ਯੁੱਧ ਨਸ਼ਿਆਂ ਵਿਰੁੱਧ: ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਕਿਸੇ ਵੀ ਅਹੁਦੇ ਜਾਂ ਰੁਤਬੇ ਵਾਲਾ ਹੋਵੇ-ਹਰਪਾਲ ਸਿੰਘ ਚੀਮਾ

by | Mar 7, 2025 | breaking news, daily | 0 comments

1 ਮਾਰਚ ਤੋਂ 5 ਮਾਰਚ ਤੱਕ 530 ਐਫਆਈਆਰ ਦਰਜ, 697 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

42 ਕਿਲੋ ਹੈਰੋਇਨ, 15 ਕਿਲੋ ਅਫੀਮ ਅਤੇ 41,027 ਮੈਡੀਕਲ ਨਸ਼ੇ ਸਮੇਤ ਵੱਡੇ ਪੱਧਰ ‘ਤੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਚੰਡੀਗੜ੍ਹ, 6 ਮਾਰਚ

ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਫੈਸਲਾਕੁੰਨ ਜੰਗ ਰਫਤਾਰ ਫੜ੍ਹਦੀ ਜਾ ਰਹੀ ਹੈ ਜਿਸ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਗੋਰਖ ਧੰਦੇ ਵਿੱਚ ਸ਼ਾਮਲ ਜਾਂ ਅਪਰਾਧੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਅਹੁਦੇ ਜਾਂ ਰੁਤਬੇ ਵਾਲਾ ਹੋਵੇ।

ਸੂਬੇ ਭਰ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੁਲਾਰਾ ਦੇਣ ਲਈ ਰੂਪਨਗਰ, ਐਸ.ਬੀ.ਐਸ.ਨਗਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਦੋ ਦਿਨਾਂ ਦੌਰੇ ਤੋਂ ਬਾਅਦ ਇੱਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਲਾਸਾ ਕੀਤਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 1 ਮਾਰਚ ਤੋਂ 5 ਮਾਰਚ ਤੱਕ 530 ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 697 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਦਿਆਂ 42 ਕਿਲੋ ਹੈਰੋਇਨ, 15 ਕਿਲੋ ਅਫੀਮ ਅਤੇ 41,027 ਮੈਡੀਕਲ ਨਸ਼ੇ ਸਮੇਤ ਵੱਡੇ ਪੱਧਰ ‘ਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।

ਕਿਹਾ ਕਿ ਰਾਜ ਵਿਚ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਘੇਰਾਬੰਦੀ ਅਤੇ ਹੌਟਸਪੌਟਸ ਦੀ ਤਲਾਸ਼ੀ, ਮੋਬਾਈਲ ਫੋਨਾਂ ਲਈ ਜੇਲ੍ਹਾਂ ਦੀ ਚੈਕਿੰਗ, ਕੈਮਿਸਟ ਦੀਆਂ ਦੁਕਾਨਾਂ ਦੀ ਚੈਕਿੰਗ, ਜਾਣੇ-ਪਛਾਣੇ ਸਮੱਗਲਰਾਂ, ਨਸ਼ਾ ਤਸਕਰਾਂ ਅਤੇ ਕੋਰੀਅਰਾਂ ‘ਤੇ ਛਾਪੇਮਾਰੀ ਕਰਨ ਤੋਂ ਇਲਾਵਾ ਮੁਹਿੰਮ ਵਿਚ ਆਮ ਲੋਕਾਂ ਦੀ ਹਿੱਸੇਦਾਰੀ ਨੂੰ ਉਤਸ਼ਾਹਿਤ ਕਰਨ ਲਈ ਸ਼ਹਿਰੀ ਪੇਂਡੂ ਖੇਤਰਾਂ ਦੇ ਸਕੂਲ ਅਤੇ ਕਾਲਜਾਂ ਵਿਚ ਵਿਦਿਆਰਥੀਆਂ ਨਾਲ ਮੀਟਿੰਗਾਂ ਅਤੇ ਅਤੇ ਨਸ਼ਾ ਵਿਰੋਧੀ ਮੁਹਿੰਮ ਤਹਿਤ ‘ਸੰਪਰਕ’ ਮੀਟਿੰਗਾਂ ਸਮੇਤ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਡਰੱਗ ਇੰਸਪੈਕਟਰਾਂ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੰਦਿਆਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਵਿਰੁੱਧ ਆਪਣੀਆਂ ਕੋਸ਼ਿਸ਼ਾਂ ਤੇਜ਼ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਐਨਡੀਪੀਐਸ ਕੇਸਾਂ ਵਿੱਚ ਸਜ਼ਾ ਦੀ ਦਰ 58 ਫੀਸਦੀ ਸੀ, ਪਰ ‘ਆਪ’ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੌਰਾਨ ਪਿਛਲੇ ਤਿੰਨ ਸਾਲਾਂ ਦੌਰਾਨ ਇਹ 100 ਫੀਸਦੀ ਤੱਕ ਪਹੁੰਚਣ ਦੇ ਟੀਚੇ ਨਾਲ ਵਧ ਕੇ 86 ਫੀਸਦੀ ਹੋ ਗਈ ਹੈ। ਉਨ੍ਹਾਂ ਖਾਸ ਤੌਰ ‘ਤੇ ਐਸਬੀਐਸ ਨਗਰ ਦੀ ਪ੍ਰਭਾਵਸ਼ਾਲੀ 99 ਪ੍ਰਤੀਸ਼ਤ ਅਤੇ ਰੂਪਨਗਰ ਦੀ 95 ਪ੍ਰਤੀਸ਼ਤ ਸਜ਼ਾ ਦਰ ਦਾ ਜਿਕਰ ਵੀ ਕੀਤਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਸੂਬਾ ਸਰਕਾਰਾਂ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸਿੰਥੈਟਿਕ ਡਰੱਗ ‘ਚਿੱਟਾ’ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੇ ਸੱਤਾ ਸੰਭਾਲਣ ਤੋਂ ਪਹਿਲਾਂ ਅਣਸੁਣਿਆ ਸੀ। ਉਨ੍ਹਾਂ ਕਿਹਾ ਕਿ ਸ੍ਰੀ ਤਲਵੰਡੀ ਸਾਬੋ ਵਿਖੇ ਸੌਂਹ ਚੁੱਕਣ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੇ ਮੁੱਖ ਮੰਤਰੀ ਦੇ ਕਾਰਜ਼ਕਾਲ ਦੌਰਾਨ ਕੋਈ ਕਾਰਵਾਈ ਨਹੀਂ ਕੀਤੀ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਨੂੰ ਠੱਲ੍ਹ ਪਾਉਣ ਵਿੱਚ ਅਸਫਲ ਰਹੇ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...