ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੀ ਖੁੱਲੀ ਡਿਬੇਟ ਦੀ ਚੁਣੌਤੀ ਨੂੰ ਕਬੂਲ ਕਰਨ ਤੋਂ ਇਨਕਾਰੀ

by | Mar 16, 2025 | breaking news, daily | 0 comments

ਐਸਕੇਐਮ ਦੀ ਮੀਟਿੰਗ ਵਿੱਚ ਨਾ ਪਹੁੰਚੇ ਭਗਵੰਤ ਸਿੰਘ ਮਾਨ-ਲੋਕਾਂ ਨੂੰ ਗੁੰਮਰਾਹ ਕਰਨ ਲਈ ਬੋਲਿਆ ਝੂਠ ਬੇਪਰਦ

ਐਸਕੇਐਮ ਵੱਲੋਂ 26 ਮਾਰਚ ਨੂੰ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ

ਮਈ ਮਹੀਨੇ ਜਲੰਧਰ ਅੰਮ੍ਰਿਤਸਰ ਅਤੇ ਬਰਨਾਲਾ ਵਿਖੇ ਕੀਤੀਆਂ ਜਾਣਗੀਆਂ ਤਿੰਨ ਕਿਸਾਨ ਮਹਾਂ ਪੰਚਾਇਤਾਂ
ਚਾਰ ਮਈ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਸਾਰੇ ਤਬਕਿਆਂ ਨਾਲ ਸਾਂਝ ਉਸਾਰਨ ਲਈ ਕੀਤਾ ਜਾਵੇਗਾ ਸੈਮੀਨਾਰ

ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਸਾਮਰਾਜ ਵਿਰੋਧੀ ਦਿਵਸ ਵਜੋਂ ਮਨਾਇਆ ਜਾਵੇਗਾ।
ਚੰਡੀਗੜ੍ਹ 16 ਮਾਰਚ – ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਡਾਕਟਰ ਦਰਸ਼ਨ ਪਾਲ, ਜੰਗਵੀਰ ਸਿੰਘ ਚੌਹਾਨ ਅਤੇ ਬਿੰਦਰ ਸਿੰਘ ਗੋਲੇਵਾਲਾ ਨੇ ਕੀਤੀ। ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਖੁੱਲੀ ਡਿਬੇਟ ਦੀ ਚੁਣੌਤੀ ਦਿੱਤੀ ਹੋਈ ਸੀ ਕਿ ਉਹ ਆਪਣੇ ਮੰਤਰੀਆਂ ਸਮੇਤ ਕਿਸਾਨ ਭਵਨ ਵਿੱਚ ਆ ਕੇ ਸਾਬਤ ਕਰਨ ਕਿ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਪੰਜਾਬ ਸਰਕਾਰ ਨਾਲ ਕਿਵੇਂ ਸਬੰਧਤ ਨਹੀਂ ਹਨ ? ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਲਈ ਤਿੰਨ ਕੁਰਸੀਆਂ ਖਾਲੀ ਰੱਖੀਆਂ ਹੋਈਆਂ ਸਨ ਪਰ ਸ਼ਾਮ ਦੇ ਤਿੰਨ ਵਜੇ ਤੱਕ ਉਡੀਕ ਕਰਨ ਦੇ ਬਾਵਜੂਦ ਮੁੱਖ ਮੰਤਰੀ ਜਾਂ ਕਿਸੇ ਹੋਰ ਅਧਿਕਾਰੀ ਵੱਲੋਂ ਮੀਟਿੰਗ ਵਿੱਚ ਨਾ ਪਹੁੰਚਣ ਤੇ ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਬੋਲਿਆ ਗਿਆ ਝੂਠ ਬੇਪਰਦ ਹੋ ਗਿਆ ਹੈ।

ਐਸਕੇਐਮ ਨੇ ਸਰਬਸੰਮਤੀ ਨਾਲ ਐਲਾਨ ਕੀਤਾ ਕਿ 26 ਮਾਰਚ ਨੂੰ ਵਿਧਾਨ ਸਭਾ ਸੈਸ਼ਨ ਮੌਕੇ ਸੂਬੇ ਦੇ ਕਿਸਾਨ ਮਜ਼ਦੂਰ ਚੰਡੀਗੜ੍ਹ ਦੇ ਸੈਕਟਰ 34 ਦੇ ਗਰਾਊਂਡ ਵਿੱਚ ਇਕੱਠੇ ਹੋਣਗੇ ਅਤੇ ਉਥੋਂ ਆਪਣਾ ਰੋਸ ਜਾਹਿਰ ਕਰਨ ਲਈ ਵਿਧਾਨ ਸਭਾ ਵੱਲ ਮਾਰਚ ਕਰਨਗੇ।

