‘ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ ‘ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ

by | Mar 16, 2025 | breaking news, crime, daily | 0 comments

* ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 45 ਐਫਆਈਆਰ ਦਰਜ, 325 ਗ੍ਰਾਮ ਹੈਰੋਇਨ, 15 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ
* ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
* ਪੁਲਿਸ ਟੀਮਾਂ ਨੇ ਛੇ ਜ਼ਿਲ੍ਹਿਆਂ ਦੀਆਂ ਜੇਲ੍ਹਾਂ ਦੀ ਲਈ ਤਲਾਸ਼ੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 16 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 16ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 424 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 63 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 45 ਐਫਆਈਆਰ ਦਰਜ ਕੀਤੀਆਂ ਹਨ। ਇਸ ਨਾਲ ਸਿਰਫ਼ 16 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 2012 ਹੋ ਗਈ ਹੈ।

ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 385 ਗ੍ਰਾਮ ਹੈਰੋਇਨ, 19 ਕਿਲੋ ਭੁੱਕੀ, 2673 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 15600 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।
ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 98 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚਲੇ ਇਸ ਆਪ੍ਰੇਸ਼ਨ ਦੌਰਾਨ 593 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀਅਡਿਕਸ਼ਨ’ ਹਿੱਸੇ ਵਜੋਂ 3 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।
ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਜੇਲ੍ਹ ਵਿੱਚ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਛੇ ਜ਼ਿਲ੍ਹਿਆਂ – ਕਮਿਸ਼ਨਰੇਟ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਦਿਹਾਤੀ ਅਤੇ ਤਰਨਤਾਰਨ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਵੀ ਤਲਾਸ਼ੀ ਮੁਹਿੰਮ ਚਲਾਈ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਡੀਆਂ ਪੁਲਿਸ ਟੀਮਾਂ ਨੇ ਜੇਲ੍ਹ ਕੰਪਲੈਕਸ ਵਿੱਚ ਬੈਰਕਾਂ, ਰਸੋਈ ਅਤੇ ਪਖਾਨਿਆਂ ਸਮੇਤ ਹਰ ਕੋਨੇ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...