ਕੰਪਿਊਟਰ ਅਧਿਆਪਕ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਹੇਠ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਦੀ ਅਗਵਾਈ ਵਿੱਚ ਪੰਜਾਬ ਦੇ ਕੋਨੇ – ਕੋਨੇ ਤੋਂ ਕੰਪਿਊਟਰ ਅਧਿਆਪਕ ਸੰਗਰੂਰ ਵਿਖੇ ਪਟਿਆਲਾ –ਸੰਗਰੂਰ ਹਾਈਵੇ ਰੋਡ ਤੇ ਇਕੱਤਰ ਹੋਏ,ਜੋ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਤੋਂ ਤਕਰੀਬਨ ਡੇਢ ਕੁ ਕਿਲੋ ਮੀਟਰ ਦੀ ਦੂਰੀ ਤੇ ਸਥਿਤ ਹੈ, ਜਿੱਥੇ ਪਹਿਲਾ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਨੌਕਰਸ਼ਾਹੀ ਦੀ ਕੰਪਿਊਟਰ ਅਧਿਆਪਕਾਂ ਪ੍ਰਤੀ ਬੇਰੁੱਖੀ ਅਤੇ ਅੜੀਅਲ ਵਾਲੇ ਅਪਣਾਏ ਜਾ ਰਹੇ ਵਤੀਰੇ ਦੀ ਜੰਮ ਕੇ ਅਪਣੇ ਭਾਸ਼ਣਾ ਵਿੱਚ ਅਲੋਚਨਾ ਕੀਤੀ ਗਈ।ਇਸ ਤੋਂ ਉਪਰੰਤ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਵੱਲ ਕੂਚ ਕੀਤਾ ਗਿਆ ਜਿਸ ਕਾਰਨ ਪ੍ਰਸ਼ਾਸਨ ਪੱਬਾਂ ਭਾਰ ਹੋ ਗਿਆ ਤੇ ਕੰਪਿਊਟਰ ਅਧਿਆਪਕ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦੇ ਬਾਹਰ ਬੈਰੀਗੈਟ ਲਾ ਕੇ ਰੋਕਿਆ ਗਿਆ।
ਜੱਥੇਬੰਦੀ ਦੇ ਆਗੂਆਂ ਨੇ ਪ੍ਰੈਸ ਬਿਆਨ ਰਾਹੀ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਦੇ ਸਮੁੱਚੇ ਮੁਲਾਜਮਾਂ ਨੂੰ 6ਵਾਂ ਤਨਖਾਹ ਕਮਿਸ਼ਨ ਮਿਲ ਚੁੱਕਾ ਹੈ, ਪਰ ਕੰਪਿਊਟਰ ਅਧਿਆਪਕ ਨੂੰ ਜਾਣ-ਬੁੱਝ ਕੇ 6ਵੇਂ ਤਨਖਾਹ ਕਮਿਸ਼ਨ ਤੋਂ ਵਾਂਝਾ ਰੱਖਿਆ ਗਿਆ ਹੈ ਪੰਜਾਬ ਸਰਕਾਰ ਅਤੇ ਨੌਕਰਸ਼ਾਹੀ ਦੇ ਅੜੀਅਲ ਵਤੀਰੇ ਨੇ ਕੰਪਿਊਟਰ ਅਧਿਆਪਕਾਂ ਦੇ ਬਣਦੇ ਜਾਇਜ ਹੱਕਾਂ ਤੋਂ ਵਿਰਵਾ ਰੱਖਿਆ ਹੋਇਆ ਹੈ ।ਕੰਪਿਉਟਰ ਅਧਿਆਪਕ ਯੂਨੀਅਨ ਪੰਜਾਬ ਕਈ ਵਾਰ ਸਬ-ਕਮੇਟੀ , ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ , ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਦੇ ਨਾਲ ਮੀਟਿੰਗਾਂ ਕਰ ਚੁੱਕੀ ਹੈ ਅਤੇ ਬਹੁਤ ਵਾਰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਨੂੰ ਅਪਣੀਆਂ ਜਾਇਜ ਮੰਗਾਂ ਸਬੰਧੀ ਮਿਲ ਚੁੱਕੀ ਹੈ , ਪਰ ਕੰਪਿਊਟਰ ਅਧਿਆਪਕਾਂ ਦੀਆ ਜਾਇਜ ਅਤੇ ਲੰਬਿਤ ਮੰਗਾਂ ਨੂੰ ਹੱਲ ਨਹੀ ਕੀਤਾ ਜਾ ਰਿਹਾ ਹੈ।