ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾ

by | Sep 5, 2026 | breaking news, daily, politics, religion | 0 comments

– ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੌਜੁਆਨਾਂ ਨੂੰ ਨਸ਼ਿਆਂ ਦੀ ਅਲਾਮਤ ਤਿਆਗਣ ਤੇ ਸਿੱਖ ਸਿਧਾਂਤਾਂ ਪ੍ਰਤੀ ਸਮਰਪਣ ਲਈ ਆਖਿਆ
– ਮੀਰੀ ਪੀਰੀ ਖ਼ਾਲਸਾ ਮਾਰਚ ਨੇ ਸੈਂਕੜੇ ਪਿੰਡਾਂ ਵਿਚ ਦਿੱਤਾ ਸਿੱਖੀ ਤੇ ਨਸ਼ਾ ਮੁਕਤੀ ਦਾ ਸੰਦੇਸ਼- ਐਡਵੋਕੇਟ ਧਾਮੀ
ਰੋਪੜ/ਅੰਮ੍ਰਿਤਸਰ, 4 ਸਤੰਬਰ-
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਆਪਣੇ ਦੂਸਰੇ ਪੜਾਅ ਤਹਿਤ ਬੀਤੀ ਰਾਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਵਿਸ਼ਰਾਮ ਕਰਨ ਮਗਰੋਂ ਅੱਜ ਖਾਲਸਾਈ ਜਾਹੋਜਲਾਲ ਨਾਲ ਆਪਣੇ ਅਗਲੇ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਖਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸਜੇ ਧਾਰਮਿਕ ਦੀਵਾਨ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸ਼ੁਸ਼ੋਭਿਤ ਕਰਨ ਦੀ ਸੇਵਾ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਨਿਭਾਈ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਨੇ ਹੁਣ ਤੀਕ ਸੈਂਕੜੇ ਪਿੰਡਾਂ ਵਿੱਚੋਂ ਲੰਘਦਿਆਂ ਗੁਰੂ ਦੇ ਸਿਧਾਂਤ ਤੇ ਪੰਥਕ ਪ੍ਰੰਪਰਾਵਾਂ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਸਤੇ ਵਿਚ ਬਹੁਤ ਸਾਰੇ ਪਿੰਡਾਂ ਦੀਆਂ ਸੱਥਾਂ ਵਿਚ ਬਜ਼ੁਰਗਾਂ ਨੂੰ ਮਿਲਦਿਆਂ ਪੰਜਾਬ ਦੇ ਅਸਲ ਹਾਲਾਤ ਦਾ ਪਤਾ ਲੱਗੇ ਹਨ। ਬਹੁਤ ਸਾਰੇ ਨੌਜੁਆਨ ਨਸ਼ੇ ਦੀ ਭੇਟ ਚੜ੍ਹ ਚੁੱਕੇ ਹਨ। ਬਹੁਤ ਸਾਰੇ ਪਿੰਡਾਂ ਵਿਚ 10 ਤੋਂ 15 ਨੌਜੁਆਨ ਨਸ਼ੇ ਦਾ ਸ਼ਿਕਾਰ ਹੋਏ ਹਨ। ਸਰਕਾਰ ਨਸ਼ਾ ਵੇਚਣ ਵਾਲਿਆਂ ਖਿਲਾਫ਼ ਤਾਂ ਕਾਰਵਾਈ ਨਹੀਂ ਕਰਦੀ, ਪਰ ਨਸ਼ੇ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਨੂੰ ਸਰਕਾਰੀ ਤਸ਼ੱਦਦ ਦਾ ਸਾਹਮਣਾ ਜ਼ਰੂਰ ਕਰਨਾ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਖ਼ਾਲਸਾ ਮਾਰਚ ਦੌਰਾਨ ਬਹੁਤ ਸਾਰੇ ਨੌਜੁਆਨਾਂ ਨੇ ਮਿਲ ਕੇ ਜਿਥੇ ਸਿੱਖੀ ਸਰੂਪ ਵਿਚ ਮੁੜ ਆਉਣ ਦਾ ਪ੍ਰਣ ਕੀਤਾ, ਉਥੇ ਹੀ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿਣ ਲਈ ਵੀ ਵਚਨ ਲਿਆ, ਇਹ ਖ਼ਾਲਸਾ ਮਾਰਚ ਦੀ ਉਪਲੱਬਧੀ ਹੈ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਸਿੱਖ ਸਿਧਾਂਤਾਂ ਦਾ ਪ੍ਰਚਾਰ ਕਰਨਾ ਅਤੇ ਸਮਾਜਿਕ ਬੁਰਾਈਆਂ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ ਸੋਚ ਸਿੱਖਾਂ ਸਿਧਾਂਤਾਂ ਨੂੰ ਨੁਕਸਾਨ ਪਹੁੰਚਾਉਣ ਲਈ ਯਤਨਸ਼ੀਲ ਹੈ, ਜਿਸ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਨੂੰ ਗੁਰੂ ਦੇ ਸਿਧਾਂਤ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਣ ਦੀ ਲੋੜ ਹੈ। ਉਨ੍ਹਾਂ ਸੰਗਤਾਂ ਵੱਲੋਂ ਮਿਲੇ ਭਰਵੇਂ ਸਮਰਥਨ ਲਈ ਧੰਨਵਾਦ ਵੀ ਕੀਤਾ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਮਾਜ ਵਿਚ ਫੈਲੀਆਂ ਊਚ-ਨੀਚ ਤੇ ਜਾਤ-ਪਾਤ ਦੀਆਂ ਵੰਡੀਆਂ ਨੂੰ ਖ਼ਤਮ ਕਰਕੇ ਹਰ ਮਨੁੱਖ ਨੂੰ ਬਰਾਬਰੀ ਤੇ ਸਤਿਕਾਰ ਬਖ਼ਸ਼ਿਆ। ਦੱਬੇ ਕੁਚਲੇ ਵਰਗਾਂ ਨੂੰ ਮਾਣ ਦੇ ਕੇ ਗੁਰੂ ਸਾਹਿਬ ਨੇ ਸਮੇਂ ਦੀ ਸਮਾਜਿਕ ਤੇ ਹਕੂਮਤੀ ਵਿਵਸਥਾ ਨੂੰ ਵੀ ਚੁਣੌਤੀ ਦਿੱਤੀ। ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖਾਂ ਨੂੰ ਮੀਰੀ ਪੀਰੀ ਦਾ ਸਿਧਾਂਤ ਬਖ਼ਸ਼ ਕੇ ਸੰਤ ਸਿਪਾਹੀ ਹੋਣ ਦਾ ਮਾਣ ਬਖ਼ਸ਼ਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਨੇ ਗੁਰੂ ਬਖ਼ਸ਼ੇ ਸਿਧਾਂਤ ’ਤੇ ਚੱਲਦਿਆਂ ਹਮੇਸ਼ਾ ਸਰਬੱਤ ਦੇ ਭਲੇ ਲਈ ਕਾਰਜ ਕੀਤੇ। ਜਦੋਂ ਵੀ ਕਦੇ ਮਨੁੱਖਤਾ ਨੂੰ ਲੋੜ ਪਈ ਤਾਂ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਨੇ ਹਮੇਸ਼ਾ ਮੋਹਰੀ ਹੋ ਕੇ ਜ਼ੁੰਮੇਵਾਰੀ ਨਿਭਾਈ।
ਉਨ੍ਹਾਂ ਕਿਹਾ ਕਿ ਨੇਪਾਲ ਵਿਚ ਆਏ ਤਾਜ਼ਾ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਵੀ ਸ਼੍ਰੋਮਣੀ ਕਮੇਟੀ ਵੱਲੋਂ ਕਾਰਜ ਕੀਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਨੇ ਮੈਂਬਰਾਂ ਦਾ ਵਫ਼ਦ ਨੇਪਾਲ ਭੇਜਿਆ ਗਿਆ ਹੈ, ਜੋ ਉਥੇ ਲੋਕਾਂ ਦੀ ਸਹਾਇਤਾ ਲਈ ਕਾਰਜ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਜੋ ਮਾਨਵਤਾ ਦੇ ਭਲੇ ਦਾ ਸਿਧਾਂਤ ਬਖ਼ਸਿਆ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਮਕਸਦ ਉਸ ਸਿਧਾਂਤ ਦਾ ਪ੍ਰਚਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅੱਜ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਦੂਰ ਕਰਨ ਦਾ ਯਤਨ ਕਰਨ ਰਹੀਆਂ ਹਨ, ਪਰ ਖ਼ਾਲਸਾ ਮਾਰਚ ਨੂੰ ਪਿੰਡ-ਪਿੰਡ ਮਿਲਿਆ ਸੰਗਤ ਦਾ ਪਿਆਰ ਇਸ ਗੱਲ ਦਾ ਪ੍ਰਮਾਣ ਹੈ ਕਿ ਸਿੱਖ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ ਅਤੇ ਰਹੇਗਾ। ਉਨ੍ਹਾਂ ਖ਼ਾਲਸਾ ਮਾਰਚ ਦੌਰਾਨ ਸੇਵਾਵਾਂ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ।
ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਖ਼ਾਲਸਾ ਮਾਰਚ ਨਾਲ ਚਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਪ੍ਰਤੀ ਵੀ ਸੰਗਤਾਂ ਅੰਦਰ ਵੱਡਾ ਉਤਸ਼ਾਹ ਸੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਿ੍ਰੰਗ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਅਜਮੇਰ ਸਿੰਘ ਖੇੜਾ, ਸ. ਪਰਮਜੀਤ ਸਿੰਘ ਲੱਖੇਵਾਲ, ਬਾਬਾ ਬੂਟਾ ਸਿੰਘ, ਸ. ਚਰਨਜੀਤ ਸਿੰਘ ਕਾਲੇਵਾਲ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਬਾਬਾ ਹਰਜੀਤ ਸਿੰਘ, ਮੈਨੇਜਰ ਸ. ਜਸਬੀਰ ਸਿੰਘ, ਸ. ਸਰਬਦਿਆਲ ਸਿੰਘ, ਬਾਬਾ ਮੋਹਨ ਸਿੰਘ, ਹੈੱਡ ਗ੍ਰੰਥੀ ਭਾਈ ਪਵਿੱਤਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਇੰਚਾਰਜ ਸ. ਗੁਰਭਾਗ ਸਿੰਘ, ਸ. ਗੁਰਵਿੰਦਰ ਸਿੰਘ ਮੁਹਾਲੀ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...