ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ, 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਤਿਆਰੀ ਦਾ ਆਗਾਜ਼

by | Feb 5, 2026 | breaking news, daily | 0 comments

ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 649ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਤਿੰਨ ਦਿਨਾਂ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਟੇਕਣਗੇ ਮੱਥਾ, ਪੰਜਾਬ ਵਿੱਚ ਸ਼ਾਂਤੀ, ਖੁਸ਼ਹਾਲੀ, ਸਦਭਾਵਨਾ ਅਤੇ ਭਾਈਚਾਰੇ ਲਈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਅੱਗੇ ਕਰਨਗੇ ਅਰਦਾਸ

ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਹਰ ਪਿੰਡ ਤੱਕ, ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਲਈ ਸਾਲ ਭਰ ਚੱਲਣ ਵਾਲੀ ਮੁਹਿੰਮ ਦੀ ਸ਼ੁਰੂਆਤ

649ਵੇਂ ਪ੍ਰਕਾਸ਼ ਪੁਰਬ ਤੋਂ ਹੀ ਸਾਲ ਭਰ ਦੇ ਸਮਾਗਮ ਸ਼ੁਰੂ ਕਰਕੇ 2027 ਵਿੱਚ ਆਉਣ ਵਾਲੇ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਕੀਤੀ ਜਾ ਰਹੀ ਹੈ ਤਿਆਰੀ: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

ਸ੍ਰੀ ਖੁਰਾਲਗੜ੍ਹ ਸਾਹਿਬ ਸਮੂਹ ਦੇਸ਼ ਦੀ ਸ਼ਰਧਾ ਦਾ ਕੇਂਦਰ, 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦੇ ਵਿਸ਼ੇਸ਼ ਪ੍ਰੋਗਰਾਮ ਤੈਅ: ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਰਾਹੀਂ ਜਾਤ-ਪਾਤ ਅਤੇ ਭੇਦਭਾਵ ਤੋਂ ਉੱਪਰ ਉਠਣਾ ਸਮੇਂ ਦੀ ਵੱਡੀ ਲੋੜ: ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ

