‘ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 5ਵੇਂ ਦਿਨ 75 ਨਸ਼ਾ ਤਸਕਰ ਗ੍ਰਿਫ਼ਤਾਰ; 27 ਕਿਲੋਗ੍ਰਾਮ ਹੈਰੋਇਨ, 3 ਲੱਖ ਰੁਪਏ ਡਰੱਗ ਮਨੀ ਬਰਾਮਦ

by | Mar 5, 2025 | breaking news, crime, daily | 0 comments

• ਸਿਰਫ਼ 5 ਦਿਨਾਂ ‘ਚ 547 ਨਸ਼ਾ ਤਸਕਰ ਕਾਬੂ
• ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
• 80ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 200 ਤੋਂ ਵੱਧ ਪੁਲਿਸ ਟੀਮਾਂ ਨੇ 416 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
• ਪ੍ਰੀਵੈਂਸ਼ਨ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕਰਵਾਏ 165 ਜਾਗਰੂਕਤਾ ਸਮਾਗਮ

ਚੰਡੀਗੜ੍ਹ, 5 ਮਾਰਚ:

ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ ਪੰਜਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 27.7 ਕਿਲੋਗ੍ਰਾਮ ਹੈਰੋਇਨ ਅਤੇ 3.06 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ਼ ਪੰਜ ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 547 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ। ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 400 ਗ੍ਰਾਮ ਅਫੀਮ ਅਤੇ 2060 ਨਸ਼ੀਲੀਆਂ ਗੋਲੀਆਂ/ਟੀਕੇ ਵੀ ਬਰਾਮਦ ਕੀਤੇ ਹਨ।
ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 80 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 356 ਥਾਵਾਂ ‘ਤੇ ਛਾਪੇਮਾਰੀ ਕਰਕੇ 48 ਐਫਆਈਆਰਜ਼ ਦਰਜ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 416 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਅਗਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀਅਡਿਕਸ਼ਨ’ ਹਿੱਸੇ ਵਜੋਂ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ, ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਅੱਜ ਸੂਬੇ ਭਰ ਵਿੱਚ 165 ਜਾਗਰੂਕਤਾ ਸਮਾਗਮ ਕਰਵਾਏ ਗਏ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...