ਯੂਟੀ ਚੰਡੀਗੜ੍ਹ ਵਿੱਚ ਨਕਸ਼ਾ ਪਾਇਲਟ ਪ੍ਰੋਗਰਾਮ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਮੀਟਿੰਗ

by | Jun 18, 2025 | breaking news, daily | 0 comments

ਚੰਡੀਗੜ੍ਹ, 18 ਜੂਨ 2025 – ਨਕਸ਼ਾ (Naksha) ਪਾਇਲਟ ਪ੍ਰੋਗਰਾਮ ਦੀ ਇੱਕ ਸਮੀਖਿਆ ਮੀਟਿੰਗ ਅੱਜ ਭਾਰਤ ਸਰਕਾਰ ਦੇ ਭੂਮੀ ਸੰਸਾਧਨ ਵਿਭਾਗ ਦੇ ਸਕੱਤਰ ਸ਼੍ਰੀ ਮਨੋਜ ਜੋਸ਼ੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਸ਼ਹਿਰੀ ਯੋਜਨਾਬੰਦੀ ਵਿਭਾਗ, ਇਸਟੇਟ ਦਫ਼ਤਰ, ਨਗਰ ਨਿਗਮ, ਸੂਚਨਾ ਟੈਕਨੋਲੋਜੀ ਵਿਭਾਗ ਅਤੇ ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ (ਐੱਨਆਈਸੀ/NIC) ਦੇ ਪ੍ਰਤੀਨਿਧ ਸ਼ਾਮਲ ਸਨ।

ਨਕਸ਼ਾ (Naksha) ਪਾਇਲਟ ਪ੍ਰੋਗਰਾਮ, ਜੋ ਕਿ ਚੰਡੀਗੜ੍ਹ ਵਿੱਚ ਇੱਕ ਮਾਡਲ ਪਹਿਲ ਵਜੋਂ ਲਾਗੂ ਕੀਤਾ ਜਾ ਰਿਹਾ ਹੈ, ਦਾ ਉਦੇਸ਼ ਇੱਕ ਏਕੀਕ੍ਰਿਤ ਔਨਲਾਈਨ ਪਲੈਟਫਾਰਮ ਰਾਹੀਂ ਇਮਾਰਤ ਯੋਜਨਾ ਪ੍ਰਵਾਨਗੀ ਪ੍ਰਕਿਰਿਆ ਨੂੰ ਡਿਜੀਟਾਇਜ਼ ਅਤੇ ਸੁਚਾਰੂ ਬਣਾਉਣਾ ਹੈ।

ਮੀਟਿੰਗ ਦੇ ਦੌਰਾਨ, ਪਾਇਲਟ ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਮੌਜੂਦਾ ਸਥਿਤੀ, ਪ੍ਰਾਪਤੀਆਂ ਅਤੇ ਚੁਣੌਤੀਆਂ ਬਾਰੇ ਇੱਕ ਵਿਸਤ੍ਰਿਤ ਪੇਸ਼ਕਾਰੀ ਦਿੱਤੀ ਗਈ।

ਇਹ ਦੱਸਿਆ ਗਿਆ ਕਿ ਨਕਸ਼ਾ (Naksha) ਪਾਇਲਟ ਪ੍ਰੋਗਰਾਮ ਤਹਿਤ ਚੰਡੀਗੜ੍ਹ ਦੇ 5 ਪਿੰਡ ਅਤੇ 15 ਸੈਕਟਰ ਚੁਣੇ ਗਏ ਹਨ। ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ, ਹਵਾਈ ਸਰਵੇਖਣ ਸਫ਼ਲਤਾਪੂਰਵਕ ਪੂਰਾ ਹੋ ਗਿਆ ਹੈ। ਮੀਟਿੰਗ ਵਿੱਚ ਬਾਅਦ ਵਿੱਚ ਕੀਤੇ ਜਾਣ ਵਾਲੇ ਕੰਮਾਂ ਦੀ ਪ੍ਰਗਤੀ ਬਾਰੇ ਵੀ ਚਰਚਾ ਕੀਤੀ ਗਈ। ਦੂਸਰੇ ਪੜਾਅ ਲਈ, ਰਾਜ ਪੱਧਰੀ ਕਮੇਟੀ (ਐੱਸਐੱਲਸੀ/SLC), ਰਾਜ ਪ੍ਰੋਜੈਕਟ ਪ੍ਰਬੰਧਨ ਇਕਾਈ (ਐੱਸਪੀਐੱਮਯੂ/SPMU), ਅਤੇ ਸਮਰਪਿਤ ਫੀਲਡ ਸਰਵੇਖਣ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਰਜਿਸਟ੍ਰੇਸ਼ਨ ਰਿਕਾਰਡਾਂ ਦੇ ਡਿਜੀਟਾਇਜ਼ੇਸ਼ਨ ਦੀ ਸਥਿਤੀ ਸਮੀਖਿਆ ਅਤੇ ਹੋਰ ਯੋਜਨਾਬੰਦੀ ਲਈ ਪੇਸ਼ ਕੀਤੀ ਗਈ।

