ਮੋਗਾ ਕਤਲ ਕਾਂਡ: ਪੰਜਾਬ ਪੁਲਿਸ ਨੇ ਮੋਗਾ ‘ਚ ਗੈਂਗਸਟਰ ਮਲਕੀਤ ਮਨੂੰ ਨੂੰ ਸੰਖੇਪ ਗੋਲੀਬਾਰੀ ਉਪੰਰਤ ਕੀਤਾ ਗ੍ਰਿਫ਼ਤਾਰ

by | Mar 13, 2025 | breaking news, crime, daily | 0 comments

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਗ੍ਰਿਫਤਾਰ ਮੁਲਜ਼ਮ ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰ ਗੋਪੀ ਲਾਹੌਰੀਆ ਅਤੇ ਲੱਕੀ ਪਟਿਆਲ ਦਾ ਸੰਚਾਲਕ ਸੀ: ਡੀਜੀਪੀ ਗੌਰਵ ਯਾਦਵ

– ਗ੍ਰਿਫ਼ਤਾਰੀ ਤੋਂ ਬਚਣ ਲਈ ਮਨੂੰ ਨੇ ਪੁਲਿਸ ਟੀਮ ‘ਤੇ ਕੀਤੀ ਗੋਲੀਬਾਰੀ, ਪੁਲਿਸ ਟੀਮਾਂ ਨੇ ਕੀਤੀ ਜਵਾਬੀ ਕਾਰਵਾਈ: ਏਡੀਜੀਪੀ ਏਜੀਟੀਐਫ ਪ੍ਰਮੋਦ ਬੈਨ

ਚੰਡੀਗੜ੍ਹ/ਮੋਗਾ, 12 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਮੋਗਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵਿਦੇਸ਼ ਅਧਾਰਿਤ ਗੈਂਗਸਟਰ ਗੌਰਵ ਉਰਫ਼ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰ ਦਵਿੰਦਰਪਾਲ ਸਿੰਘ ਉਰਫ਼ ਗੋਪੀ ਲਹੌਰੀਆਂ ਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਲਕੀਤ ਸਿੰਘ ਉਰਫ਼ ਮਨੂੰ ਵਾਸੀ ਦੁਸਾਂਝ ਤਲਵੰਡੀ, ਮੋਗਾ ਵਜੋਂ ਹੋਈ ਹੈ। ਪੁਲੀਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦੇ ਪਿਸਤੌਲ ਸਮੇਤ ਚਾਰ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਮਨੂੰ, ਜੋ ਦਵਿੰਦਰ ਬੰਬੀਹਾ ਗੈਂਗ ਦਾ ਸਰਗਰਮ ਮੈਂਬਰ ਹੈ, ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ, ਜਿਸ ਦੇ ਖ਼ਿਲਾਫ਼ ਕਤਲ, ਇਰਾਦਾ ਕਤਲ, ਐਨਡੀਪੀਐਸ ਐਕਟ ਅਤੇ ਅਸਲਾ ਐਕਟ ਆਦਿ ਨਾਲ ਸਬੰਧਤ ਘੱਟੋ-ਘੱਟ ਸੱਤ ਕੇਸ ਦਰਜ ਹਨ।

