ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੀ ਸਰਪ੍ਰਸਤੀ ਵਿੱਚ ਮੇਰਾ ਯੁਵਾ ਭਾਰਤ ਚੰਡੀਗੜ੍ਹ ਨੇ ਅੱਜ ਪੰਜਾਬ ਯੂਨੀਵਰਸਿਟੀ ਵਿਖੇ ਹਫ਼ਤੇ ਭਰ ਚਲਣ ਵਾਲੇ ਵੰਦੇ ਮਾਤਰਮ ਕੈਂਪ ਦਾ ਸਮਾਪਨ ਸਮਾਰੋਹ ਆਯੋਜਿਤ ਕੀਤਾ। ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ 150 ਵਰ੍ਹੇ ਪੂਰੇ ਹੋਣ ਦੇ ਸਬੰਧ ਵਿੱਚ ਆਯੋਜਿਤ ਇਸ ਕੈਂਪ ਦਾ ਉਦੇਸ਼ ਨੌਜਵਾਨਾਂ ਵਿੱਚ ਦੇਸ਼ ਭਗਤੀ, ਰਾਸ਼ਟਰੀ ਗੌਰਵ ਅਤੇ ਜ਼ਿੰਮੇਦਾਰ ਨਾਗਰਿਕਤਾ ਦੀ ਭਾਵਨਾ ਨੂੰ ਪ੍ਰੋਤਸਾਹਿਤ ਕਰਨਾ ਸੀ।

ਸਮਾਰੋਹ ਵਿੱਚ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਸ਼੍ਰੀ ਜਸਮਨਪ੍ਰੀਤ ਸਿੰਘ ਮੁੱਖ ਮਹਿਮਾਨ ਦੇ ਰੂਪ ਵਿੱਚ ਉਪਸਥਿਤ ਰਹੇ।

ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕਰਦੇ ਹੋਏ, ਮੇਰਾ ਯੁਵਾ ਭਾਰਤ ਚੰਡੀਗੜ੍ਹ ਦੇ
ਜ਼ਿਲ੍ਹਾ ਯੁਵਾ ਅਧਿਕਾਰੀ
ਸ਼੍ਰੀ ਵਿਨੈ ਕੁਮਾਰ ਨੇ ਮੁੱਖ ਮਹਿਮਾਨ ਅਤੇ ਹੋਰ ਪਤਵੰਤੇ ਸੱਜਣਾਂ ਦਾ ਸੁਆਗਤ ਕੀਤਾ ਅਤੇ ਕੈਂਪ ਦੀਆਂ ਗਤੀਵਿਧੀਆਂ, ਅਨੁਭਵਾਂ ਅਤੇ ਪ੍ਰਮੁੱਖ ਸਿੱਖਿਆਵਾਂ ‘ਤੇ ਅਧਾਰਿਤ ਸੰਖੇਪ ਰਿਪੋਰਟ ਪ੍ਰਸਤੁਤ ਕੀਤੀ।

ਪ੍ਰਤੀਭਾਗੀਆਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਜਸਮਨਪ੍ਰੀਤ ਸਿੰਘ ਨੇ ਉਨ੍ਹਾਂ ਦੇ ਉਤਸ਼ਾਹ ਅਤੇ ਸਰਗਰਮ ਸਹਿਭਾਗਿਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਕੈਂਪ ਵਿੱਚ ਪ੍ਰਾਪਤ ਗਿਆਨ ਅਤੇ ਕਦਰਾਂ-
ਕੀਮਤਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਅਤੇ ਜਾਗਰੂਕ, ਜ਼ਿੰਮੇਦਾਰ ਅਤੇ ਸਰਗਰਮ ਨਾਗਰਿਕ ਬਣ ਕੇ ਸਮਾਜ ਅਤੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ।

ਮੇਰਾ ਯੁਵਾ ਭਾਰਤ ਚੰਡੀਗੜ੍ਹ ਦੇ ਯੂਟੀ ਡਾਇਰੈਕਟਰ ਸ਼੍ਰੀ ਸ਼ਿਵਧਨ ਸ਼ਰਮਾ ਨੇ ਪ੍ਰਤੀਭਾਗੀਆਂ ਨੂੰ ਕੈਂਪ ਦੇ ਦੌਰਾਨ ਵਿਕਸਿਤ ਦੇਸ਼ ਭਗਤੀ, ਏਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਅੱਗੇ ਵਧਾਉਣ ਦਾ ਸੱਦਾ ਦਿੱਤਾ।

ਕੈਂਪ ਵਿੱਚ ਸਹਿਭਾਗਿਤਾ ਅਤੇ ਇਸ ਨੂੰ ਸਫ਼ਲਤਾਪੂਰਵਕ ਪੂਰਨ ਕਰਨ ਲਈ ਸਾਰੇ ਪ੍ਰਤੀਭਾਗੀਆਂ ਨੂੰ ਸਹਿਭਾਗਿਤਾ ਮੈਡਲ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ।

ਪ੍ਰੋਗਰਾਮ ਦਾ ਸਮਾਪਨ
ਅਕਾਊਂਟਸ ਅਤੇ ਪ੍ਰੋਗਰਾਮ ਸੁਪਰਵਾਇਜ਼ਰ
ਸ਼੍ਰੀ ਹਰੀ ਪ੍ਰਕਾਸ਼ ਦੇ ਧੰਨਵਾਦ ਦੇ ਮਤੇ ਨਾਲ ਹੋਇਆ। ਉਨ੍ਹਾਂ ਨੇ ਕੈਂਪ ਨੂੰ ਸਫ਼ਲ ਬਣਾਉਣ ਲਈ ਮੁੱਖ ਮਹਿਮਾਨ, ਪਤਵੰਤੇ ਮਹਿਮਾਨਾਂ, ਆਯੋਜਕਾਂ ਅਤੇ ਪ੍ਰਤੀਭਾਗੀਆਂ ਦਾ ਆਭਾਰ ਵਿਅਕਤ ਕੀਤਾ।