ਐਸਕੇਐਮ ਨੇ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਲਈ ਦੂਸਰੇ ਤਬਕਿਆਂ ਦੇ ਵਿਰੋਧੀ ਬਣਾ ਕੇ ਪੇਸ਼ ਕਰਨ ਦੇ ਬਿਰਤਾਂਤ ਨੂੰ ਫੇਲ੍ਹ ਕਰਨ ਅਤੇ ਕਾਰਪੋਰੇਟ ਵਿਰੋਧੀ ਸੰਘਰਸ਼ ਵਿੱਚ ਦੂਸਰੇ ਤਬਕਿਆਂ ਨਾਲ ਸਾਂਝ ਉਸਾਰਨ ਲਈ 4 ਮਈ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਪੰਜਾਬ ਦੇ ਸਮੂਹ ਮਜ਼ਦੂਰ, ਮੁਲਾਜ਼ਮ, ਸਨਅਤਕਾਰ,ਵਪਾਰੀਆਂ ਆੜਤੀ,ਟਰੱਕ ਅਤੇ ਟੈਕਸੀ ਅਪਰੇਟਰਾਂ ਅਤੇ ਪੱਤਰਕਾਰਾਂ ਦੀਆਂ ਜਥੇਬੰਦੀਆਂ ਨਾਲ ਸੰਵਾਦ ਰਚਾਉਣ ਲਈ ਇਕ ਸੈਮੀਨਾਰ ਕੀਤਾ ਜਾਵੇਗਾ। ਇਸਤੋਂ ਇਲਾਵਾਂ ਪੰਜਾਬ ਦੇ ਲੋਕਾਂ ਨੂੰ ਕਾਰਪੋਰੇਟ ਨੀਤੀਆਂ ਪ੍ਰਤੀ ਜਾਗਰੂਕ ਕਰਨ ਲਈ ਵੱਡੇ ਪੱਧਰ ਤੇ ਪ੍ਰਚਾਰ ਮੁਹਿੰਮ ਚਲਾਈ ਜਾਵੇਗੀ।

ਐਸਕੇਐਮ ਨੇ ਐਲਾਨ ਕੀਤਾ ਕਿ ਮਈ ਮਹੀਨੇ ਦੌਰਾਨ ਬਰਨਾਲਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਵਿਸ਼ਾਲ ਕਿਸਾਨ ਮਹਾ ਪੰਚਾਇਤਾਂ ਵੀ ਕੀਤੀਆਂ ਜਾਣਗੀਆਂ। 23 ਮਾਰਚ 2025 ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਾਮਰਾਜ ਵਿਰੋਧੀ ਦਿਨ ਵਜੋਂ ਮਨਾਇਆ ਜਾਵੇਗਾ।
ਐਸਕੇਐਮ ਨੇ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਸਰਕਾਰ ਵੱਲੋਂ ਲੇਲੇਵਾਲਾ ਵਿਖੇ ਗੈਸ ਪਾਈਪ ਲਈ ਜ਼ਮੀਨ ਤੇ ਜਬਰੀ ਕਬਜ਼ਾ ਕਰਨ, ਗੁਰਦਾਸਪੁਰ ਅਤੇ ਹੋਰ ਥਾਵਾਂ ਤੇ ਭਾਰਤ ਮਾਲਾ ਪ੍ਰੋਜੈਕਟ ਲਈ ਕਿਸਾਨਾਂ ਨੂੰ ਬਿਨਾਂ ਮੁਆਵਜ਼ਾ ਦਿੱਤੇ ਜਬਰੀ ਕਬਜ਼ਾ ਕਰਨ ਅਤੇ ਕਿਸਾਨਾਂ ਤੇ ਜਬਰ ਕਰਨ ਦਾ ਸਖਤ ਨੋਟਿਸ ਲੈਂਦਿਆਂ ਇਸ ਦੀ ਨਿਖੇਧੀ ਕੀਤੀ ।