ਪਹਿਲੇ ਦਿਨ ਕੈਬਨਿਟ ਮੰਤਰੀਆਂ, ਡਿਪਟੀ ਸਪੀਕਰ ਅਤੇ ਹੋਰ ਪਤਵੰਤਿਆਂ ਨੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਗੜ੍ਹਸ਼ੰਕਰ/ਹੁਸ਼ਿਆਰਪੁਰ, 4 ਫਰਵਰੀ : ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪਵਿੱਤਰ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਅੱਜ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਈ। ਇਹ ਵਿਸ਼ਾਲ ਸਮਾਗਮ 6 ਫਰਵਰੀ ਤੱਕ ਜਾਰੀ ਰਹੇਗਾ ਅਤੇ ਉਸੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਸਮਾਗਮ ਦੇ ਆਖ਼ਰੀ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰੂ ਚਰਨਾਂ ਵਿਚ ਮੱਥਾ ਟੇਕਣਗੇ ਅਤੇ ਸੂਬੇ ਦੀ ਖੁਸ਼ੀ, ਖੁਸ਼ਹਾਲੀ ਅਤੇ ਭਾਈਚਾਰੇ ਲਈ ਅਰਦਾਸ ਕਰਨਗੇ।
ਇਸ ਮੌਕੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸੰਤ ਕੇਵਲ ਸਿੰਘ, ਪ੍ਰਧਾਨ ਸ੍ਰੀ ਗੁਰੂ ਸਾਧੂ ਸੰਪਰਦਾ ਸੁਸਾਇਟੀ ਪੰਜਾਬ ਸੰਤ ਨਿਰਮਲ ਦਾਸ ਜੀ ਜੌੜੇ ਵਾਲੇ, ਰਾਸ਼ਟਰੀ ਪ੍ਰਧਾਨ ਆਦਿ ਧਰਮ ਮਿਸ਼ਨ ਸੰਤ ਸਤਵਿੰਦਰ ਹੀਰਾ, ਸੰਤ ਦਿਆਲ ਨਾਥ ਸਮੁੰਦੜਾ, ਸੰਤ ਜਗੀਰ ਸਿੰਘ ਨੰਦਾਚੌਰ, ਧਾਮ ਚਾਨਣ ਪੁਰੀ ਸਹੌੜਾ ਤੋਂ ਸੰਤ ਧਰਮਪਾਲ, ਤੱਗੜ ਬਰਾੜਾ ਤੋਂ ਬਲਕਾਰ ਸਿੰਘ, ਸ਼ੇਰਪੁਰ ਤੋਂ ਸੰਤ ਰਮੇਸ਼ ਦਾਸ, ਪਿੰਡ ਚੇਤਾ ਤੋਂ ਸੰਤ ਮਨਪ੍ਰੀਤ ਦਾਸ, ਢਿੰਗਰੀਆਂ ਤੋਂ ਸੰਤ ਬਲਵੰਤ ਸਿੰਘ, ਪੰਡੋਰੀ ਸੱਧਾਂ ਤੋਂ ਸਤਨਾਮ ਸਿੰਘ, ਬੱਸੀ ਮਰੂਫ ਤੋਂ ਸੰਤ ਕੁਲਦੀਪ ਸਿੰਘ ਤੋਂ ਇਲਾਵਾ ਹੋਰ ਸੰਤ ਸਮਾਜ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਅੱਜ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਤਰੁਨਪ੍ਰੀਤ ਸਿੰਘ ਸੌਂਦ, ਹਰਜੋਤ ਸਿੰਘ ਬੈਂਸ, ਡਾ. ਰਵਜੋਤ ਸਿੰਘ ਅਤੇ ਲਾਲ ਚੰਦ ਕਟਾਰੂਚੱਕ ਤੋਂ ਇਲਾਵਾ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਚੇਅਰਮੈਨ ਐਸ.ਸੀ ਕਮਿਸ਼ਨ ਜਸਵੀਰ ਸਿੰਘ ਗੜ੍ਹੀ, ਵਿਧਾਇਕ ਡਾ. ਇਸ਼ਾਂਕ ਕੁਮਾਰ, ਸੱਭਿਆਚਾਰ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅਤੇ ਹੋਰ ਪਤਵੰਤਿਆਂ ਨੇ ਗੁਰੂ ਜੀ ਦੇ ਚਰਨਾਂ ਵਿੱਚ ਮੱਥਾ ਟੇਕਿਆ।
ਗੁਰੂ ਚਰਨਾਂ ਵਿੱਚ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸਾਲ 2027 ਵਿੱਚ ਇਤਿਹਾਸਕ ਅਤੇ ਵਿਸ਼ਾਲ ਪੱਧਰ ‘ਤੇ ਮਨਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 649ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ 4 ਫਰਵਰੀ ਤੋਂ ਸਾਲ ਭਰ ਚੱਲਣ ਵਾਲੇ ਜਸ਼ਨਾਂ ਦੀ ਇਕ ਲੜੀ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਸਮਾਜਿਕ ਸਦਭਾਵਨਾ, ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਦਿੰਦੀਆਂ ਹਨ, ਜਿਸ ਨੂੰ ਹਰ ਵਿਅਕਤੀ ਤੱਕ ਪਹੁੰਚਾਉਣਾ ਸਰਕਾਰ ਦੀ ਤਰਜੀਹ ਹੈ। ਇਸ ਤਹਿਤ ਰਾਜ ਦੇ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਮਹਾਰਾਜ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਵਿਸ਼ੇਸ਼ ਪ੍ਰੋਗਰਾਮ ਤਿਆਰ ਕੀਤੇ ਜਾ ਰਹੇ ਹਨ।
ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਦਾ ਬਹੁਤ ਇਤਿਹਾਸਕ ਅਤੇ ਅਧਿਆਤਮਿਕ ਮਹੱਤਵ ਹੈ ਅਤੇ ਇਥੇ ਹੋਣ ਵਾਲੇ ਸਮਾਗਮ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮਾਜ ਨੂੰ ਸਮਾਨਤਾ, ਭਾਈਚਾਰਾ, ਪਿਆਰ ਅਤੇ ਮਨੁੱਖੀ ਭਲਾਈ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਖੁਰਾਲਗੜ੍ਹ ਸਾਹਿਬ ਵਿੱਚ ਹੋਣ ਵਾਲਾ ਇਹ ਰਾਜ ਪੱਧਰੀ ਸਮਾਗਮ ਸਮਾਜਿਕ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਇਕ ਸ਼ਕਤੀਸ਼ਾਲੀ ਮਾਧਿਅਮ ਬਣੇਗਾ।
