ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਅਤੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੀ ਪ੍ਰਗਤੀ ਦਾ ਜਾਇਜ਼ਾ

by | Aug 13, 2025 | breaking news, daily | 0 comments

ਚੰਡੀਗੜ੍ਹ, ਅਗਸਤ 13:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਅਧਿਕਾਰੀਆਂ ਤੋਂ ਸੂਬੇ ਵਿੱਚ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਅਤੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੀ ਪ੍ਰਗਤੀ ਦਾ ਜਾਇੰਜ਼ਾ ਲਿਆ ।

ਪੰਜਾਬ ਸਿਵਲ ਸਕੱਤਰੇਤ, ਚੰਡੀਗੜ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਆਜ਼ਾਦੀ ਘੁਲਾਟੀਆਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।

ਮੀਟਿੰਗ ਦੌਰਾਨ, ਵਿਸ਼ੇਸ਼ ਸਕੱਤਰ, ਲੋਕ ਨਿਰਮਾਣ ਵਿਭਾਗ ਹਰਗੁਣਜੀਤ ਕੌਰ ਨੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੂੰ ਸੂਬੇ ਵਿੱਚ ਜੰਗੀ ਯਾਦਗਾਰਾਂ ਦੇ ਨਿਰਮਾਣ ਸਬੰਧੀ ਕੀਤੀ ਜਾ ਰਹੀ ਕਾਰਵਾਈ ਬਾਰੇ ਵਿਸਥਾਰਪੁਰਵਕ ਜਾਣੂ ਕਰਵਾਇਆ। ਮੰਤਰੀ ਵੱਲੋਂ ਇਸ ਮੌਕੇ ਲੋਕ ਨਿਰਮਾਣ ਵਿਭਾਗ ਨੂੰ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਵੀ ਕਿਹਾ ਗਿਆ। ਇਸ ਮੌਕੇ ਰੱਖਿਆ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਪਿਛਲੇ ਤਿੰਨ ਮਹੀਨਿਆਂ ਦੀਆਂ ਗਤੀਵਿਧੀਆਂ ਬਾਰੇ ਇੱਕ ਵਿਆਪਕ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਮੰਤਰੀ ਨੂੰ ਸਾਬਕਾ ਸੈਨਿਕਾਂ ਲਈ ਵਿੱਤੀ ਸਹਾਇਤਾ, ਸਿੱਖਿਆ ਲਾਭ, ਡਾਕਟਰੀ ਸਹਾਇਤਾ ਅਤੇ ਸੈਨਿਕ ਰੈਸਟ ਹਾਉਸਾਂ ਦੇ ਨਵੀਨੀਕਰਨ ਸਬੰਧੀ ਵਿਕਾਸ ਬਾਰੇ ਜਾਣਕਾਰੀ ਦਿੱਤੀ।

ਮੰਤਰੀ ਨੇ ਸੂਬੇ ਵਿੱਚ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਅਤੇ ਰੱਖ-ਰਖਾਅ ਦੇ ਕੰਮ ਨੂੰ ਵੀ ਸਮੇਂ ਸਿਰ ਪੂਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਅਧਿਕਾਰੀ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਾਬਕਾ ਸੈਨਿਕਾਂ ਨਾਲ ਸਬੰਧਤ ਸਾਰੇ ਮਾਮਲਿਆਂ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾ ਕਿਹਾ ਕਿ ਅਧਿਕਾਰੀ ਸਰਕਾਰੀ ਸਕੀਮਾਂ ਸਬੰਧੀ ਜਾਗਰੂਕਤਾ ਮੁਹਿੰਮਾਂ ਨੂੰ ਯਕੀਨੀ ਬਣਾਉਣ ਤਾਂ ਜੋ ਯੋਗ ਲਾਭਪਾਤਰੀ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਲੈ ਸਕਣ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...