ਜਿਕਰਯੋਗ ਹੈ ਕਿ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ 22 ਸਤੰਬਰ 2022 ਨੂੰ “ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਤੇ ਤੋਹਫਾ ਦੇਣ ” ਦਾ ਐਲਾਨ ਕੀਤਾ ਗਿਆ ਸੀ ।ਬੀਤੇ ਸਾਲ ਸਿੱਖਿਆ ਮੰਤਰੀ ਨੇ ਕੰਪਿਊਟਰ ਅਧਿਆਪਕਾਂ ਨੂੰ 6ਵਾਂ ਤਨਖਾਹ ਕਮਿਸ਼ਨ ਅਤੇ ਪੰਜਾਬ ਸਿਵਲ ਸਰਵਿਸ ਦੇ ਨਿਯਮ ਅਤੇ ਹੋਰ ਵਿਭਾਗੀ ਮਸਲੇ ਦੀਵਾਲੀ ਤੇ ਹੱਲ ਕਰਨ ਦਾ ਐਲਾਨ ਅਖਵਾਰਾਂ ਅਤੇ ਆਮ ਆਦਮੀ ਪਾਰਟੀ ਦੇ ਵੱਖ ਮੰਚਾਂ ਕੀਤਾ ਸੀ ਜੋ ਕਿ ਇੱਕ ਸਾਲ ਬੀਤ ਜਾਣ ਉਪਰੰਤ ਵੀ ਵਫਾ ਨਹੀੰ ਹੋਇਆ ਹੈ ।ਜੱਥੇਬੰਦੀ ਨੂੰ ਪੰਜਾਬ ਸਰਕਾਰ ਨਾਲ ਇਹ ਵੀ ਗਿਲਾ ਹੈ ਕਿ 90 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਜਿਹਨਾਂ ਦੇ ਆਸ਼ਰਿਤਾਂ ਦੀ ਪੰਜਾਬ ਸਰਕਾਰ ਨੇ ਕਿਸੇ ਤਰਾਂ ਦੀ ਵਿੱਤੀ ਸਹਾਇਤਾ ਸਰਕਾਰ ਨਹੀਂ ਕੀਤੀ ਹੈ ਨਾ ਹੀ ਉਹਨਾਂ ਦੇ ਆਸ਼ਰਿਤਾਂ ਨੂੰ ਮੌਤ ਉਪਰੰਤ ਨੌਕਰੀ ਦਿੱਤੀ ਗਈ ਜਿਸ ਕਾਰਣ ਉਹਨਾਂ ਦੇ ਪਰਿਵਾਰਾਂ ਸੜਕਾਂ ਤੇ ਰੁੱਲਣ ਮਜਬੂਰ ਹਨ ।ਜੇਕਰ ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਦੇ ਜਾਇਜ ਅਤੇ ਹੱਕਾਂ ਮੰਗਾਂ ਨੂੰ ਦੀਵਾਲੀ ਤੋਂ ਪਹਿਲਾ ਪਰਵਾਨ ਨਹੀਂ ਕਰਦੀ ਹੈ ਤਾਂ ਪੰਜਾਬ ਸਰਕਾਰ ਦੇ ਹਰ ਰਾਜਨੀਤਿਕ ਫੰਕਸ਼ਨਾਂ ਵਿੱਚ ਘੁਸਪੈਠ ਕਰਕੇ ਕੰਪਿਊਟਰ ਅਧਿਆਪਕਾਂ ਦੇ ਨਾਲ ਕੀਤੇ ਗਰੰਟੀ ਵਾਅਦਿਆ ਨੂੰ ਜਨਤਕ ਕੀਤਾ ਜਾਵੇਗਾ ਜਿਸ ਦੀ ਪੂਰੀ ਜਿੰਮੇਵਾਰ ਪੰਜਾਬ ਸਰਕਾਰ ਦੀ ਹੋਵੇਗੀ ।
ਭਰਾਤਰੀ ਜੱਥੇਬੰਦੀਆ ਤੋਂ ਡੀ.ਟੀ.ਐਫ ਤੋਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਗੁਰਪਿਆਰ ਸਿੰਘ ਕੋਟਲੀ ਅਤੇ ਡੀ.ਟੀ.ਐਫ (ਦਿਗਵਿਜੇਪਾਲ) ਤੋਂ ਦਿਗਵਿਜੇ ਪਾਲ ਅਤੇ ਬਲਬੀਰ ਚੰਦ ਲੌਗੋਵਾਲ ਆਪਣੇ ਬਹੁ ਗਿਣਤੀ ਨਾਲ ਸਾਥੀਆ ਨਾਲ ਹਮਾਇਤ ਲਈ ਪਹੁੰਚੇ
