ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਹੇਠ ਸ਼ਹਿਰ ਮੰਡੀ ਗੋਬਿੰਦਗੜ੍ਹ ਦੇ ਸਰਵਪੱਖੀ ਵਿਕਾਸ ਅਤੇ ਕਾਇਆ-ਕਲਪ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਹਲਕਾ ਅਮਲੋਹ ਦੇ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 22 ਦੀਆਂ ਵੱਖ-ਵੱਖ ਗਲੀਆਂ ਵਿੱਚ ਇੰਟਰਲਾਕ ਟਾਇਲਾਂ ਲਗਾਉਣ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਆਪਣੇ ਕਰ-ਕਮਲਾਂ ਨਾਲ ਸ਼ੁਭ ਉਦਘਾਟਨ ਕੀਤਾ ਗਿਆ।
ਇਹਨਾਂ ਵਿਕਾਸ ਕਾਰਜਾਂ ਵਿੱਚ ਵਾਰਡ ਨੰਬਰ 22 ਦੀਆਂ ਵੱਖ-ਵੱਖ ਗਲੀਆਂ ਵਿੱਚ ₹31.75 ਲੱਖ, ₹15.88 ਲੱਖ ਅਤੇ ₹04.91 ਲੱਖ ਦੀ ਲਾਗਤ ਨਾਲ ਇੰਟਰਲਾਕ ਟਾਇਲਾਂ ਲਗਾਈਆਂ ਜਾ ਰਹੀਆਂ ਹਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਵਾਰਡ ਨੰਬਰ 22 ਵਿੱਚ ਲੰਮੇ ਸਮੇਂ ਤੋਂ ਗਲੀਆਂ-ਨਾਲੀਆਂ ਦੀ ਖਸਤਾ ਹਾਲਤ ਕਾਰਨ ਨਿਵਾਸੀਆਂ ਨੂੰ ਆ ਰਹੀਆਂ ਸਮੱਸਿਆਵਾਂ ਤੋਂ ਹੁਣ ਨਿਜਾਤ ਮਿਲੇਗੀ।
ਇਸ ਉਦਘਾਟਨੀ ਸਮਾਰੋਹ ਦੌਰਾਨ ਨਗਰ ਕੌਂਸਲ ਪ੍ਰਧਾਨ ਸ. ਹਰਪ੍ਰੀਤ ਸਿੰਘ ਪ੍ਰਿੰਸ, ਸੀਨੀਅਰ ਵਾਈਸ ਪ੍ਰਧਾਨ ਸ਼੍ਰੀ ਵਨੀਤ ਕੁਮਾਰ ਬਿੱਟੂ ਅਤੇ ਪਾਰਟੀ ਦੇ ਆਗੂ ਅਤੇ ਵਾਰਡ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਸਮੂਹ ਵਾਰਡ ਵਾਸੀਆਂ ਨੇ ਇਹਨਾਂ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਅਤੇ ਵਿਧਾਇਕ ਗੈਰੀ ਬੜਿੰਗ ਦਾ ਤਹਿ ਦਿਲੋਂ ਧੰਨਵਾਦ ਕੀਤਾ।


