“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਹੋਵੇਗੀ ਤੈਅ-ਸਿਹਤ ਮੰਤਰੀ ਡਾ: ਬਲਬੀਰ ਸਿੰਘ

by | Mar 4, 2025 | breaking news, daily | 0 comments

ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਬਾਹਰ ਨਸ਼ੇ ਦੀਆਂ ਗੋਲੀਆਂ ਵਿਕਣ ਤੇ ਪ੍ਰਬੰਧਕਾਂ

ਖਿਲਾਫ ਹੋਵੇਗੀ ਸਖਤ ਕਾਰਵਾਈ

*ਸੂਬੇ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੀ ਹੋਵੇਗੀ ਫੈਸਲਾਕੁੰਨ ਭੂਮਿਕਾ

*ਕੈਬਨਿਟ ਮੰਤਰੀ ਡਾ: ਬਲਬੀਰ ਸਿੰਘ ਨੇ ਨਸ਼ੇ ਦੇ ਸੌਦਾਗਰਾਂ ਨੂੰ ਦਿੱਤੀ ਸਖਤ ਚੇਤਾਵਨੀ

*ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਇਲਾਜ ਕਰਵਾ ਰਹੇ ਮਰੀਜ਼ਾਂ ਦਾ ਹਾਲ ਜਾਣਿਆਂ

ਚੰਡੀਗੜ੍ਹ/ ਫ਼ਤਹਿਗੜ੍ਹ ਸਾਹਿਬ, 04 ਮਾਰਚ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਹੋਵੇਗੀ ਅਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣਾ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਬ੍ਰਾਹਮਣ ਮਾਜਰਾ ਵਿਖੇ ਸਥਿਤ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਜ਼ਿਲ੍ਹੇ ਦੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਬਣਾਉਣ ਲਈ ਚਲਾਈ ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਇਨ੍ਹਾਂ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਇਹ ਦੱਸਣਾ ਜਰੂਰੀ ਹੋਵੇਗਾ ਕਿ ਉਨ੍ਹਾਂ ਵੱਲੋਂ ਕਿੰਨੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਇਆ ਗਿਆ ਹੈ।

ਸਿਹਤ ਮੰਤਰੀ ਨੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਸਖਤ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਤੁਹਾਡੇ ਕੇਂਦਰ ਨਸ਼ੇ ਛੁਡਵਾਉਣ ਲਈ ਚੱਲ ਰਹੇ ਹਨ ਤੇ ਤੁਹਾਡਾ ਕੰਮ ਸਿਰਫ ਨਸ਼ੀਲੀਆਂ ਗੋਲੀਆਂ ਵੇਚਣਾ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਦੀ ਕਾਰਜ ਪ੍ਰਣਾਲੀ ਤੇ ਜਿਥੇ ਉਹ ਖੁਦ ਤਿੱਖੀ ਨਜ਼ਰ ਰੱਖਣਗੇ ਉਥੇ ਹੀ ਸਮੇਂ-ਸਮੇਂ ਇਨ੍ਹਾਂ ਕੇਂਦਰਾਂ ਦੀ ਚੈਕਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਪ੍ਰਾਈਵੇਟ ਨਸਾ ਛੁਡਵਾਉ ਕੇਂਦਰ ਦੇ ਬਾਹਰ ਨਸ਼ੀਲੀਆਂ ਗੋਲੀਆਂ ਵਿਕਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਸਬੰਧਤ ਕੇਂਦਰ ਦੇ ਪ੍ਰਬੰਧਕਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪ੍ਰਾਈਵੇਟ ਨਸ਼ਾ ਛੁਡਵਾਊ ਕੇਂਦਰਾਂ ਦੇ ਪ੍ਰਬੰਧਕਾਂ ਤੋਂ ਮਨੋਰੋਗ ਮਾਹਰ ਡਾਕਟਰਾਂ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਯੁੱਧ ਨਸ਼ੇ ਵਿਰੁੱਧ ਮੁਹਿੰਮ ਵਿੱਚ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਸਰਕਾਰ ਵੱਲੋਂ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਵੀ ਦਿੱਤੀ ਜਾਵੇਗੀ ਅਤੇ ਸਿਖਲਾਈ ਉਪਰੰਤ ਉਨ੍ਹਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਹੇਠ ਕਰਜ਼ੇ ਦਿਵਾ ਕੇ ਸਵੈ ਰੋਜ਼ਗਾਰ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਵਿਸ਼ੇਸ਼ ਤੌਰ ਤੇ ਸੂਬੇ ਦੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਘਰ ਦਾ ਕੋਈ ਇੱਕ ਮੈਂਬਰ ਨਸ਼ਿਆਂ ਦੀ ਦਲਦਲ ਵਿੱਚ ਫਸ ਗਿਆ ਹੈ ਤਾਂ ਉਸ ਨੂੰ ਸਰਕਾਰੀ ਨਸ਼ਾ ਛੁਡਾਉ ਕੇਂਦਰ ਵਿਖੇ ਲਿਆਂਦਾ ਜਾਵੇ ਅਤੇ ਸਰਕਾਰ ਵਾਅਦਾ ਕਰਦੀ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਜਿੰਦਗੀ ਬਚਾ ਕੇ ਉਨ੍ਹਾਂ ਨੂੰ ਮੁੜ ਤੋਂ ਸਿਹਤਮੰਦ ਜੀਵਨ ਜਿਊਣ ਦਾ ਮੌਕਾ ਦਿੱਤਾ ਜਾਵੇਗਾ।

ਡਾ: ਬਲਬੀਰ ਸਿੰਘ ਨੇ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਨਸ਼ਿਆਂ ਦਾ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਕੇ ਚਲੇ ਜਾਣ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ਤੇ ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਜਾਵੇਗਾ ਤਾਂ ਜੋ ਮੁੜ ਤੋਂ ਕੋਈ ਵੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਆਦਤ ਵਿੱਚ ਨਾ ਫਸਾ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸ਼ੁਭਮ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਅਰਵਿੰਦ ਗੁਪਤਾ, ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਰਿਤਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾ: ਰਾਜੇਸ਼ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...