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਨਾ ਸਿਰਫ਼ ਪੰਜਾਬ ਦੇ ਸ਼ਰਧਾਲੂਆਂ ਲਈ ਸਗੋਂ ਪੂਰੇ ਦੇਸ਼ ਲਈ ਇਕ ਮਹਾਨ ਆਸਥਾ ਦਾ ਕੇਂਦਰ ਹੈ। ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਮਾਜ ਵਿੱਚ ਸਮਾਨਤਾ, ਪਿਆਰ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸ਼ੁਭ ਮੌਕੇ ‘ਤੇ ਸੰਗਤ ਦੀ ਸਹੂਲਤ ਲਈ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਲ 2027 ਵਿੱਚ ਗੁਰੂ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਕਈ ਪ੍ਰੋਗਰਾਮਾਂ ਦਾ ਆਯੋਜਨ ਕਰ ਰਹੀ ਹੈ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਦਾ ਜੀਵਨ ਸੰਘਰਸ਼, ਤਪੱਸਿਆ ਅਤੇ ਮਨੁੱਖੀ ਭਲਾਈ ਦਾ ਪ੍ਰਤੀਕ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਮਾਜ ਨੂੰ ਸਹੀ ਰਸਤੇ ‘ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਧਾਰਮਿਕ ਸਥਾਨਾਂ ਦੇ ਵਿਕਾਸ ਅਤੇ ਸ਼ਰਧਾਲੂਆਂ ਲਈ ਸਹੂਲਤਾਂ ਲਈ ਲਗਾਤਾਰ ਯਤਨਸ਼ੀਲ ਹੈ।
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮਾਜ ਨੂੰ ਜਾਤ-ਪਾਤ, ਭੇਦਭਾਵ ਅਤੇ ਊਚ-ਨੀਚ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੇ ਵਿਚਾਰ ਅੱਜ ਹੋਰ ਵੀ ਢੁੱਕਵੇਂ ਹਨ। ਉਨ੍ਹਾਂ ਨੇ ਸੰਗਤਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਨੁਸਾਰ ਸਮਾਜ ਵਿੱਚ ਸਦਭਾਵਨਾ, ਭਾਈਚਾਰਾ ਅਤੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਚੇਅਰਮੈਨ ਪੰਜਾਬ ਐਸ.ਸੀ. ਕਮਿਸ਼ਨ ਡਾ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਮਾਜਿਕ ਨਿਆਂ, ਸਮਾਨਤਾ ਅਤੇ ਮਨੁੱਖੀ ਭਲਾਈ ਲਈ ਇੱਕ ਮਜ਼ਬੂਤ ਪ੍ਰੇਰਨਾ ਹਨ। ਗੁਰੂ ਜੀ ਨੇ ਆਪਣੇ ਜੀਵਨ ਅਤੇ ਸਿੱਖਿਆਵਾਂ ਰਾਹੀਂ ਸਮਾਜ ਵਿੱਚ ਪ੍ਰਚਲਿਤ ਵਿਤਕਰੇ, ਊਚ-ਨੀਚ ਅਤੇ ਅਸਮਾਨਤਾ ਨੂੰ ਖ਼ਤਮ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਗੁਰੂ ਰਵਿਦਾਸ ਜੀ ਦੇ ਵਿਚਾਰਾਂ ਨੂੰ ਲਾਗੂ ਕਰਨ ਲਈ ਲਗਾਤਾਰ ਯਤਨਸ਼ੀਲ ਹਾਂ ਅਤੇ ਅਨੁਸੂਚਿਤ ਜਾਤੀਆਂ ਦੀ ਸਮਾਜਿਕ, ਵਿੱਦਿਅਕ ਅਤੇ ਆਰਥਿਕ ਉੱਨਤੀ ਲਈ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਅਜਿਹੇ ਇਕੱਠ ਸਮਾਜ ਵਿੱਚ ਏਕਤਾ, ਭਾਈਚਾਰਾ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਦੇ ਹਨ।
ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪਵਿੱਤਰ ਧਰਤੀ ‘ਤੇ ਆਯੋਜਿਤ ਇਹ ਰਾਜ ਪੱਧਰੀ ਇਕੱਠ ਸੰਗਤ ਲਈ ਅਧਿਆਤਮਿਕ ਊਰਜਾ ਦਾ ਕੇਂਦਰ ਹੈ। ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਾਨੂੰ ਸੱਚ, ਦਇਆ, ਸੇਵਾ ਅਤੇ ਸਮਰਪਣ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਵਿਚਾਰਾਂ ਨੂੰ ਅਪਣਾ ਕੇ ਹੀ ਸਮਾਨਤਾਵਾਦੀ ਅਤੇ ਮਜ਼ਬੂਤ ਸਮਾਜ ਦੀ ਉਸਾਰੀ ਸੰਭਵ ਹੈ। ਇਸ ਤਰ੍ਹਾਂ ਦੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੀ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰਦੇ ਹਨ, ਜੋ ਕਿ ਸਮਾਜ ਦੇ ਉੱਜਵਲ ਭਵਿੱਖ ਲਈ ਜ਼ਰੂਰੀ ਹੈ।
ਇਸ ਮੌਕੇ ਚੇਅਰਮੈਨ ਐਸ.ਸੀ. ਵਿੰਗ ਪੰਜਾਬ ਗੁਰਪ੍ਰੀਤ ਸਿੰਘ ਜੀ.ਪੀ., ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਡਾਇਰੈਕਟਰ ਸੈਰ-ਸਪਾਟਾ ਵਿਭਾਗ ਸੰਜੀਵ ਤਿਵਾੜੀ, ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ,ਐਸ.ਡੀ.ਐਮ ਮੁਕੇਰੀਆਂ ਓਇਸ਼ੀ ਮੰਡਲ, ਐਸ.ਡੀ.ਐਮ ਗੜ੍ਹਸ਼ੰਕਰ ਸੰਜੀਵ ਕੁਮਾਰ, ਐਸ.ਡੀ.ਐਮ ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ ਟਾਂਡਾ ਲਵਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਸਮੇਤ ਕਈ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ। ਸਾਰਿਆਂ ਨੇ ਗੁਰੂ ਮਹਾਰਾਜ ਜੀ ਦੇ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਸੂਬੇ ਵਿੱਚ ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ।
——

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...