ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫਲਤਾ ਸਦਕਾ 8 ਮਹੀਨਿਆਂ ਵਿੱਚ 3.71 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

by | Aug 22, 2026 | breaking news, daily, politics | 0 comments

ਚਿੜੀਆਘਰ ਵਿਖੇ ਸੈਲਾਨੀਆਂ ਦੀ ਰਿਕਾਰਡ ਗਿਣਤੀ ਪੰਜਾਬ ਸਰਕਾਰ ਦੀ ਜੰਗਲੀ ਜੀਵ ਜਾਗਰੂਕਤਾ ਮੁਹਿੰਮ ਦੀ ਸਫਲਤਾ ‘ਤੇ ਮੋਹਰ: ਲਾਲ ਚੰਦ ਕਟਾਰੂਚੱਕ

ਮਹਿੰਦਰ ਚੌਧਰੀ ਜੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਲਗਾਤਾਰ ਹੋ ਰਹੇ ਵਾਧਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਨੂੰ ਉਤਸਾਹਿਤ ਕਰਨ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਦਿਖਾਈ ਦੇ ਰਹੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੌਜੂਦਾ ਸਾਲ ਦੇ ਪਹਿਲੇ 8 ਮਹੀਨਿਆਂ ਵਿੱਚ ਛੱਤਬੀੜ ਚਿੜੀਆਘਰ ਵਿਖੇ 3,71,011 ਸੈਲਾਨੀਆਂ ਦੀ ਆਮਦ ਦਰਜ ਕੀਤੀ ਗਈ ਹੈ, ਜੋ ਸੂਬਾ ਸਰਕਾਰ ਦੇ ਜੰਗਲੀ ਜੀਵ ਸੰਭਾਲ ਦੀ ਦਿਸਾ ਵਿੱਚ ਕੀਤੇ ਗਏ ਯਤਨਾਂ ਨੂੰ ਦਰਸਾਉਂਦਾ ਹੈ।

ਇਸ ਸਬੰਧੀ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸਾਡੀ ਸਰਕਾਰ ਨੇ ਲੋਕਾਂ ਨੂੰ ਜੰਗਲੀ ਜੀਵਾਂ ਦੇ ਪਾਲਣ-ਪੋਸਣ ਅਤੇ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਲੋਕਾਂ ਵੱਲੋਂ ਮਿਲਿਆ ਹੁੰਗਾਰਾ ਬਹੁਤ ਉਤਸ਼ਾਹਜਨਕ ਰਿਹਾ ਹੈ।”

ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ, “ਛੱਤਬੀੜ ਚਿੜੀਆਘਰ ਵਿਖੇ ਸਿਰਫ ਜਨਵਰੀ ਵਿੱਚ ਹੀ 48,719 ਸੈਲਾਨੀ ਆਏ, ਜਦੋਂ ਕਿ ਫਰਵਰੀ ਵਿੱਚ 54216, ਮਾਰਚ ਵਿੱਚ 66377, ਅਪ੍ਰੈਲ ਵਿੱਚ 40168, ਮਈ ਵਿੱਚ 33134, ਜੂਨ ਵਿੱਚ 71928, ਜੁਲਾਈ ਵਿੱਚ 35980, ਅਤੇ ਅਗਸਤ ਵਿੱਚ 20489 ਸੈਲਾਨੀਆਂ ਨੇ ਇਸ ਚਿੜੀਆਘਰ ਦੇ ਸੁਚੱਜੇ ਅਤੇ ਬਿਹਤਰੀਨ ਢੰਗ ਨਾਲ
ਮੇਨਟੇਂਨ ਰੱਖੇ ਗਏ ਮਾਹੌਲ ਵਿੱਚ ਪੰਛੀਆਂ ਅਤੇ ਜਾਨਵਰਾਂ ਦੀਆਂ ਵਿਭਿੰਨ ਪ੍ਰਜਾਤੀਆਂ ਨੂੰ ਦੇਖਿਆ।”

ਚਿੜੀਆਘਰ ਵਿਖੇ ਕੀਤੀਆਂ ਗਈਆਂ ਜੰਗਲਾਤ ਤੇ ਜੰਗਲੀ ਜੀਵ ਸੰਭਾਲ-ਕੇਂਦਿ੍ਰਤ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਜੰਗਲੀ ਜੀਵਾਂ ਦੀ ਸੰਭਾਲ ਅਤੇ ਸੁਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਦੇ ਹਿੱਸੇ ਵਜੋਂ ਛੱਤਬੀੜ ਚਿੜੀਆਘਰ ਵਿਖੇ ਕਈ ਮਹੱਤਵਪੂਰਨ ਪਹਿਲਕਦਮੀਆਂ
ਕੀਤੀਆਂ ਗਈਆਂ ਹਨ।” ਉਨ੍ਹਾਂ ਅੱਗੇ ਕਿਹਾ, “ਦੇਸ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬਾ ਵਾਕ-ਇਨ ਐਵੀਅਰੀ (ਪੰਛੀਘਰ) ਆਕਰਸ਼ਣ ਦਾ ਇੱਕ ਵੱਡਾ ਕੇਂਦਰ ਬਣ ਗਿਆ ਹੈ। ਇਸ ਦੇ ਨਾਲ ਹੀ ਸੈਲਾਨੀਆਂ ਦੇ ਵਿੱਦਿਅਕ ਅਤੇ ਮਨੋਰੰਜਨ ਅਨੁਭਵ ਨੂੰ ਵਧਾਉਣ ਲਈ ਇੱਕ ਅਤਿ-ਆਧੁਨਿਕ ਡਾਇਨਾਸੌਰ ਪਾਰਕ ਵੀ ਸਥਾਪਿਤ ਕੀਤਾ ਗਿਆ ਹੈ।“

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...