ਯੁੱਧ ਨਸ਼ਿਆਂ ਵਿਰੁੱਧ : ਜਲੰਧਰ ਦਿਹਾਤੀ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੇ ਪੰਚਾਇਤੀ ਗਲੀ ’ਚ ਕਬਜ਼ਾ ਕਰਨ ਵਾਲੀ ਨਸ਼ਾ ਤਸਕਰ ਖਿਲਾਫ਼ ਵੱਡੀ ਕਾਰਵਾਈ

by | Mar 30, 2025 | breaking news, crime, daily | 0 comments

– ਪਿੰਡ ਪਾਸਲਾ ਵਿਖੇ ਨਸ਼ਾ ਤਸਕਰ ਵਲੋਂ ਕੀਤੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ

– ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਜਾਰੀ ਰਹੇਗੀ ਸਖ਼ਤ ਕਾਰਵਾਈ : ਐਸ.ਐਸ.ਪੀ.

– ਕਿਹਾ, ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਰੀ ਕੀਤੇ ਵਟਸਐਪ ਨੰਬਰ 9779-100-200 ‘ਤੇ ਨਸ਼ਿਆਂ ਸਬੰਧੀ ਦਿੱਤੀ ਜਾ ਸਕਦੀ ਹੈ ਸੂਚਨਾ

ਚੰਡੀਗੜ੍ਹ / ਜਲੰਧਰ 30 ਮਾਰਚ :

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵੱਲੋਂ ਕੀਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਐਸ.ਐਸ.ਪੀ. ਜਲੰਧਰ (ਦਿਹਾਤੀ) ਗੁਰਮੀਤ ਸਿੰਘ ਦੀ ਅਗਵਾਈ ਵਿੱਚ ਜਲੰਧਰ ਦਿਹਾਤੀ ਪੁਲਿਸ ਵਲੋਂ ਅੱਜ ਸਥਾਨਕ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਥਾਣਾ ਨੂਰਮਹਿਲ ਅਧੀਨ ਪੈਂਦੇ ਪਿੰਡ ਪਾਸਲਾ ਵਿਖੇ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ।

ਐਸ.ਐਸ.ਪੀ. ਜਲੰਧਰ ਦਿਹਾਤੀ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਸਵਿੰਦਰ ਕੌਰ ਉਰਫ਼ ਜੱਸੀ ਪਤਨੀ ਅਮਰਜੀਤ ਸਿੰਘ ਉਰਫ਼ ਰੱਮੀ ਵਾਸੀ ਪਿੰਡ ਪਾਸਲਾ, ਥਾਣਾ ਨੂਰਮਹਿਲ ਲੰਬੇ ਸਮੇਂ ਤੋਂ ਨਸ਼ਿਆਂ ਦੀ ਤਸਕਰੀ ਕਰ ਰਹੀ ਸੀ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਕਈ ਕੇਸਾਂ ਵਿੱਚ ਸ਼ਾਮਲ ਹੈ। ਇਨ੍ਹਾਂ ਨੇ ਪਿੰਡ ਦੀ ਪੰਚਾਇਤੀ ਗਲੀ ਵਿੱਚ ਤਕਰੀਬਨ 3-4 ਮਰਲੇ ਦੀ ਜ਼ਮੀਨ ਗੈਰ-ਕਾਨੂੰਨੀ ਤਰੀਕੇ ਨਾਲ ਕਬਜ਼ੇ ਵਿੱਚ ਲੈ ਕੇ ਉਸ ‘ਤੇ ਇਕ ਬਾਥਰੂਮ ਅਤੇ ਕੰਧਾਂ ਬਣਾਈਆਂ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਇਸ ਗੈਰ-ਕਾਨੂੰਨੀ ਕਬਜ਼ੇ ਨੂੰ ਅੱਜ ਪਿੰਡ ਪਾਸਲਾ ਦੀ ਪੰਚਾਇਤ ਅਤੇ ਬੀ.ਡੀ.ਪੀ.ਓ. ਦਫ਼ਤਰ ਦੇ ਕਰਮਚਾਰੀਆਂ ਵੱਲੋਂ ਪੁਲਿਸ ਪ੍ਰਸ਼ਾਸਨ ਦੀ ਸਹਾਇਤਾ ਨਾਲ ਹਟਾਇਆ ਗਿਆ ਹੈ।

