‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਜ਼ਬਰਦਸਤ ਸਫਲਤਾ, ਹੁਣ ਤੱਕ 1035 ਕਿਲੋ ਹੈਰੋਇਨ, ਅਫੀਮ ਅਤੇ ਕਈ ਸਿੰਥੈਟਿਕ ਡਰੱਗਜ਼ ਬਰਾਮਦ

by | Mar 10, 2025 | breaking news, daily, politics | 0 comments

ਲਗਭਗ 6 ਲੱਖ 81 ਹਜ਼ਾਰ ਨਸ਼ੀਲੀ ਗੋਲੀਆਂ ਅਤੇ 36 ਲੱਖ ਰੁਪਏ ਦੀ ਨਕਦੀ ਵੀ ਹੋਈ ਬਰਾਮਦ

ਹੁਣ ਤੱਕ ਐਨਡੀਪੀਐਸ ਤਹਿਤ 988 ਐਫਆਈਆਰ ਦਰਜ ਅਤੇ 1360 ਨਸ਼ਾ ਤਸਕਰ ਗ੍ਰਿਫਤਾਰ – ਅਮਨ ਅਰੋੜਾ

ਪੁਲਿਸ ਦੀ ਜਵਾਬੀ ਕਾਰਵਾਈ ਵਿਚ 24 ਨਸ਼ਾ ਤਸਕਰਾਂ ਦੇ ਘਰ ਢਹਿ ਢੇਰੀ, 19 ਤਸਕਰ ਗੋਲੀ ਲੱਗਣ ਨਾਲ ਜ਼ਖਮੀ

ਪੰਜਾਬ ‘ਚੋਂ ਨਸ਼ਾ ਖਤਮ ਕਰਨ ਲਈ ‘ਆਪ’ ਸਰਕਾਰ ਵਚਨਬੱਧ, ਪੁਲਿਸ 24 ਘੰਟੇ ਕੰਮ ਕਰ ਰਹੀ ਹੈ – ਅਮਨ ਅਰੋੜਾ

ਅਰੋੜਾ ਨੇ ਨਸ਼ਾ ਤਸਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਜਾਂ ਤਾਂ ਨਸ਼ਾ ਛੱਡ ਦਿਓ ਜਾਂ ਪੰਜਾਬ ਛੱਡ ਦਿਓ, ਨਸ਼ਿਆਂ ਨਾਲ ਕੋਈ ਸਮਝੌਤਾ ਨਹੀਂ

ਚੰਡੀਗੜ੍ਹ, 10 ਮਾਰਚ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਾਸ਼ਿਆ ਵਿਰੁਧ’ ਨੂੰ ਪਿਛਲੇ 10 ਦਿਨਾਂ ਦੌਰਾਨ ਮਿਲੀ ਸਫਲਤਾ ਬਾਰੇ ਚਾਨਣਾ ਪਾਇਆ ਅਤੇ ਹੁਣ ਤੱਕ ਕੀਤੀ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ।

ਸੋਮਵਾਰ ਨੂੰ ਅਮਨ ਅਰੋੜਾ ਨੇ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਇਸ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਲਾਮਿਸਾਲ ਸਫ਼ਲਤਾ ਮਿਲੀ ਹੈ।

ਉਨ੍ਹਾਂ ਦੱਸਿਆ ਕਿ ‘ਯੁਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਤੱਕ ਪੁਲੀਸ ਨੇ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਤਹਿਤ 988 ਐਫਆਈਆਰ ਦਰਜ ਕਰਕੇ 1360 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 1035 ਕਿਲੋ ਹੈਰੋਇਨ, ਅਫੀਮ ਅਤੇ ਹੋਰ ਸਿੰਥੈਟਿਕ ਡਰੱਗਜ਼ ਜ਼ਬਤ ਕੀਤੇ ਹਨ। ਕਰੀਬ 6 ਲੱਖ 81 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ 36 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ ਹੈ। ਇਹ ਅੰਕੜੇ ਦੱਸਦੇ ਹਨ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨਸ਼ਾ ਖਤਮ ਕਰਨ ਲਈ ਕਿੰਨੀ ਗੰਭੀਰ ਹੈ।