ਉਨ੍ਹਾਂ ਦੱਸਿਆ ਕਿ ਜੇਲ ‘ਚ ਬੰਦ ਗੈਂਗਸਟਰ ਧਰਮਿੰਦਰ ਬਾਜੀ ਦੇ ਇਸ਼ਾਰੇ ‘ਤੇ ਦੋਸ਼ੀ ਮਲਕੀਤ ਮਨੂੰ ਨੇ ਆਪਣੇ ਸਾਥੀ ਮਨਪ੍ਰੀਤ ਸਿੰਘ ਉਰਫ ਮਨੀ ਨਾਲ ਮਿਲ ਕੇ 19 ਫਰਵਰੀ, 2025 ਨੂੰ ਮੋਗਾ ਦੇ ਪਿੰਡ ਕਪੂਰਾ ‘ਚ ਆਪਣੇ ਵਿਰੋਧੀ ਗਿਰੋਹ ‘ਤੇ ਹਮਲਾ ਕਰਕੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਅਤੇ ਇਸ ਦੌਰਾਨ ਇਕ ਔਰਤ ਦੀ ਲੱਤ ‘ਤੇ ਗੋਲੀ ਲੱਗਣ ਨਾਲ ਜ਼ਖਮੀ ਹੋ ਗਈ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਮਨੂੰ 26 ਫਰਵਰੀ, 2025 ਨੂੰ ਜਗਰਾਓਂ ਵਿਖੇ ਰਾਜਾ ਢਾਬਾ ਵਿਖੇ ਹੋਈ ਗੋਲੀਬਾਰੀ ਵਿੱਚ ਵੀ ਸ਼ਾਮਲ ਸੀ, ਜੋ ਉਸ ਨੇ ਵਿਦੇਸ਼ ਅਧਾਰਤ ਗੈਂਗਸਟਰ ਲੱਕੀ ਪਟਿਆਲ ਦੇ ਇਸ਼ਾਰੇ ‘ਤੇ ਕੀਤਾ ਸੀ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਮੋਗਾ ਖੇਤਰ ਵਿੱਚ ਮੁਲਜ਼ਮ ਮਲਕੀਤ ਉਰਫ਼ ਮਨੂ ਦੇ ਛੁਪੇ ਹੋਣ ਬਾਰੇ ਮਿਲੀ ਮਨੁੱਖੀ ਅਤੇ ਤਕਨੀਕੀ ਸੂਹ ’ਤੇ ਕਾਰਵਾਈ ਕਰਦਿਆਂ ਏਆਈਜੀ ਗੁਰਮੀਤ ਚੌਹਾਨ ਅਤੇ ਡੀਐਸਪੀ ਬਿਕਰਮਜੀਤ ਬਰਾੜ ਦੀ ਨਿਗਰਾਨੀ ਹੇਠ ਇੰਸਪੈਕਟਰ ਪੁਸ਼ਪਿੰਦਰ ਸਿੰਘ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਵਿਸ਼ੇਸ਼ ਟੀਮਾਂ ਨੇ ਉਸ ਨੂੰ ਦੁਸਾਂਝ ਰੋਡ, ਮੋਗਾ ਨਜ਼ਦੀਕ ਸਥਿਤ ਕਿਰਾਏ ਦੀ ਰਿਹਾਇਸ਼ ਵਿੱਚ ਸਫ਼ਲਤਾਪੂਰਵਕ ਟਰੈਕ ਕਰ ਲਿਆ।

ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਟੀਮਾਂ ਨੇ ਸ਼ੱਕੀ ਰਿਹਾਇਸ਼ ‘ਤੇ ਛਾਪਾ ਮਾਰਿਆ, ਤਾਂ ਦੋਸ਼ੀ ਮਨੂੰ ਨੇ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿਚ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਚਲਦਿਆਂ ਪੁਲਿਸ ਟੀਮਾਂ ਨੇ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਜਵਾਬੀ ਗੋਲੀਬਾਰੀ ਦੌਰਾਨ ਦੋਸ਼ੀ ਜ਼ਖਮੀ ਹੋ ਗਿਆ। ਇਸ ਉਪਰੰਤ ਉਸ ਨੂੰ ਸਥਾਨਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਇਲਾਜ ਲਈ ਬਾਬਾ ਫਰੀਦ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ।

ਏਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਉਸਦੇ ਕਬਜ਼ੇ ‘ਚੋਂ .32 ਬੋਰ ਦੇ ਪਿਸਤੌਲ ਸਮੇਤ ਚਾਰ ਕਾਰਤੂਸ ਬਰਾਮਦ ਕੀਤੇ ਹਨ।

ਏਆਈਜੀ ਗੁਰਮੀਤ ਚੌਹਾਨ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਮਲਕੀਤ ਉਰਫ਼ ਮਨੂੰ ਨੂੰ ਆਪਣੇ ਵਿਦੇਸ਼ੀ ਹੈਂਡਲਰ ਲੱਕੀ ਪਟਿਆਲ ਅਤੇ ਗੋਪੀ ਲਾਹੌਰੀਆ ਵੱਲੋਂ ਟ੍ਰਾਈਸਿਟੀ ਖੇਤਰ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।

ਐਸਐਸਪੀ ਮੋਗਾ ਅਜੈ ਗਾਂਧੀ ਨੇ ਦੱਸਿਆ ਕਿ ਐਫਆਈਆਰ ਨੰਬਰ 52 ਮਿਤੀ 12/3/2025 ਨੂੰ ਥਾਣਾ ਸਿਟੀ ਮੋਗਾ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109, 132, 221 ਅਤੇ 111 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 (6) ਅਤੇ 25 (7) ਤਹਿਤ ਇੱਕ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...