ਯੂਟੀ ਚੰਡੀਗੜ੍ਹ ਸਕੱਤਰੇਤ ਵਿੱਚ ਰਾਜ ਪੱਧਰੀ ਐੱਨਸੀਓਆਰਡੀ (NCORD) ਬੈਠਕ ਆਯੋਜਿਤ

by | May 22, 2025 | breaking news, daily | 0 comments

ਚੰਡੀਗੜ੍ਹ, 21.05.2025: ਯੂਟੀ ਚੰਡੀਗੜ੍ਹ ਸਕੱਤਰੇਤ ਵਿੱਚ ਅੱਜ 8ਵੀਂ ਰਾਜ ਪੱਧਰੀ ਐੱਨਸੀਓਆਰਡੀ (NCORD) ਬੈਠਕ ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ, ਸ਼੍ਰੀ ਰਾਜੀਵ ਵਰਮਾ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ। ਇਸ ਬੈਠਕ ਦਾ ਉਦੇਸ਼ ਨਸ਼ਾ ਮੁਕਤ ਭਾਰਤ (Nasha Mukt Bharat/Drug Free India) ਦੇ ਲਕਸ਼ ਨੂੰ ਪ੍ਰਾਪਤ ਕਰਨ ਵਿੱਚ ਯੋਗਦਾਨ ਦੇਣਾ ਹੈ।

ਬੈਠਕ ਦੇ ਦੌਰਾਨ, ਮੁੱਖ ਸਕੱਤਰ ਨੇ ਪਿਛਲੀ ਰਾਜ ਪੱਧਰੀ ਐੱਨਸੀਓਆਰਡੀ (NCORD) ਬੈਠਕ ਦੀ ਕਾਰਵਾਈ ਰਿਪੋਰਟ ਦੀ ਸਮੀਖਿਆ ਕੀਤੀ। ਪਿਛਲੇ ਤਿੰਨ ਵਰ੍ਹਿਆਂ ਦੇ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ, ਜ਼ਬਤੀਆਂ ਅਤੇ ਨਸ਼ੀਲੇ ਪਦਾਰਥਾਂ ਦੇ ਨਿਪਟਾਰੇ ਦੇ ਵੇਰਵੇ ਭੀ ਪ੍ਰਸਤੁਤ ਕੀਤੇ ਗਏ।

ਮੁੱਖ ਸਕੱਤਰ ਨੇ ਓਲਾ, ਉਬੇਰ, ਰੈਪਿਡੋ (Ola, Uber, Rapido) ਜਿਹੀਆਂ ਕੋਰੀਅਰ (courier) ਕੰਪਨੀਆਂ ਅਤੇ ਐਗਰੀਗੇਟਰ ਐਪਸ ਦੇ ਸਟਾਫ਼ ਨੂੰ ਸੰਵੇਦਨਸ਼ੀਲ ਬਣਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਅਜਿਹੇ ਸੇਵਾ ਪ੍ਰਦਾਤਾਵਾਂ ਦੇ ਲਈ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਰੋਕਥਾਮ ਲਈ ਹੋਰ ਵਿਸ਼ਿਸ਼ਟ ਅਤੇ ਜਾਗਰੂਕਤਾ ਸੈਸ਼ਨ ਕਰਵਾਏ ਜਾਣ। ਇਸ ਤੋਂ ਇਲਾਵਾ, ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਨਾਰਕੌਟਿਕ ਡਰੱਗਸ ਐਂਡ ਸਾਇਕੋਟ੍ਰੌਪਿਕ ਸਬਸਟੈਂਸਿਜ਼ ਐਕਟ (PITNDPS Act) ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰਨ ਅਤੇ ਐੱਨਡੀਪੀਐੱਸ (NDPS) ਐਕਟ ਦੇ ਤਹਿਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੋਂ ਨਸ਼ਾ ਤਸਕਰਾਂ ਦੁਆਰਾ ਪ੍ਰਾਪਤ ਕੀਤੀ ਪ੍ਰਾਪਰਟੀ ਨੂੰ ਕੁਰਕ ਕਰਨ, ਫ੍ਰੀਜ਼ ਕਰਨ ਅਤੇ ਜ਼ਬਤ ਕਰਨ।

