ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ

by | Aug 13, 2026 | breaking news, daily, politics | 0 comments

ਜਗਤਾਰ ਸਿੰਘ ਹਵਾਰਾ ਨੂੰ ਉਹਨਾਂ ਦੀ ਬਿਮਾਰ ਮਾਤਾ ਨੂੰ ਮਿਲਣ ਲਈ ਮਾਨਵਤਾ ਦੇ ਆਧਾਰ ‘ਤੇ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਮਲੇ ਦੀ ਸੁਣਵਾਈ ਦਿੱਲੀ ਵਿੱਚ ਚੱਲ ਰਹੀ ਹੈ, ਇਸ ਲਈ ਰਾਜਪਾਲ ਦੀ ਸਿਫ਼ਾਰਸ਼ ‘ਤੇ ਕੇਂਦਰ ਸਰਕਾਰ ਪੈਰੋਲ ਬਾਰੇ ਫੈਸਲਾ ਲਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

31 ਸਾਲਾਂ ਬਾਅਦ ਮਾਂ ਦੀ ਆਪਣੇ ਪੁੱਤਰ ਨੂੰ ਮਿਲਣ ਦੀ ਉਮੀਦ ਜਾਗੀ ਹੈ, ਪੈਰੋਲ ਦੀ ਮਿਆਦ ਕੇਂਦਰ ਸਰਕਾਰ ਤੈਅ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ ‘ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 31 ਸਾਲਾਂ ਬਾਅਦ ਉਨ੍ਹਾਂ ਦੀ ਬਿਮਾਰ ਮਾਤਾ ਦੀ ਆਪਣੇ ਪੁੱਤਰ ਨੂੰ ਮਿਲਣ ਦੀ ਉਮੀਦ ਫਿਰ ਤੋਂ ਜਾਗੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਰਾਜਪਾਲ ਦੀ ਸਿਫ਼ਾਰਸ਼ ਦੀ ਲੋੜ ਹੈ ਕਿਉਂਕਿ ਕੇਸ ਦੀ ਸੁਣਵਾਈ ਦਿੱਲੀ ਵਿੱਚ ਚੱਲ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜੇਕਰ ਹਵਾਰਾ ਨੂੰ ਪੈਰੋਲ ਦਿੱਤੀ ਜਾਂਦੀ ਹੈ ਤਾਂ ਪੰਜਾਬ ਸਰਕਾਰ ਅਮਨ-ਕਾਨੂੰਨ ਦੀ ਵਿਵਸਥਾ ‘ਤੇ ਕੋਈ ਅਸਰ ਨਾ ਪੈਣ ਨੂੰ ਯਕੀਨੀ ਬਣਾਉਣ ਲਈ ਪੂਰੀ ਜ਼ਿੰਮੇਵਾਰੀ ਲਵੇਗੀ।
ਰਾਜਪਾਲ ਨੂੰ ਮਨੁੱਖਤਾ ਦੇ ਆਧਾਰ ‘ਤੇ ਇਸ ਮਾਮਲੇ ‘ਤੇ ਵਿਚਾਰ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਗਤਾਰ ਸਿੰਘ ਹਵਾਰਾ ਪਿਛਲੇ 31 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੀ ਮਾਤਾ ਬਿਰਧ ਅਵਸਥਾ ਵਿੱਚ ਹਨ, ਉਮਰ ਨਾਲ ਸਬੰਧਤ ਸਿਹਤ ਸਮੱਸਿਆਵਾਂ ਤੋਂ ਪੀੜਤ ਹਨ ਅਤੇ ਇਸ ਵੇਲੇ ਨੀਮ-ਬੇਹੋਸ਼ੀ ਦੀ ਹਾਲਤ ਵਿੱਚ ਹਨ। ਉਨ੍ਹਾਂ ਦੀ ਵਿਗੜ ਰਹੀ ਸਿਹਤ ਨੂੰ ਦੇਖਦੇ ਹੋਏ ਮੈਂ ਰਾਜਪਾਲ ਨੂੰ ਬੇਨਤੀ ਕੀਤੀ ਹੈ ਕਿ ਉਹ ਜਗਤਾਰ ਸਿੰਘ ਹਵਾਰਾ ਨੂੰ ਛੇਤੀ ਤੋਂ ਛੇਤੀ 10 ਦਿਨਾਂ ਦੀ ਪੈਰੋਲ ਦੇਣ ‘ਤੇ ਹਮਦਰਦੀ ਨਾਲ ਵਿਚਾਰ ਕਰਨ ਤਾਂ ਜੋ ਉਹ ਆਪਣੀ ਮਾਤਾ ਨੂੰ ਮਿਲ ਸਕਣ।”
ਉਨ੍ਹਾਂ ਨੇ ਅੱਗੇ ਕਿਹਾ, “ਚੰਡੀਗੜ੍ਹ ਦੇ ਪ੍ਰਸ਼ਾਸਕ ਹੋਣ ਦੇ ਨਾਤੇ ਇਸ ਸਬੰਧੀ ਫੈਸਲਾ ਲੈਣ ਲਈ ਰਾਜਪਾਲ ਦੀ ਸਿਫ਼ਾਰਸ਼ ਜ਼ਰੂਰੀ ਹੈ। ਇਸ ਲਈ ਮਾਮਲੇ ਦੇ ਮਨੁੱਖੀ ਪਹਿਲੂ ਅਤੇ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਵਿਗੜ ਰਹੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਂ ਰਾਜਪਾਲ ਨੂੰ ਛੇਤੀ ਤੋਂ ਛੇਤੀ ਫੈਸਲਾ ਲੈਣ ਦੀ ਅਪੀਲ ਕੀਤੀ ਹੈ।”
ਰਾਜਪਾਲ ਨੂੰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੰਜਾਬ ਸਰਕਾਰ ਦੀ ਪੂਰੀ ਜ਼ਿੰਮੇਵਾਰੀ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਜਗਤਾਰ ਸਿੰਘ ਹਵਾਰਾ ਦੇ ਆਪਣੇ ਘਰ ਆਉਣ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਦੀ ਸੂਬਾ ਸਰਕਾਰ ਪੂਰੀ ਗਾਰੰਟੀ ਲੈਂਦੀ ਹੈ। ਉਨ੍ਹਾਂ ਦੇ ਸਮਰਥਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਵੀ ਇਸ ਸਬੰਧ ਵਿੱਚ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।”
ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ ਅਮਨ-ਕਾਨੂੰਨ ਨੂੰ ਕਾਇਮ ਰੱਖਣ ਅਤੇ ਪੰਜਾਬ ਵਿੱਚ ਕਰੜੀ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੈਂ ਰਾਜਪਾਲ ਨੂੰ ਇਸ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਉਠਾਉਣ ਲਈ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ ਹੈ।”
———–

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...