ਯੂਟਿਊਬਰ ਧਰੁਵ ਰਾਠੀ ਤੁਰੰਤ ਹਟਾਵੇ ਸਿੱਖ ਗੁਰੂ ਸਾਹਿਬਾਨ ਤੇ ਸਾਹਿਬਜ਼ਾਦਿਆਂ ’ਤੇ ਬਣਾਈ ਏਆਈ ਐਨੀਮੇਸ਼ਨ ਵੀਡੀਓ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

by | May 19, 2025 | breaking news, daily, religion | 0 comments

ਸ੍ਰੀ ਅੰਮ੍ਰਿਤਸਰ, 19 ਮਈ-
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਯੂਟਿਊਬਰ ਧਰੁਵ ਰਾਠੀ ਵੱਲੋਂ ਸਿੱਖ ਗੁਰੂ ਸਾਹਿਬਾਨ ਤੇ ਸਾਹਿਬਜ਼ਾਦਿਆਂ ਨੂੰ ਫਿਲਮਾਂਕਣ ਕਰਦੀ ਏਆਈ ਐਨੀਮੇਸ਼ਨ ਵੀਡੀਓ ਪ੍ਰਕਾਸ਼ਿਤ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਨੂੰ ਇਹ ਵੀਡੀਓ ਤੁਰੰਤ ਹਟਾਉਣ ਲਈ ਆਖਿਆ ਹੈ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਬਿਆਨ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਧਰੁਵ ਰਾਠੀ ਨੇ ਅਜਿਹੀ ਵੀਡੀਓ ਜਾਰੀ ਕਰਕੇ ਸਿੱਖ ਰਵਾਇਤਾਂ, ਇਤਿਹਾਸ ਅਤੇ ਭਾਵਨਾਵਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖੀ ਸਿਧਾਂਤ ਵਿੱਚ ਸਪੱਸ਼ਟ ਹੈ ਕਿ ਗੁਰੂ ਸਾਹਿਬ, ਸਾਹਿਬਜ਼ਾਦਿਆਂ, ਗੁਰੂ ਪਰਿਵਾਰ ਤੇ ਸ਼ਹੀਦਾਂ ਨੂੰ ਫਿਲਮਾਇਆ ਨਹੀਂ ਜਾ ਸਕਦਾ ਅਤੇ ਨਾ ਹੀ ਐਨੀਮੇਸ਼ਨ ਦੇ ਵਿੱਚ ਦਿਖਾਇਆ ਜਾ ਸਕਦਾ ਹੈ।

ਜਥੇਦਾਰ ਗੜਗੱਜ ਨੇ ਧਰੁਵ ਰਾਠੀ ਨੂੰ ਸਖ਼ਤੀ ਨਾਲ ਆਖਿਆ ਕਿ ਉਹ ਆਪਣੇ ਚੈਨਲ ਤੋਂ ਜਾਰੀ ਕੀਤੀ ਗਈ ਇਤਰਾਜ਼ਯੋਗ ਵੀਡੀਓ ਤੁਰੰਤ ਹਟਾਏ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਫਿਲਮਾਂ ਸਬੰਧੀ ਹੋਈ ਇਕੱਤਰਤਾ ਵਿੱਚ ਏਆਈ ਐਨੀਮੇਸ਼ਨ ਦਾ ਮਾਮਲਾ ਵੀ ਗੰਭੀਰਤਾ ਨਾਲ ਵਿਚਾਰਿਆ ਗਿਆ ਸੀ, ਜਿਸ ਸਬੰਧੀ ਆਉਣ ਵਾਲੇ ਦਿਨਾਂ ਵਿੱਚ ਇਸ ਤਕਨਾਲੋਜੀ ਦੇ ਮਾਹਰਾਂ ਨਾਲ ਬੈਠਕ ਕਰਕੇ ਠੋਸ ਨੀਤੀ ਘੜੀ ਜਾਵੇਗੀ ਤਾਂ ਜੋ ਅਜਿਹੀ ਗੁਰਮਤਿ ਵਿਰੋਧੀ ਕਾਰਵਾਈ ਨੂੰ ਪੱਕੇ ਤੌਰ ਉੱਤੇ ਠੱਲ੍ਹਿਆ ਜਾ ਸਕੇ। ਉਨ੍ਹਾਂ ਚਿੰਤਾ ਜ਼ਾਹਰ ਕੀਤੀ ਕਿ ਅੱਜ ਦੇ ਤਕਨਾਲੋਜੀ ਦੇ ਯੁੱਗ ਵਿੱਚ ਸਿੱਖ ਇਤਿਹਾਸ ਨਾਲ ਸਬੰਧਤ ਬਣ ਰਹੀਆਂ ਫ਼ਿਲਮਾਂ ਦਾ ਮਾਮਲਾ ਹੋਰ ਵੀ ਗੰਭੀਰ ਹੋ ਗਿਆ ਹੈ ਅਤੇ ਇਸਦਾ ਹੱਲ ਵੀ ਗੰਭੀਰਤਾ ਨਾਲ ਹੀ ਕੱਢਿਆ ਜਾਣਾ ਚਾਹੀਦਾ ਹੈ।

ਜਥੇਦਾਰ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਕੀਤਾ ਕਿ ਧਰੁਵ ਰਾਠੀ ਦੇ ਮਾਮਲੇ ਵਿੱਚ ਸਰਕਾਰ ਦੇ ਸਬੰਧਤ ਮੰਤਰਾਲੇ ਨਾਲ ਸੰਪਰਕ ਕਰਕੇ ਜਾਰੀ ਕੀਤੀ ਗਈ ਵੀਡੀਓ ਨੂੰ ਹਟਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਇਹ ਹਦਾਇਤ ਵੀ ਕੀਤੀ ਕਿ ਫ਼ਿਲਮਾਂ ਸਬੰਧੀ ਬੀਤੇ ਸਮੇਂ ਆਪਣੇ ਕੀਤੇ ਮਤਿਆਂ ਅਤੇ ਫ਼ੈਸਲਿਆਂ ਦਾ ਵੱਖ-ਵੱਖ ਭਾਸ਼ਾਵਾਂ ਵਿੱਚ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਜਿਹੀ ਹਰਕਤਾਂ ਅਗਾਂਹ ਤੋਂ ਨਾ ਹੋਣ।

ਜਸਕਰਨ ਸਿੰਘ,
95177-89930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...