ਕਿਹਾ ਕਿ ਬਹਿਸ ਸਿਰਫ ਸਤਲੁਜ ਯਮੁਨਾ ਲਿੰਕ ਨਹਿਰ ’ਤੇ ਕੇਂਦਰਤ ਹੋਣੀ ਚਾਹੀਦੀ ਹੈ ਕਿਉਂਕਿ ਹਾਲ ਹੀ ਵਿਚ ਸੁਪਰੀਮ ਕੋਰਟ ਨੇ ਪੰਜਾਬ ਨੂੰ ਨਹਿਰ ਪੂਰੀ ਕਰਨ ਦੀ ਹਦਾਇਤ ਕੀਤੀ ਹੈ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ 1 ਨਵੰਬਰ ਨੂੰ ਉਹਨਾਂ ਵੱਲੋਂ ਰੱਖੀ ਬਹਿਸ ਦਾ ਏਜੰਡਾ ਭਲਕੇ ਦੁਪਹਿਰ 1.00 ਵਜੇ ਤੱਕ ਸਪਸ਼ਟ ਕਰਨ ਕਿਉਂਕਿ ਹਾਲੇ ਤੱਕ ਬਹਿਸ ਲਈ ਕੋਈ ਏਜੰਡਾ ਤੈਅ ਨਹੀਂ ਕੀਤਾ ਗਿਆ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਸਰਦਾਰ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਰਦਾਰ ਬਿਕਰਮ ਸਿੰਘ ਮਜੀਠੀਆ ਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਸਾਹਮਣੇ ਇਸ ਵੇਲੇ ਸੁਪਰੀਮ ਕੋਰਟ ਦਾ ਉਹ ਤਾਜ਼ਾ ਫੈਸਲਾ ਹੈ ਜਿਸ ਰਾਹੀਂ ਉਸਨੇ ਪੰਜਾਬ ਸਰਕਾਰ ਨੂੰ ਸਤਲੁਜ ਯਮੁਨਾਲਿੰਕ ਨਹਿਰ ਨਿਸ਼ਚਿਤ ਸਮੇਂ ਵਿਚ ਪੂਰੀ ਕਰਨ ਦੀ ਹਦਾਇਤ ਕੀਤੀ ਹੈ। ਉਹਨਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਇਸਦੇ ਵਿਰੋਧ ਵਾਸਤੇ ਸਾਂਝੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਵਾਸਤੇ ਚੰਗਾ ਹੋਵੇਗਾ ਕਿ ਜੇਕਰ ਧਿਆਨ ਸਿਰਫ ਕਿਸੇ ਵੀ ਕੀਮਤ ’ਤੇ ਪੰਜਾਬੀ ਦੇ ਦਰਿਆਈ ਪਾਣੀਆਂ ਦੀ ਰਾਖੀ ਤੱਕ ਸੀਮਤ ਰਹੇ। ਹੋਰ ਮੁੱਦੇ ਵੱਖਰੀ ਤਾਰੀਕ ਨੂੰ ਵਿਚਾਰੇ ਜਾ ਸਕਦੇ ਹਨ।

ਇਹਨਾਂ ਆਗੂਆਂ ਨੇ ਕਿਹਾ ਕਿ ਸੂਬੇ ਅਤੇ ਇਸਦੇ ਕਿਸਾਨਾਂ ਲਈ ਮੁੱਦੇ ਦੀ ਅਹਿਮੀਅਤ ਦਾ ਧਿਆਨ ਵਿਚ ਰੱਖਦਿਆਂ ਐਡਵਾਂਸ ਵਿਚ ਵਿਸਥਾਰਿਤ ਰਣਨੀਤੀ ਤੈਅ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਤੀਨਿਧਾਂ ਦਰਮਿਆਨ ਫੌਰੀ ਮੀਟਿੰਗ ਹੋਣੀ ਚਾਹੀਦੀ ਹੈ ਤਾਂ ਜੋ ਏਜੰਡਾ ਤੇ ਹੋਰ ਬਾਰੀਕੀਆਂ ਵਿਸਥਾਰ ਨਾਲ ਤੈਅ ਕੀਤੀਆਂ ਜਾ ਸਕਣ।

×