ਐਸ.ਐਸ.ਪੀ. ਨੇ ਦੱਸਿਆ ਕਿ ਜਸਵਿੰਦਰ ਕੌਰ ’ਤੇ ਥਾਣਾ ਨੂਰਮਹਿਲ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 22-61-85 ਤਹਿਤ ਐੱਫ.ਆਈ.ਆਰ. ਨੰ: 75, ਮਿਤੀ 10-09-2019, 21(A)-61-85 ਤਹਿਤ ਐੱਫ.ਆਈ.ਆਰ. ਨੰ: 39, ਮਿਤੀ 12-06-2021, ਧਾਰਾ 21(A)-61-85 ਤਹਿਤ ਐੱਫ.ਆਈ.ਆਰ. ਨੰ: 70, ਮਿਤੀ 30-08-2021, ਧਾਰਾ 21-61-85 ਤਹਿਤ ਐੱਫ.ਆਈ.ਆਰ. ਨੰ: 37, ਮਿਤੀ 19-04-2022 ਤਹਿਤ ਐਫ.ਆਈ.ਆਰ ਦਰਜ ਹਨ।

ਇਸ ਤੋਂ ਇਲਾਵਾ ਥਾਣਾ ਨੂਰਮਹਿਲ ਵਿਖੇ ਆਈ.ਪੀ.ਸੀ. ਦੀ ਧਾਰਾ 323, 324, 307, 341, 148, 149 ਵਾਧੂ ਦੋਸ਼ 302, 325 ਤਹਿਤ ਐੱਫ.ਆਈ.ਆਰ. ਨੰ: 11, ਮਿਤੀ 18-02-2023 ਅਤੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21(A)-61-85 ਤਹਿਤ ਐੱਫ.ਆਈ.ਆਰ. ਨੰ: 76, ਮਿਤੀ 21-10-2024 ਦਰਜ ਹੈ।

ਐਸ.ਐਸ.ਪੀ. ਨੇ ਦੱਸਿਆ ਕਿ ਇਹ ਕਾਰਵਾਈ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਦਾ ਹਿੱਸਾ ਹੈ ਅਤੇ ਨਸ਼ਾ ਤਸਕਰਾਂ ਖਿਲਾਫ਼ ਜਲੰਧਰ ਦਿਹਾਤੀ ਪੁਲਿਸ ਵੱਲੋਂ ਸਖ਼ਤ ਕਾਰਵਾਈ ਜਾਰੀ ਰਹੇਗੀ।

ਐਸ.ਐਸ.ਪੀ ਨੇ ਜਨਤਾ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਨਸ਼ਿਆਂ ਦੀ ਤਸਕਰੀ ਜਾਂ ਇਸਦੀ ਵਰਤੋਂ ਬਾਰੇ ਜਾਣਕਾਰੀ ਮਿਲਦੀ ਹੈ, ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਰੀ ਕੀਤੇ ਵਟਸਐਪ ਨੰਬਰ 9779-100-200 ‘ਤੇ ਵੀ ਨਸ਼ਿਆਂ ਸਬੰਧੀ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਬਿਲਕੁੱਲ ਗੁਪਤ ਰੱਖੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਆਪਣੇ ਪਰਿਵਾਰ, ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਸਮਝਾਉਣ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਦੀ ਅਪੀਲ ਵੀ ਕੀਤੀ।

ਇਸ ਮੌਕੇ ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਦਾ ਸਵਾਗਤ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਲਈ ਉਹ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਸਵਾਗਤਯੋਗ ਹਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...