵੱਧ ਤੋਂ ਵੱਧ ਤਿੰਨ ਸਾਲਾਂ ਤੱਕ ਦੀ ਮਿਆਦ ਲਈ ਦਿੱਤਾ ਜਾਵੇਗਾ ਅਤੇ ਸਬੰਧਤ ਸਮਰੱਥ ਅਧਿਕਾਰੀਆਂ ਦੁਆਰਾ ਪਹਿਲਾਂ ਲਾਗੂ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਇਸ ਦੀ ਆਗਿਆ ਦਿੱਤੀ ਜਾਵੇਗੀ।

ਸ਼ਹਿਰੀ ਵਿਕਾਸ ਸਬੰਧੀ ਇੱਕ ਹੋਰ ਫੈਸਲੇ ਵਿੱਚ ਮੰਤਰੀ ਮੰਡਲ ਨੇ ਜਨਵਰੀ 2026 ਤੋਂ ਬਾਅਦ ਨਿਲਾਮੀ ਲਈ ਰੱਖੀਆਂ ਜਾਣ ਵਾਲੀਆਂ ਪ੍ਰਸਤਾਵਿਤ ਜਾਇਦਾਦਾਂ ਲਈ ਵਾਧੂ ਸਤਹੀ ਖੇਤਰ ਅਨੁਪਾਤ ਲਈ ਖਰਚੇ ਨਿਰਧਾਰਿਤ ਕਰਨ ਲਈ ਵਰਤੇ ਜਾਣ ਵਾਲੇ ਫਾਰਮੂਲੇ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਦੇ ਨਾਲ ਹੀ 20 ਫਰਵਰੀ, 2025 ਨੂੰ ਨੋਟੀਫਾਈ ਕੀਤੇ ਗਏ ਈ-ਆਕਸ਼ਨ ਨੀਤੀ 2025 ਦੇ ਪੈਰਾ 10.2 ਵਿੱਚ ਸੋਧਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ, ਜਿਸ ਨਾਲ ਭਵਿੱਖ ਵਿੱਚ ਵਿਕਾਸ ਅਧਿਕਾਰੀਆਂ ਦੁਆਰਾ ਨਿਲਾਮ ਕੀਤੀਆਂ ਜਾਣ ਵਾਲੀਆਂ ਸਾਰੀਆਂ ਸ਼੍ਰੇਣੀਆਂ ਦੀਆਂ ਜਾਇਦਾਦਾਂ ‘ਤੇ ਲਾਗੂ ਸੋਧੇ ਹੋਏ ਉਪਬੰਧ ਬਣਾਏ ਗਏ।

ਮੰਤਰੀ ਮੰਡਲ ਨੇ ਨਿਯਮ 6A ਸ਼ਾਮਲ ਕਰ ਕੇ ਪੰਜਾਬ ਸਿਵਲ ਸੇਵਾਵਾਂ (ਸੇਵਾ ਦੀਆਂ ਆਮ ਸ਼ਰਤਾਂ) ਨਿਯਮਾਂ, 1994 ਵਿੱਚ ਸੋਧਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਸੋਧ ਅਨੁਸਾਰ ਘੱਟੋ-ਘੱਟ ਵਿਦਿਅਕ ਅਤੇ ਹੋਰ ਯੋਗਤਾਵਾਂ ਸਮੇਤ ਯੋਗਤਾ ਮਾਪਦੰਡ ਨਿਰਧਾਰਤ ਕਰਨ ਦੀ ਆਖਰੀ ਮਿਤੀ ਅਰਜ਼ੀ ਫਾਰਮ ਜਮ੍ਹਾਂ ਕਰਨ ਦੀ ਆਖਰੀ ਮਿਤੀ ਹੋਵੇਗੀ, ਜਦੋਂ ਤੱਕ ਕਿ ਸਬੰਧਿਤ ਸੇਵਾ ਨਿਯਮਾਂ ਵਿੱਚ ਵਿਸ਼ੇਸ਼ ਤੌਰ ‘ਤੇ ਹੋਰ ਮਿਤੀ ਨਿਰਧਾਰਿਤ ਨਾ ਕੀਤੀ ਗਈ ਹੋਵੇ।

ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਅਗਾਂਹਵਧੂ ਕਦਮ ਤਹਿਤ ਮੰਤਰੀ ਮੰਡਲ ਨੇ ਪੰਜਾਬ ਦੇ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ​​ਕਰਨ ਲਈ ਜਾਪਾਨੀ ਤਕਨਾਲੋਜੀ ਪੇਸ਼ ਕਰਨ ਲਈ ਜਾਪਾਨ ਇੰਟਰਨੈਸ਼ਨਲ ਕੋਪਰੇਸ਼ਨ ਏਜੰਸੀ ਨਾਲ ਭਾਈਵਾਲੀ ਨੂੰ ਵੀ ਪ੍ਰਵਾਨਗੀ ਦਿੱਤੀ। ਇਹ ਭਾਈਵਾਲੀ ਬਾਗਬਾਨੀ ਵਿਕਾਸ, ਕੋਲਡ ਚੇਨ ਬੁਨਿਆਦੀ ਢਾਂਚੇ, ਪਾਣੀ ਪ੍ਰਬੰਧਨ ਅਤੇ ਹੁਨਰ ਵਿਕਾਸ ‘ਤੇ ਕੇਂਦ੍ਰਿਤ ਹੋਵੇਗੀ, ਜਿਸ ਦਾ ਉਦੇਸ਼ ਸੂਬੇ ਦੀ ਆਰਥਿਕਤਾ ਵਿੱਚ ਬਾਗਬਾਨੀ ਖੇਤਰ ਦੇ ਯੋਗਦਾਨ ਨੂੰ ਦੁੱਗਣਾ ਕਰਨਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...