ਮੁੱਖ ਮੰਤਰੀ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਪਿਆ ਬੂਰ, ਭਾਰਤ ਸਰਕਾਰ ਨੇ ਪੰਜਾਬ ਨੂੰ ਟਾਪ ਅਚੀਵਰ ਪੁਰਸਕਾਰ ਨਾਲ ਕੀਤਾ ਸਨਮਾਨਿਤ

by | Nov 12, 2025 | breaking news, daily | 0 comments

ਦੇਸ਼ ਦੇ ਪੰਜ ਮੁੱਖ ਸੁਧਾਰ ਖੇਤਰਾਂ ਵਿੱਚ ਪੰਜਾਬ ਨੇ ਦਿਖਾਈ ਸ਼ਾਨਦਾਰ ਕਾਰਗੁਜ਼ਾਰੀ

ਚੰਡੀਗੜ੍ਹ, 11 ਨਵੰਬਰ-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਨੇ ਅੱਜ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਤਹਿਤ ਪੰਜਾਬ ਨੂੰ “ਟਾਪ ਅਚੀਵਰ” ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ।

ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਅੱਜ ਕੌਮੀ ਰਾਜਧਾਨੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੂਬੇ ਨੂੰ ਇਹ ਪੁਰਸਕਾਰ ਪ੍ਰਦਾਨ ਕੀਤਾ।

ਜ਼ਿਕਰਯੋਗ ਹੈ ਕਿ ਪੰਜਾਬ ਨੇ ਭਾਰਤ ਵਿੱਚ ਪੰਜ ਮੁੱਖ ਸੁਧਾਰ ਖੇਤਰਾਂ ਜਿਵੇਂ ਬਿਜਨੈਸ ਐਂਟਰੀ, ਨਿਰਮਾਣ ਪਰਮਿਟ ਪ੍ਰਾਪਤਕਰਤਾ, ਨਿਵੇਸ਼ ਪ੍ਰਾਪਤਕਰਤਾ, ਖੇਤਰ-ਵਿਸ਼ੇਸ਼ ਸਿਹਤ ਸੰਭਾਲ ਅਤੇ ਸੇਵਾਵਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ। ਭਾਰਤ ਸਰਕਾਰ ਦੇ ਉਦਯੋਗ ਪ੍ਰਮੋਸ਼ਨ ਅਤੇ ਅੰਦਰੂਨੀ ਵਪਾਰ ਵਿਭਾਗ (ਡੀ.ਪੀ.ਆਈ.ਆਈ.ਟੀ.) ਨੇ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਦੇ ਤਹਿਤ ਪੰਜਾਬ ਨੂੰ “ਟਾਪ ਅਚੀਵਰ” ਵਜੋਂ ਮਾਨਤਾ ਦਿੱਤੀ ਹੈ। ਇਹ ਮਾਨਤਾ ਇੱਕ ਪਾਰਦਰਸ਼ੀ, ਕੁਸ਼ਲ ਅਤੇ ਨਿਵੇਸ਼ਕ-ਪੱਖੀ ਵਪਾਰਕ ਮਾਹੌਲ ਪ੍ਰਦਾਨ ਕਰਨ ਪ੍ਰਤੀ ਪੰਜਾਬ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ ਅਤੇ ਕਾਰੋਬਾਰ ਕਰਨ ਵਿੱਚ ਸੌਖ ਸਬੰਧੀ ਸੂਬੇ ਦੀ ਅਗਵਾਈ ਦੀ ਪੁਸ਼ਟੀ ਕਰਦੀ ਹੈ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਲਗਾਤਾਰ ਉਦਯੋਗਿਕ ਵਿਕਾਸ ਦੀਆਂ ਨਵੀਂਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਉਦਯੋਗ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਪਾਰਕ ਪੱਖੀ ਮਾਹੌਲ ਸਦਕਾ ਨਿਵੇਸ਼ ਸੂਬੇ ਵੱਲ ਆਕਰਸ਼ਿਤ ਹੋ ਰਿਹਾ ਹੈ। ਪੰਜਾਬ ਦੇ ਸ਼ਾਂਤ ਅਤੇ ਸਦਭਾਵਨਾ ਵਾਲੇ ਮਾਹੌਲ ਨੇ ਉਦਯੋਗਿਕ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ ਹੈ। ਮਾਰਚ 2022 ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਹੁਣ ਤੱਕ ਪੰਜਾਬ ਨੂੰ 1.23 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਲਗਭਗ 4.7 ਲੱਖ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਦਸਤੀ ਉਪਕਰਨ, ਸਾਈਕਲ, ਆਈ.ਟੀ. ਅਤੇ ਸੈਰ-ਸਪਾਟਾ ਵਰਗੇ ਖੇਤਰਾਂ ਵਿੱਚ ਬੇਮਿਸਾਲ ਪ੍ਰਗਤੀ ਸਦਕਾ ਪੰਜਾਬ ਦੂਜੇ ਸੂਬਿਆਂ ਲਈ ਇੱਕ ਰੋਲ ਮਾਡਲ ਵਜੋਂ ਉਭਰ ਰਿਹਾ ਹੈ।

ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਸਦਕਾ ਪੰਜਾਬ ਵਿਕਸਤ ਦੇਸ਼ਾਂ ਜਿਵੇਂ ਕਿ ਜਾਪਾਨ, ਅਮਰੀਕਾ, ਜਰਮਨੀ, ਯੂ.ਕੇ., ਯੂ.ਏ.ਈ., ਸਵਿਟਜ਼ਰਲੈਂਡ, ਫਰਾਂਸ, ਸਪੇਨ ਆਦਿ ਤੋਂ ਨਿਵੇਸ਼ ਆਕਰਸ਼ਿਤ ਕਰ ਰਿਹਾ ਹੈ। ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਨਾ ਸਿਰਫ਼ ਭਾਰਤ ਦੇ ਸਗੋਂ ਦੁਨੀਆ ਦੇ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਹੈ।

ਇਸੇ ਤਰ੍ਹਾਂ, ਸੂਬਾ ਹੁਣ ਕਾਰੋਬਾਰ ਕਰਨ ਵਿੱਚ ਸੌਖ ਪੱਖੋਂ ਪਹਿਲੇ ਸਥਾਨ ‘ਤੇ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਫਾਸਟ ਟ੍ਰੈਕ ਪੰਜਾਬ ਪੋਰਟਲ ਭਾਰਤ ਦਾ ਸਭ ਤੋਂ ਉੱਨਤ ਸਿੰਗਲ-ਵਿੰਡੋ ਸਿਸਟਮ ਬਣ ਗਿਆ ਹੈ ਜੋ ਆਫਲਾਈਨ ਐਪਲੀਕੇਸ਼ਨਾਂ ਦੀ ਜ਼ਰੂਰਤ ਨੂੰ ਪੂਰੀ ਤਰ੍ਹਾਂ ਖਤਮ ਕਰਦਾ ਹੋਇਆ 150 ਤੋਂ ਵੱਧ ਵਪਾਰਕ ਸੇਵਾਵਾਂ ਪ੍ਰਦਾਨ ਕਰਦਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...