ਮੁੱਖ ਮੰਤਰੀ ਦਾ ਮਿਸ਼ਨ ਗਿਆਨ ਜਾਰੀ; ਪੰਜਾਬ ਵਾਸੀਆਂ ਨੂੰ ਨਵੀਂ ਲਾਇਬ੍ਰੇਰੀ ਸਮਰਪਿਤ

by | Jul 21, 2025 | breaking news, daily | 0 comments

* ਜਨਤਕ ਲਾਇਬ੍ਰੇਰੀਆਂ ਗਿਆਨ ਦੇ ਕੇਂਦਰ ਵਜੋਂ ਕੰਮ ਕਰ ਰਹੀਆਂ ਹਨ

ਧੂਰੀ (ਸੰਗਰੂਰ), 20 ਜੁਲਾਈ

ਨੌਜਵਾਨਾਂ ਵਿੱਚ ਪੜ੍ਹਨ ਦੀਆਂ ਰੁਚੀਆਂ ਪੈਦਾ ਕਰਨ ਲਈ ਮਿਸ਼ਨ ਗਿਆਨ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਨਵੀਂ ਬਣੀ ਜਨਤਕ ਲਾਇਬ੍ਰੇਰੀ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਇੱਥੇ 1.59 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਇਸ ਨਵੀਂ ਜਨਤਕ ਲਾਇਬ੍ਰੇਰੀ ਦਾ ਉਦਘਾਟਨ ਕਰਨ ਲਈ ਆ ਕੇ ਬਹੁਤ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੋ ਮੰਜ਼ਿਲਾ ਇਮਾਰਤ ਦਾ ਖੇਤਰ 3,710 ਵਰਗ ਫੁੱਟ ਹੈ ਅਤੇ ਇਹ ਵਾਈ-ਫਾਈ, ਸੂਰਜੀ ਊਰਜਾ ਡਿਜੀਟਲ ਐਨਾਲਾਗ ਅਤੇ ਹੋਰ ਉੱਚ ਪੱਧਰੀ ਸਹੂਲਤਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਾਇਬ੍ਰੇਰੀ ਵਿੱਚ ਸਮਕਾਲੀ ਸਾਹਿਤ ਅਤੇ ਪਾਠਕ੍ਰਮ ਦੀਆਂ ਕਿਤਾਬਾਂ ਤੇ ਵਿਸ਼ਵ ਪੱਧਰੀ ਪੁਸਤਕਾਂ ਹਨ, ਜੋ ਸਿੱਖਣ ਦਾ ਅਮੀਰ ਤਜਰਬਾ ਮੁਹੱਈਆ ਕਰਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਲਾਇਬ੍ਰੇਰੀਆਂ ਗਿਆਨ ਅਤੇ ਸਾਹਿਤ ਦਾ ਅਸਲ ਭੰਡਾਰ ਹਨ ਅਤੇ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਅਤਿ-ਆਧੁਨਿਕ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ‘ਤੇ ਕੀਮਤੀ ਕਿਤਾਬਾਂ ਹਨ, ਜੋ ਪੁਸਤਕ ਪ੍ਰੇਮੀਆਂ ਨੂੰ ਆਕਰਸ਼ਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੇਂਡੂ ਖੇਤਰਾਂ ਵਿੱਚ ਸਿੱਖਿਆ, ਸਾਖਰਤਾ ਅਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਵੱਲ ਵੱਡਾ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਜਨਤਕ ਲਾਇਬ੍ਰੇਰੀਆਂ ਗਿਆਨ ਦੇ ਚਾਨਣ ਮੁਨਾਰੇ ਸਾਬਤ ਹੋ ਰਹੀਆਂ ਹਨ ਅਤੇ ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦਾ ਹਰ ਨਾਗਰਿਕ ਇਨ੍ਹਾਂ ਤੋਂ ਲਾਭ ਉਠਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਵਿੱਚ ਪੜ੍ਹਨ ਦੀਆਂ ਰੁਚੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਅਕਾਦਮਿਕ ਅਤੇ ਨਿੱਜੀ ਵਿਕਾਸ ਵਿੱਚ ਯੋਗਦਾਨ ਪਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਕਮਿਊਨਿਟੀ ਹੱਬ ਵਜੋਂ ਕੰਮ ਕਰਦੀਆਂ ਹਨ, ਜਿੱਥੇ ਸਿੱਖਣ, ਸੰਵਾਦ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਲਈ ਅਨੁਕੂਲ ਵਾਤਾਵਰਣ ਮੁਹੱਈਆ ਕੀਤਾ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਇਹ ਲਾਇਬ੍ਰੇਰੀਆਂ, ਵਿਦਿਅਕ ਸਰੋਤਾਂ ਤੱਕ ਪਹੁੰਚ ਵਿਚਲੇ ਪਾੜੇ ਨੂੰ ਦੂਰ ਕਰਦੀਆਂ ਹਨ ਅਤੇ ਇਹ ਯਕੀਨੀ ਬਣਾਉਂਦੀਆਂ ਹਨ ਕਿ ਹਰ ਕਿਸੇ ਨੂੰ ਸਿੱਖਣ ਤੇ ਅੱਗੇ ਵਧਣ ਦਾ ਮੌਕਾ ਮਿਲੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਹਰੇਕ ਵਿਧਾਨ ਸਭਾ ਹਲਕੇ ਵਿੱਚ ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਦੀ ਯੋਜਨਾ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਡਿਜੀਟਲ ਤੌਰ ‘ਤੇ ਆਪਸ ਵਿੱਚ ਜੁੜੀਆਂ ਹੋਈਆਂ ਹਨ ਅਤੇ ਹਾਈ-ਸਪੀਡ ਇੰਟਰਨੈੱਟ ਨਾਲ ਲੈਸ ਹਨ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਦੇ ਅਕਾਦਮਿਕ ਅਤੇ ਕਰੀਅਰ ਵਿੱਚ ਸਹਾਇਤਾ ਕਰਨ ਲਈ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਿਖਲਾਈ ਪ੍ਰਾਪਤ ਲਾਇਬ੍ਰੇਰੀਅਨ ਉਪਲਬਧ ਹਨ। ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੇ ਮੈਂਬਰਾਂ ਨੂੰ ਸਿੱਖਣ, ਖੋਜ ਅਤੇ ਸਵੈ-ਵਿਕਾਸ ਲਈ ਲਾਇਬ੍ਰੇਰੀਆਂ ਦੀ ਸਰਗਰਮੀ ਨਾਲ ਵਰਤੋਂ ਕਰਨ ਦੀ ਅਪੀਲ ਵੀ ਕੀਤੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...