ਇਸ ਤੋਂ ਇਲਾਵਾ ਅਮਰੀਕਾ ਦੀ ਟਰੰਪ ਸਰਕਾਰ ਵੱਲੋਂ ਭਾਰਤ ਸਰਕਾਰ ਨੂੰ ਖੇਤੀ ਖੇਤਰ ਨੂੰ ਕਾਰਪੋਰੇਟ ਘਰਾਣਿਆਂ ਲਈ ਖੋਲ੍ਹਣ ਤੇ ਜ਼ੋਰ ਦੇਣ ਲਈ ਭਾਰਤ ਸਰਕਾਰ ਦੀ ਬਾਂਹ ਮਰੋੜਣ ਦਾ ਨੋਟਿਸ ਲੈਂਦਿਆਂ ਸਪੱਸ਼ਟ ਕੀਤਾ ਹੈ ਕਿ ਦੇਸ਼ ਅਤੇ ਕਿਸਾਨ ਵਿਰੋਧੀ ਕੋਈ ਵੀ ਸਮਝੌਤਾ ਪ੍ਰਵਾਨ ਨਹੀਂ ਕੀਤਾ ਜਾਵੇਗਾ। ਕਾਰਪੋਰੇਟ ਵਿਰੋਧੀ ਮੁਹਿੰਮ ਦੌਰਾਨ ਅਮਰੀਕਾ ਅਤੇ ਯੂਰਪੀ ਯੂਨੀਅਨ ਵਲੋਂ ਖੇਤੀ ਖੇਤਰ ਨੂੰ ਖੋਲ੍ਹਣ ਲਈ ਮੁਕਤ ਵਪਾਰ ਸਮਝੌਤੇ ਕਰਨ ਦੀ ਯੋਜਨਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਅੱਜ ਦੀ ਮੀਟਿੰਗ ਵਿੱਚ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ,ਬੂਟਾ ਸਿੰਘ ਬੁਰਜਗਿੱਲ, ਰਾਮਿੰਦਰ ਸਿੰਘ ਪਟਿਆਲਾ, ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆ,ਸਤਨਾਮ ਸਿੰਘ ਅਜਨਾਲਾ, ਰੁਲਦੂ ਸਿੰਘ ਮਾਨਸਾ,ਪ੍ਰੇਮ ਸਿੰਘ ਭੰਗੂ,
ਗੁਰਵਿੰਦਰ ਸਿੰਘ ਢਿੱਲੋਂ,ਬਲਵਿੰਦਰ ਸਿੰਘ ਮੱਲ੍ਹੀ ਨੰਗਲ,ਗੁਰਦੀਪ ਸਿੰਘ ਰਾਮਪੁਰਾ ,ਬਲਦੇਵ ਸਿੰਘ ਨਿਹਾਲਗੜ੍ਹ, ਰੂਪ ਬਸੰਤ ਸਿੰਘ, ਗੁਰਪ੍ਰੀਤ ਸਿੰਘ ਔਲਖ,ਵੀਰ ਸਿੰਘ ਬੜਵਾ,ਬੂਟਾ ਸਿੰਘ ਸ਼ਾਦੀਪੁਰ, ਮੁਕੇਸ਼ ਚੰਦਰ ਸ਼ਰਮਾ, ਝੰਡਾ ਸਿੰਘ ਜੇਠੂਕੇ, ਜਗਮੋਹਨ ਸਿੰਘ ਪਟਿਆਲਾ, ਵੀਰਪਾਲ ਸਿੰਘ ਢਿੱਲੋ, ਗੁਰਨਾਮ ਸਿੰਘ ਭੀਖੀ ਅਤੇ ਅੰਗਰੇਜ਼ ਸਿੰਘ ਭਦੌੜ ਸ਼ਾਮਲ ਸਨ।

ਜਾਰੀ ਕਰਤਾ
ਡਾ ਦਰਸ਼ਨਪਾਲ
ਬਿੰਦਰ ਸਿੰਘ ਗੋਲੇਵਾਲਾ
ਜੰਗਵੀਰ ਸਿੰਘ ਚੌਹਾਨ

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...