ਮਾਨ ਸਰਕਾਰ ਵੱਲੋਂ ਵੱਡੀ ਰਾਹਤ: 2634 ਲਾਭਪਾਤਰੀਆਂ ਲਈ 13.43 ਕਰੋੜ ਰੁਪਏ ਜਾਰੀ:ਡਾ.ਬਲਜੀਤ ਕੌਰ

by | Jul 26, 2025 | breaking news, daily | 0 comments

“ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਲੜਕੀਆਂ ਦੇ ਵਿਆਹ ਲਈ ਅਸ਼ੀਰਵਾਦ ਸਕੀਮ ਅਧੀਨ ਰਾਹਤ ਰਾਸ਼ੀ ਜਾਰੀ”

ਘੱਟ ਆਮਦਨ ਵਾਲੇ ਪਰਿਵਾਰਾਂ ਨੂੰ 51 ਹਜ਼ਾਰ ਰੁਪਏ ਦੀ ਸਿੱਧੀ ਵਿੱਤੀ ਸਹਾਇਤਾ

ਚੰਡੀਗੜ੍ਹ, 26 ਜੁਲਾਈ:

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2025-26 ਦੌਰਾਨ ਅਸ਼ੀਰਵਾਦ ਸਕੀਮ ਹੇਠ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ 2634 ਲਾਭਪਾਤਰੀਆਂ ਲਈ 13.43 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਹੋਰ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਇਹ ਲਾਭ ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਲਾਭਪਾਤਰੀਆਂ ਨੂੰ ਮਿਲੇਗਾ। ਉਨ੍ਹਾਂ ਦੱਸਿਆ ਕਿ ਇਹ ਰਕਮ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਦਰਖਾਸਤਾਂ ਦੇ ਅਧਾਰ ‘ਤੇ ਜਾਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਰਾਹੀਂ ਜ਼ਿਲ੍ਹਾ ਅੰਮ੍ਰਿਤਸਰ ਦੇ 699, ਬਰਨਾਲਾ ਦੇ 38, ਫਰੀਦਕੋਟ ਦੇ 46, ਸ੍ਰੀ ਫਤਹਿਗੜ੍ਹ ਸਾਹਿਬ ਦੇ 96, ਗੁਰਦਾਸਪੁਰ ਦੇ 91, ਹੁਸ਼ਿਆਰਪੁਰ ਦੇ 225, ਲੁਧਿਆਣਾ ਦੇ 343, ਸ੍ਰੀ ਮੁਕਤਸਰ ਸਾਹਿਬ ਦੇ 70, ਪਟਿਆਲਾ ਦੇ 357, ਪਠਾਨਕੋਟ ਦੇ 72, ਰੂਪਨਗਰ ਦੇ 301, ਐਸ.ਏ.ਐਸ.ਨਗਰ ਦੇ 46, ਸੰਗਰੂਰ ਦੇ 55, ਮਾਲੇਰਕੋਟਲਾ ਦੇ 38 ਅਤੇ ਤਰਨਤਾਰਨ ਦੇ 157 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਹੇਠ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਿਵਾਸੀ ਹੋਣਾ ਚਾਹੀਦਾ ਹੈ, ਜਿਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਆਉਂਦਾ ਹੋਵੇ ਅਤੇ ਉਹ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਜਾਂ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਵੇ। ਪਰਿਵਾਰ ਦੀ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਅਜਿਹੇ ਪਰਿਵਾਰਾਂ ਦੀਆਂ ਵੱਧ ਤੋਂ ਵੱਧ ਦੋ ਧੀਆਂ ਨੂੰ ਇਹ ਲਾਭ ਦਿੱਤਾ ਜਾ ਸਕਦਾ ਹੈ।

ਅੰਤ ਵਿੱਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜਿਕ ਨਿਆਂ ਨੂੰ ਮਜ਼ਬੂਤ ਕਰਦਿਆਂ ਹਰੇਕ ਵਰਗ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਵਚਨਬੱਧ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...