ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਰਚਣ ਵਾਲੇ ਜੱਗੂ ਭਗਵਾਨਪੁਰੀਆ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ

by | Jul 15, 2025 | breaking news, crime, daily | 0 comments

— ਕੈਦੀ ਗੈਂਗਸਟਰ ਜੱਗੂ ਭਗਵਾਨਪੁਰੀਆ ਆਪਣੀ ਮਾਂ ਦੇ ਕਤਲ ਦਾ ਬਦਲਾ ਲੈਣ ਲਈ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਰਚ ਰਿਹਾ ਸੀ ਸਾਜ਼ਿਸ਼: ਡੀਜੀਪੀ ਗੌਰਵ ਯਾਦਵ

—ਅਮਰੀਕਾ-ਅਧਾਰਤ ਹੈਂਡਲਰ ਹੁਸਨਦੀਪ ਸਿੰਘ ਗਰਾਊਂਡ ਹੈਂਡਲਰਾਂ ਨਾਲ ਮਿਲੀਭੁਗਤ ਕਰਕੇ ਆਪਣੇ ਵਿਰੋਧੀ ਨੂੰ ਖਤਮ ਕਰਨ ਲਈ ਗਿਰੋਹ ਦੇ ਮੈਂਬਰਾਂ ਨੂੰ ਨਿਰਦੇਸ਼ ਦੇ ਰਿਹਾ ਸੀ: ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ

ਚੰਡੀਗੜ੍ਹ/ਬਟਾਲਾ, 15 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਮਹੱਤਵਪੂਰਨ ਸਫਲਤਾ ਵਿੱਚ, ਪੰਜਾਬ ਪੁਲਿਸ ਨੇ ਅਮਰੀਕਾ ਅਧਾਰਤ ਹੁਸਨਦੀਪ ਸਿੰਘ ਦੁਆਰਾ ਚਲਾਏ ਜਾ ਰਹੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਪੰਜ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਹਤਿਆ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੀਐਕਸ 5 ਪਿਸਤੌਲ ਅਤੇ .32 ਬੋਰ ਪਿਸਤੌਲ ਸਮੇਤ ਦੋ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਦੱਸਣਯੋਗ ਹੈ ਕਿ ਖੁਫੀਆ ਜਾਣਕਾਰੀ ‘ਤੇ ਆਧਾਰਤ ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਪੰਜਾਬ ਅਤੇ ਅੰਮ੍ਰਿਤਸਰ ਦਿਹਾਤੀ ਤੇ ਜ਼ਿਲ੍ਹਾ ਬਟਾਲਾ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ ਸੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਪ੍ਰੀਤ ਸਿੰਘ, ਸਿਕੰਦਰ ਕੁਮਾਰ ਉਰਫ਼ ਗੋਲਾ ਅਤੇ ਓਂਕਾਰਪ੍ਰੀਤ ਉਰਫ਼ ਜਸ਼ਨ, ਤਿੰਨੋਂ ਵਾਸੀ ਪਿੰਡ ਸ਼ਾਹਬਾਦ, ਬਟਾਲਾ, ਗਗਨਦੀਪ ਉਰਫ਼ ਗਿਆਨੀ, ਵਾਸੀ ਗਾਂਧੀ ਕੈਂਪ, ਬਟਾਲਾ ਅਤੇ ਮਹਿਕਪ੍ਰੀਤ ਸਿੰਘ, ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਕੈਦੀ ਗੈਂਗਸਟਰ ਜੱਗੂ ਭਗਵਾਨਪੁਰੀਆ, ਜੋ ਕਿ ਇਸ ਸਮੇਂ ਸਿਲਚਰ ਜੇਲ੍ਹ (ਅਸਾਮ) ਵਿੱਚ ਬੰਦ ਹੈ, ਨੇ ਹਾਲ ਹੀ ਵਿੱਚ ਹੋਏ ਆਪਣੀ ਮਾਂ ਦੇ ਕਤਲ ਦਾ ਬਦਲਾ ਲੈਣ ਲਈ ਇੱਕ ਕਥਿਤ ਵਿਰੋਧੀ ਗੈਂਗ ਮੈਂਬਰ ਦੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ ਸੀ।