ਮੁੱਖ ਸਕੱਤਰ ਨੇ ਮਾਨਸ ਪੋਰਟਲ (MANAS Portal) ਬਾਰੇ ਜਾਗਰੂਕਤਾ ਵਧਾਉਣ ‘ਤੇ ਜ਼ੋਰ ਦਿੱਤਾ, ਤਾਕਿ ਅਧਿਕ ਤੋਂ ਅਧਿਕ ਲੋਕ ਰਾਸ਼ਟਰੀ ਟੋਲ-ਫ੍ਰੀ ਨੰਬਰ 1933 ਅਤੇ ਈਮੇਲ ਪਤੇ – Info.ncbmanas@gov.in ‘ਤੇ ਮਾਨਸ ਪੋਰਟਲ (MANAS Portal) ਦਾ ਉਪਯੋਗ ਕਰਨ। ਇਸ ਤੋਂ ਇਲਾਵਾ, ਸ਼ਹਿਰ ਵਿੱਚ ਸਮੇਂ-ਸਮੇਂ ‘ਤੇ ਮੈਰਾਥੌਨ, ਸਾਇਕਲੋਥੌਨ, ਫਲੈਸ਼ ਮੌਬਸ ਅਤੇ ਰੈਲੀਆਂ (marathons, cyclothons, flash mobs and rallies) ਆਦਿ ਜਿਹੀਆਂ ਕਈ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ, ਤਾਕਿ ਲੋਕਾਂ ਵਿੱਚ ਨਸ਼ਾ ਵਿਰੋਧੀ ਸੰਦੇਸ਼ ਫੈਲਾਇਆ ਜਾ ਸਕੇ। ਉਨ੍ਹਾਂ ਨੇ ਅੱਗੇ ਨਿਰਦੇਸ਼ ਦਿੱਤੇ ਕਿ ਨਸ਼ਾ ਤਸਕਰਾਂ ਦੇ ਪੂਰੇ ਨੈੱਟਵਰਕ ਨੂੰ ਖ਼ਤਮ ਕੀਤਾ ਜਾਵੇ, ਅਤੇ ਚਾਰਜਸ਼ੀਟ ਦਾਇਰ ਹੋਣ ਤੋਂ ਬਾਅਦ ਵੀ ਜਾਂਚ ਜਾਰੀ ਰਹੇ ਤਾਕਿ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ।

ਬੈਠਕ ਦੇ ਦੌਰਾਨ ਸ਼੍ਰੀ ਮਨਦੀਪ ਸਿੰਘ ਬਰਾੜ, ਗ੍ਰਹਿ ਸਕੱਤਰ; ਸ਼੍ਰੀ ਰਾਜ ਕੁਮਾਰ ਸਿੰਘ, ਆਈਜੀਪੀ ਚੰਡੀਗੜ੍ਹ; ਐੱਨਸੀਬੀ ਦੇ ਜ਼ੋਨਲ ਡਾਇਰੈਕਟਰ, ਸ਼੍ਰੀ ਅਮਨਜੀਤ ਸਿੰਘ; ਆਈਜੀ ਬੀਐੱਸਐੱਫ, ਸ਼੍ਰੀ ਹਰਬੰਸ ਸਿੰਘ ਢਿੱਲੋਂ; ਡੀਆਈਜੀ ਬੀਐੱਸਐੱਫ, ਸ਼੍ਰੀ ਮਨੋਜ ਕਾਰਕੀ; ਸਕੱਤਰ ਸਿੱਖਿਆ ਚੰਡੀਗੜ੍ਹ, ਸ਼੍ਰੀਮਤੀ ਪ੍ਰੇਰਣਾ ਪੁਰੀ; ਸਕੱਤਰ ਸਿਹਤ, ਸ਼੍ਰੀ ਅਜੈ ਚਗਤੀ; ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਸ਼੍ਰੀ ਨਿਸ਼ਾਂਤ ਯਾਦਵ; ਸਕੱਤਰ ਸਮਾਜ ਭਲਾਈ, ਸ਼੍ਰੀਮਤੀ ਅਨੁਰਾਧਾ ਐੱਸ ਚਗਤੀ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਉਪਸਥਿਤ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...