‘ਯੁੱਧ ਨਸ਼ਿਆਂ ਵਿਰੁੱਧ’ 21ਵੇਂ ਦਿਨ ਵੀ ਜਾਰੀ, ਪੰਜਾਬ ਪੁਲਿਸ ਵੱਲੋਂ 493 ਛਾਪੇਮਾਰੀਆਂ ਤੋਂ ਬਾਅਦ 63 ਨਸ਼ਾ ਤਸਕਰ ਗਿ੍ਰਫਤਾਰ

by | Mar 22, 2025 | breaking news, crime, daily | 0 comments

-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

-ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 47 ਐਫਆਈਆਰ ਦਰਜ, 573 ਗ੍ਰਾਮ ਹੈਰੋਇਨ, 10 ਕਿਲੋ ਅਫੀਮ ਬਰਾਮਦ

-ਛੇ ਜ਼ਿਲਿਆਂ ਵਿੱਚ ਪੁਲਿਸ ਟੀਮਾਂ ਨੇ 170 ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ

-96 ਗਜ਼ਟਿਡ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 530 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ, 21 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ “ਯੁੱਧ ਨਸ਼ਿਆਂ ਵਿਰੁੱਧ’’ ਮੁਹਿੰਮ ਨੂੰ 21ਵੇਂ ਦਿਨ ਵੀ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 493 ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 63 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕਰਨ ਉਪਰੰਤ 47 ਐਫਆਈਆਰਜ਼ ਦਰਜ ਕੀਤੀਆਂ। ਇਸ ਨਾਲ, ਮਹਿਜ਼ 21 ਦਿਨਾਂ ਵਿੱਚ ਗਿ੍ਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 2527 ਹੋ ਗਈ ਹੈ।

ਪੁਲਿਸ ਟੀਮਾਂ ਨੇ ਗਿ੍ਰਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜੇ ਚੋਂ 573 ਗ੍ਰਾਮ ਹੈਰੋਇਨ, 10 ਕਿਲੋ ਅਫੀਮ, 1470 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 4750 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਇਹ ਆਪੇ੍ਰਸ਼ਨ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜਮਾਂ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 530 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ।

ਉਨਾਂ ਕਿਹਾ ਕਿ ਪੰਜਾਬ ਪੁਲਿਸ ਨੇ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹਿਣਗੇ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਤਿੰਨ-ਨੁਕਾਤੀ ਰਣਨੀਤੀ – ਇਨਫੋਰਸਮੈਂਟ, ਡੀਐਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ)- ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ ’ ਦੇ ਹਿੱਸੇ ਵਜੋਂ ਦੋ ਵਿਅਕਤੀਆਂ ਨੂੰ ਨਸ਼ਾ ਛੁਡਾਉਣ ਅਤੇ ਮੁੜ ਵਸੇਬੇ ਲਈ ਇਲਾਜ ਕਰਵਾਉਣ ਲਈ ਰਾਜੀ ਕੀਤਾ ਹੈ, ਜਦੋਂ ਕਿ ਰੋਕਥਾਮ ਦੇ ਹਿੱਸੇ ਵਜੋਂ ਰਾਜ ਭਰ ਵਿੱਚ 125 ਜਾਗਰੂਕਤਾ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਛੇ ਜਿਲਿਆਂ -ਜਿਨਾਂ ਵਿੱਚ ਕਮਿਸ਼ਨਰੇਟ ਅੰਮਿ੍ਰਤਸਰ, ਗੁਰਦਾਸਪੁਰ, ਬਟਾਲਾ, ਪਠਾਨਕੋਟ, ਅੰਮਿ੍ਰਤਸਰ ਦਿਹਾਤੀ ਅਤੇ ਤਰਨਤਾਰਨ ਸ਼ਾਮਲ ਹਨ, ਵਿੱਚ 170 ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਥੇ ਨਸ਼ੀਲੀਆਂ ਗੋਲੀਆਂ ਜਾਂ ਨਸ਼ੇ ਦੀ ਆਦਤ ਪਾਉਣ ਵਾਲੀਆਂ ਕੋਈ ਹੋਰ ਦਵਾਈਆਂ ਤਾਂ ਨਹੀਂ ਵੇਚੀਆਂ ਜਾ ਰਹੀਆਂ ਅਤੇ ਕੀ ਇਨਾਂ ਦੁਕਾਨਾਂ ’ਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਸੁਚੱਜੀ ਪਾਲਣਾ ਕੀਤੀ ਜਾ ਰਹੀ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...