ਡੀਜੀਪੀ ਨੇ ਕਿਹਾ ਕਿ ਜੱਗੂ ਭਗਵਾਨਪੁਰੀਆ ਆਪਣੇ ਅਮਰੀਕਾ ਅਧਾਰਤ ਸਾਥੀ ਹੁਸਨਦੀਪ ਸਿੰਘ ਰਾਹੀਂ ਇਸ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਸੀ, ਜਿਸ ਤਹਿਤ ਉਸਨੇ ਲਵਪ੍ਰੀਤ ਸਿੰਘ ਸਮੇਤ ਗਰਾਊਂਡ ਹੈਂਡਲਰਾਂ ਅਤੇ ਨਿਸ਼ਾਨੇਬਾਜ਼ਾਂ ਨਾਲ ਤਾਲਮੇਲ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਦੱਸਣਯੋਗ ਹੈ ਕਿ ਇਸ ਕਾਰਵਾਈ ਵਿੱਚ ਪਹਿਲੀ ਸਫਲਤਾ ਉਦੋਂ ਮਿਲੀ ਜਦੋਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵਿਅਕਤੀ, ਜਿਸਦੀ ਪਛਾਣ ਮਹਿਕਪ੍ਰੀਤ ਸਿੰਘ ਵਜੋਂ ਹੋਈ, ਨੂੰ ਗ੍ਰਿਫ਼ਤਾਰ ਕੀਤਾ। ਪੁੱਛਗਿੱਛ ਉਪਰੰਤ ਉਸ ਨੇ ਖੁਲਾਸਾ ਕੀਤਾ ਕਿ ਸਿਕੰਦਰ ਕੁਮਾਰ ਉਰਫ ਗੋਲਾ ਨੂੰ ਨਿਸ਼ਾਨੇਬਾਜ਼ਾਂ ਅਤੇ ਹੱਤਿਆ ਦੀ ਯੋਜਨਾ ਬਾਰੇ ਮਹੱਤਵਪੂਰਨ ਜਾਣਕਾਰੀ ਹੈ।

ਬਟਾਲਾ ਦੇ ਐਸਐਸਪੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਸ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਬਟਾਲਾ ਪੁਲਿਸ ਨੇ ਸਿਕੰਦਰ ਕੁਮਾਰ ਦਾ ਪਤਾ ਲਗਾਇਆ ਅਤੇ ਉਸਨੂੰ ਉਸਦੇ ਸਹਿਯੋਗੀ ਓਂਕਾਰਪ੍ਰੀਤ ਉਰਫ਼ ਜਸ਼ਨ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਹੋਰ ਪੁੱਛਗਿੱਛ ਤੋਂ ਬਾਅਦ ਉਸਦੇ ਇੱਕ ਹੋਰ ਸਾਥੀ ਗਗਨਦੀਪ ਉਰਫ਼ ਗਿਆਨੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।

ਉਨ੍ਹਾਂ ਕਿਹਾ ਕਿ ਲਗਾਤਾਰ ਪੁੱਛਗਿੱਛ ਦੌਰਾਨ ਦੋਸ਼ੀ ਸਿਕੰਦਰ ਕੁਮਾਰ ਨੇ ਖੁਲਾਸਾ ਕੀਤਾ ਕਿ ਇਸ ਸਾਜਿਸ਼ ਨੂੰ ਲਵਪ੍ਰੀਤ ਸਿੰਘ, ਜੋ ਕਿ ਮੁੱਖ ਸਾਜਿਸ਼ਕਰਤਾ ਸੀ, ਵੱਲੋਂ ਕੰਟਰੋਲ ਕੀਤਾ ਜਾ ਰਿਹਾ ਸੀ, ਜਿਸਨੂੰ ਆਖਰਕਾਰ ਬਟਾਲਾ ਪੁਲਿਸ ਨੇ ਇੱਕ ਵੱਖਰੇ ਆਪ੍ਰੇਸ਼ਨ ਵਿੱਚ ਗ੍ਰਿਫ਼ਤਾਰ ਕਰ ਲਿਆ।

ਐਸਐਸਪੀ ਨੇ ਦੱਸਿਆ ਕਿ ਦੋਸ਼ੀ ਲਵਪ੍ਰੀਤ ਨੇ ਖੁਲਾਸਾ ਕੀਤਾ ਕਿ ਸਾਰੀ ਯੋਜਨਾ ਜੱਗੂ ਦੇ ਨਜ਼ਦੀਕੀ ਸਾਥੀ ਹੁਸਨਦੀਪ ਸਿੰਘ, ਜੋ ਕਿ ਅਮਰੀਕਾ ਵਿੱਚ ਹੈ, ਵੱਲੋਂ ਰਚੀ ਜਾ ਰਹੀ ਸੀ। ਉਨ੍ਹਾਂ ਅੱਗੇ ਕਿਹਾ ਕਿ ਸਾਜ਼ਿਸ਼ ਦਾ ਉਦੇਸ਼ ਇੱਕ ਕਥਿਤ ਵਿਰੋਧੀ ਗਿਰੋਹ ਦੇ ਮੈਂਬਰ ਨੂੰ ਖਤਮ ਕਰਨਾ ਸੀ।

ਇਸ ਸਬੰਧੀ ਬਟਾਲਾ ਥਾਣਾ ਰੰਗੜ ਨੰਗਲ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਅਤੇ 111 ਤਹਿਤ ਐਫਆਈਆਰ ਨੰਬਰ 80/2025 ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...