ਇਸ ਤੋਂ ਇਲਾਵਾ ਨਸ਼ਾ ਤਸਕਰੀ ਨਾਲ ਸਬੰਧਤ 24 ਦੇ ਕਰੀਬ ਇਮਾਰਤਾਂ ਨੂੰ ਢਾਹਿਆ ਗਿਆ ਹੈ। ਇਨ੍ਹਾਂ ਲੋਕਾਂ ਨੇ ਗੈਰ-ਕਾਨੂੰਨੀ ਤਰੀਕਿਆਂ ਅਤੇ ਤਸਕਰੀ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਹਾਸਲ ਕੀਤੀ ਸੀ। ਇਸ ਦੇ ਨਾਲ ਹੀ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੋਲੀ ਲੱਗਣ ਕਾਰਨ 19 ਤਸਕਰ ਵੀ ਜ਼ਖ਼ਮੀ ਹੋ ਗਏ। ਪੁਲਿਸ ਨੂੰ ਆਪਣੀ ਸੁਰੱਖਿਆ ਲਈ ਇਨ੍ਹਾਂ ਲੋਕਾਂ ‘ਤੇ ਗੋਲੀ ਚਲਾਉਣ ਲਈ ਮਜਬੂਰ ਹੋਣਾ ਪਿਆ।

ਅਰੋੜਾ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ‘ਚੋਂ ਨਸ਼ਾ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ 24×7 ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਨਸ਼ੇ ਦਾ ਕਾਰੋਬਾਰ ਛੱਡ ਦੇਣ ਜਾਂ ਪੰਜਾਬ ਛੱਡ ਕੇ ਚਲੇ ਜਾਣ। ਨਸ਼ੇ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨਸ਼ਾ ਤਸਕਰਾਂ ਨੂੰ ਸੁਰੱਖਿਆ ਦਿੰਦੀਆਂ ਸਨ, ਜਿਸ ਕਾਰਨ ਪੰਜਾਬ ਅੱਜ ਤੱਕ ਨਸ਼ੇ ਦੀ ਮਾਰ ਝੱਲ ਰਿਹਾ ਹੈ। ਪਿਛਲੀਆਂ ਸਰਕਾਰਾਂ ਦੇ ਉਲਟ ‘ਆਪ’ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰ ਰਹੀ ਹੈ, ਜਿਸ ਦੇ ਨਤੀਜੇ ਵੀ ਸਾਡੇ ਸਾਹਮਣੇ ਹਨ। ਸਾਡੀ ਸਰਕਾਰ ਪੰਜਾਬ ਵਿੱਚੋਂ ਨਸ਼ੇ ਦੇ ਖਾਤਮੇ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਸਾਨੂੰ ਪੂਰਾ ਭਰੋਸਾ ਹੈ ਕਿ ਸਾਡੀ ਮੁਹਿੰਮ ਸਫਲ ਹੋਵੇਗੀ।

ਅਰੋੜਾ ਨੇ ਦੱਸਿਆ ਕਿ ਇਸ ਮੁਹਿੰਮ ਲਈ ਬਣਾਈ ਗਈ ਕੈਬਨਿਟ ਕਮੇਟੀ ਦੇ ਚਾਰ ਮੰਤਰੀ ਮੈਂ, ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ ਅਤੇ ਤਰੁਨਪ੍ਰੀਤ ਸਿੰਘ ਸੌਂਧ ਲਗਾਤਾਰ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ ਅਤੇ ਨਿਗਰਾਨੀ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਰਹੇ ਹਨ। ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਪੰਜਾਬ ਦੇ ਸਾਰੇ ਹਸਪਤਾਲਾਂ, ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦਾ ਨਿਰੀਖਣ ਕਰ ਰਹੇ ਹਨ ਅਤੇ ਮਰੀਜ਼ਾਂ ਨਾਲ ਮੁਲਾਕਾਤ ਵੀ ਕਰ ਰਹੇ ਹਨ। ਅਰੋੜਾ ਨੇ ਕਿਹਾ ਕਿ ਇਸ ਵਾਰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਸੂਬੇ ‘ਚੋਂ ਨਸ਼ਾ ਖਤਮ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕਰ ਰਹੀ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...