ਮੁਹਿੰਮ ਦੇ ਸਿਰਫ 6 ਦਿਨਾਂ ‘ਚ 137 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ – ਮਾਨ ਸਰਕਾਰ ਦੀ ਮੁਹਿੰਮ ਦੇ ਨਤੀਜੇ ਸਾਹਮਣੇ: ਡਾ. ਬਲਜੀਤ ਕੌਰ

by | Jul 22, 2025 | breaking news, daily | 0 comments

19 ਥਾਵਾਂ ‘ਤੇ ਛਾਪੇਮਾਰੀ – 20 ਹੋਰ ਬੱਚੇ ਰੈਸਕਿਉ ਕੀਤੇ; 13 ਪਰਿਵਾਰਾਂ ਨੂੰ ਸੌਂਪੇ, 7 ਬਾਲ ਘਰਾਂ ਵਿੱਚ ਭੇਜੇ

ਕਈ ਥਾਵਾਂ ‘ਤੇ ਕੋਈ ਬੱਚਾ ਭੀਖ ਮੰਗਦੇ ਨਹੀਂ ਮਿਲਿਆ – ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਕਾਰਵਾਈ: ਡਾ. ਬਲਜੀਤ ਕੌਰ

ਚੰਡੀਗੜ੍ਹ, 22 ਜੁਲਾਈ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਭੀਖ ਮੰਗਣ ਨੂੰ ਜੜ੍ਹੋਂ ਖਤਮ ਕਰਨ ਲਈ ਚਲਾਈ ਜਾ ਰਹੀ ਜੀਵਨਜੋਤ ਪ੍ਰੋਜੈਕਟ 2.0 ਦੇ ਹੁਣ ਠੋਸ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 6 ਦਿਨਾਂ ‘ਚ 137 ਬੱਚਿਆਂ ਨੂੰ ਰੈਸਕਿਉ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਅੱਜ 16 ਜ਼ਿਲ੍ਹਿਆਂ ਵਿੱਚ 19 ਥਾਵਾਂ ‘ਤੇ ਛਾਪੇਮਾਰੀ ਹੋਈ, ਜਿਨ੍ਹਾਂ ਦੌਰਾਨ 20 ਹੋਰ ਭੀਖ ਮੰਗਦੇ ਬੱਚਿਆਂ ਨੂੰ ਬਚਾਇਆ ਗਿਆ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਯੋਜਨਾਬੱਧ ਅਤੇ ਸਖ਼ਤੀ ਨਾਲ ਲਾਗੂ ਕਰਨ ਦੇ ਨਤੀਜੇ ਵਜੋਂ ਕਈ ਥਾਵਾਂ ‘ਤੇ ਕੋਈ ਵੀ ਬੱਚਾ ਭੀਖ ਮੰਗਦੇ ਨਹੀਂ ਮਿਲਿਆ, ਜੋ ਕਿ ਸਰਕਾਰੀ ਕੋਸ਼ਿਸ਼ਾਂ ਦੀ ਪ੍ਰਭਾਵਸ਼ੀਲਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਬਚਾਏ ਗਏ 20 ਬੱਚਿਆਂ ‘ਚੋਂ 13 ਨੂੰ ਦਸਤਾਵੇਜ਼ੀ ਜਾਂਚ ਅਤੇ ਮਾਪਿਆਂ ਦੀ ਸਲਾਹ-ਮਸ਼ਵਰੇ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪਿਆ ਗਿਆ, ਜਦਕਿ 7 ਬੱਚਿਆਂ ਨੂੰ ਪਟਿਆਲਾ ਦੇ ਬਾਲ ਘਰ ਵਿੱਚ ਭੇਜਿਆ ਗਿਆ।

ਮੰਤਰੀ ਨੇ ਇਹ ਵੀ ਦੱਸਿਆ ਕਿ ਅੱਜ ਕਿਸੇ ਵੀ ਬੱਚੇ ਦੀ ਐਫ.ਆਈ.ਆਰ ਜਾਂ ਡੀ.ਐਨ.ਏ ਜਾਂਚ ਦੀ ਲੋੜ ਨਹੀਂ ਪਈ, ਪਰ ਪਟਿਆਲਾ ਬਾਲ ਭਲਾਈ ਕਮੇਟੀ ਵੱਲੋਂ ਜਾਂਚ ਜਾਰੀ ਹੈ, ਅਤੇ ਜੇ ਲੋੜ ਪਈ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਮਾਪਿਆਂ ਨੂੰ ਚੇਤਾਵਨੀ ਦਿੰਦਿਆਂ, ਡਾ. ਬਲਜੀਤ ਕੌਰ ਨੇ ਕਿਹਾ ਕਿ ਜੇਕਰ ਕੋਈ ਮਾਪੇ ਆਪਣੇ ਬੱਚਿਆਂ ਨੂੰ ਮੁੜ ਭੀਖ ਮੰਗਣ ਲਈ ਭੇਜਦੇ ਹੋਏ ਪਾਏ ਗਏ, ਤਾਂ ਉਨ੍ਹਾਂ ਨੂੰ ਅਯੋਗ ਸਰਪ੍ਰਸਤ ਘੋਸ਼ਿਤ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਆਮ ਲੋਕਾਂ ਅਤੇ ਸਿਵਲ ਸੋਸਾਇਟੀ ਨੂੰ ਅਪੀਲ ਕਰਦਿਆਂ, ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਬੱਚੇ ਨੂੰ ਭੀਖ ਨਾ ਦਿੱਤੀ ਜਾਵੇ, ਸਗੋਂ ਚਾਈਲਡ ਹੈਲਪ ਲਾਈਨ 1098 ‘ਤੇ ਫ਼ੋਨ ਕਰਕੇ ਤੁਰੰਤ ਸੂਚਨਾ ਦਿੱਤੀ ਜਾਵੇ, ਤਾਂ ਜੋ ਉਹਨਾਂ ਦੀ ਸੁਰੱਖਿਆ ਅਤੇ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...