ਨੈਸ਼ਨਲ ਅਵਾਰਡੀ ਅਮ੍ਰਿਤਪਾਲ ਸਿੰਘ ਪਾਲੀ ਖਾਦਿਮ ਨੇ ਪੰਜਾਬ ਸਰਕਾਰ ਕੰਪਿਊਟਰ ਅਧਿਆਪਕ ਵਿਰੋਧੀ ਨੀਤੀਆਂ ਦਾ ਖੰਡਨ ਕੀਤਾ ।
ਰੈਲੀ ਦੋਰਾਨ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ, ਪਰਮਿੰਦਰ ਸਿੰਘ ਘੁਮਾਣ ਅਤੇ ਹਰਪ੍ਰੀਤ ਸਿੰਘ ਜਨਰਲ ਸਕੱਤਰ, ਅਨਿਲ ਐਰੀ ਮੀਤ ਪ੍ਰਧਾਨ, ਏਕਮਉਕਾਰ ਸਿੰਘ ਮੀਤ ਪ੍ਰਧਾਨ, ਸਿਕੰਦਰ ਸਿੰਘ ਮੀਤ ਪ੍ਰਧਾਨ, , ਨਰਦੀਪ ਸਿੰਘ ਮੀਤ ਪ੍ਰਧਾਨ,ਪਰਮਵੀਰ ਸਿੰਘ ਪੰਮੀ ਮੀਤ ਪ੍ਰਧਾਨ, ਅਮਰਦੀਪ ਸਿੰਘ ਕਾਨੂਨੀ ਸਲਾਹਕਾਰ, ਗੁਰਦੀਪ ਸਿੰਘ ਬੈਂਸ ਜੁਇੰਟ ਸਕੱਤਰ , ਗੁਰਪ੍ਰੀਤ ਸਿੰਘ ਟੋਹੜਾ ਪ੍ਰਮੁੱਖ ਸਲਾਹਕਾਰ, ਹਰਜੀਤ ਸਿੰਘ ਵਿੱਤ ਸਕੱਤਰ,ਪਰਮਜੀਤ ਸਿੰਘ ਵਿੱਤ ਸਕੱਤਰ ,ਹਰਮਿੰਦਰ ਸਿੰਘ ਸੰਧੂ ਪ੍ਰੈਸ ਸਕੱਤਰ, ਹਰਜਿੰਦਰ ਮਹਿਸਮਪੁਰ ਪ੍ਰੈਸ ਸਕੱਤਰ, ਕੁਨਾਲ ਕਪੂਰ,ਜਗਤਾਰ ਸਿੰਘ, ਅਮਰਜੀਤ ਸਿੰਘ, ਅਮਨਜੋਤੀ, ਰਾਜਵਿੰਦਰ ਲਾਖਾ, ਮੈਡਮ ਰਾਖੀ ਮੰਨਨ, ਮੈਡਮ ਰਾਜਵੰਤ ਕੌਰ, ਮੈਡਮ ਸੁਖਜੀਤ ਸਹਣ , ਮਨੀਸ਼ਾ ਸੋਢੀਾ, ਜਿਲਾ ਪ੍ਰਧਾਨ ਸੱਤਪ੍ਰਤਾਪ ਸਿੰਘ ਮਾਨਸਾ, ਜਗਦੀਸ਼ ਸ਼ਰਮਾਂ ਸੰਗਰੂਰ, ਹਨੀ ਗਰਗ ਪਟਿਆਲਾ, ਗੁਰਪਿੰਦਰ ਸਿੰਘ ਗੁਰਦਾਸ ਪੁਰ, ਪ੍ਰਦੀਪ ਬੈਰੀ ਮੁਕਤਸਰ, ਅਮਨਦੀਪ ਸਿੰਘ ਪਠਾਨਕੋਟ, ਰਮਨ ਕੁਮਾਰ ਜਲੰਧਰ, ਜਸਵਿੰਦਰ ਸਿੰਘ ਲੁਧਿਆਣਾ ,ਨਵਤੇਜ ਸਿੰਘ ਫਤਿਹਗੜ ਸਾਹਿਬ , ਜਗਸੀਰ ਸਿੰਘ ਫਰੀਦਕੋਟ. ਰਾਕੇਸ਼ ਸਿੰਘ ਮੋਗਾ, ਸੀਤਲ ਸਿੰਘ ਤਰਨਤਾਰਨ, ਦਵਿੰਦਰ ਸਿੰਘ ਫਿਰੋਜਪੁਰ ,ਸੱਤਿਆ ਸਰੂਪ ਫਾਜਿਲਕਾਂ, ਗਗਨਦੀਪ ਸਿੰਘ ਅਮ੍ਰਿਤਸਰ, ਰਵਿੰਦਰ ਸਿੰਘ ਹੁਸ਼ਿਆਰਪੁਰ, ਅਮਰਜੀਤ ਸਿੰਘ ਕਪੂਰਥਲਾ, ਰੋਬਿਨ ਮਲੇਰਕੋਟਲਾ ੍ਰਪ੍ਰਦੀਪ ਕੁਮਾਰ ਬਰਨਾਲਾ, ਰਮਨ ਕੁਮਾਰ ਕਪੂਰਥਲਾ ,ਹਰਜਿੰਦਰ ਸਿੰਘ ਨਵਾਂ ਸ਼ਹਿਰ, ਆਗੂ ਸਾਮਿਲ ਹੋਏ
ਸੂਬਾ ਪ੍ਰਧਾਨ
ਕੰਪਿਊਟਰ ਅਧਿਆਪਕ ਯੂਨੀਅਨ,ਪੰਜਾਬ