ਭਾਰਤ ਸਰਕਾਰ ਦੇ ਸਕੱਤਰ, ਭੂਮੀ ਸੰਸਾਧਨ ਵਿਭਾਗ ਨੇ ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਹੁਣ ਤੱਕ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਸਬੰਧਿਤ ਵਿਭਾਗਾਂ ਨੂੰ ਕੇਂਦਰੀ ਪਲੈਟਫਾਰਮ ਨਾਲ ਆਪਣੇ ਸਬੰਧਿਤ ਮੌਡਿਊਲਾਂ ਅਤੇ ਡੇਟਾ ਦੇ ਏਕੀਕਰਣ ਨੂੰ ਤੇਜ਼ ਕਰਨ ਅਤੇ ਅਧਿਕਾਰੀਆਂ ਅਤੇ ਉਪਭੋਗਤਾਵਾਂ ਲਈ ਟ੍ਰੇਨਿੰਗ ਸੈਸ਼ਨ ਕਰਵਾਉਣ ਲਈ ਕਿਹਾ। ਉਨ੍ਹਾਂ ਨੇ ਨਾਗਰਿਕ-ਕੇਂਦ੍ਰਿਤ ਸੇਵਾ ਪ੍ਰਦਾਨ ਕਰਨ ਦੀ ਮਹੱਤਤਾ ‘ਤੇ ਵੀ ਪ੍ਰਕਾਸ਼ ਪਾਇਆ ਅਤੇ ਉਪਭੋਗਤਾ ਅਨੁਭਵ ਨੂੰ ਵਧਾਉਣ ਲਈ ਇਨੋਵੇਟਿਵ (ਅਭਿਨਵ) ਅਭਿਆਸਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ।

ਮੀਟਿੰਗ ਲਾਗੂ ਕਰਨ ਦੇ ਅਗਲੇ ਪੜਾਅ ਲਈ ਇੱਕ ਰੋਡਮੈਪ ਅਤੇ ਆਉਣ ਵਾਲੇ ਹਫ਼ਤਿਆਂ ਵਿੱਚ ਤਹਿ ਕੀਤੀ ਗਈ ਫਾਲੋ-ਅੱਪ ਸਮੀਖਿਆ ਦੇ ਨਾਲ ਸਮਾਪਤ ਹੋਈ।

ਮੀਟਿੰਗ ਦੇ ਦੌਰਾਨ ਭਾਰਤ ਸਰਕਾਰ ਦੇ ਭੂਮੀ ਸੰਸਾਧਨ ਵਿਭਾਗ ਦੇ ਸੰਯੁਕਤ ਸਕੱਤਰ ਸ਼੍ਰੀ ਕੁਨਾਲ ਸਤਿਆਰਥੀ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ ਜਿਨ੍ਹਾਂ ਵਿੱਚ ਸ਼੍ਰੀ ਰਾਜੀਵ ਵਰਮਾ, ਮੁੱਖ ਸਕੱਤਰ ਯੂਟੀ ਚੰਡੀਗੜ੍ਹ; ਸ਼੍ਰੀ ਮਨਦੀਪ ਬਰਾੜ, ਗ੍ਰਹਿ ਸਕੱਤਰ; ਸ਼੍ਰੀ ਅਮਿਤ ਕੁਮਾਰ, ਕਮਿਸ਼ਨਰ ਨਗਰ ਨਿਗਮ ਚੰਡੀਗੜ੍ਹ; ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਡਿਪਟੀ ਕਮਿਸ਼ਨਰ; ਸ਼੍ਰੀ ਅਮਨਦੀਪ ਸਿੰਘ ਭੱਟੀ, ਐਡੀਸ਼ਨਲ ਡਿਪਟੀ ਕਮਿਸ਼ਨਰ; ਸ਼੍ਰੀ ਰਮੇਸ਼ ਗੁਪਤਾ, ਰਾਜ ਸੂਚਨਾ ਅਧਿਕਾਰੀ ਐੱਨਆਈਸੀ (NIC) ਅਤੇ ਐੱਸਪੀਐੱਮਯੂ (SPMU) ਦੇ ਅਧਿਕਾਰੀ ਸ਼ਾਮਲ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...