ਯੂ.ਕੇ.ਅਧਾਰਤ ਧਰਮਾ ਸੰਧੂ ਦੀ ਅਗਵਾਈ ਵਾਲੇ ਬੀ.ਕੇ.ਆਈ. ਟੈਰਰ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ

by | Jun 21, 2025 | breaking news, crime, daily | 0 comments

—ਪਾਕਿਸਤਾਨ-ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ ਧਰਮਾ ਸੰਧੂ: ਡੀਜੀਪੀ ਗੌਰਵ ਯਾਦਵ

— ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਰਤਣੇ ਸਨ ਡਰੋਨ ਰਾਹੀਂ ਤਸਕਰੀ ਕੀਤੇ ਹਥਿਆਰ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 21 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਯੂਕੇ-ਅਧਾਰਤ ਹੈਂਡਲਰ ਧਰਮ ਸਿੰਘ ਉਰਫ਼ ਧਰਮਾ ਸੰਧੂ ਵੱਲੋਂ ਚਲਾਏ ਜਾ ਰਹੇ ਪਾਕਿਸਤਾਨ-ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਟੈਰਰ ਮਾਡਿਊਲ ਦੇ ਇੱਕ ਸਥਾਨਕ ਕਾਰਕੁੰਨ ਨੂੰ ਛੇ ਅਤਿ-ਆਧੁਨਿਕ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ, ਇਸ ਮਾਡਿਊਲ ਨੂੰ ਨੇਸਤ-ਏ-ਨਾਬੂਤ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਓਂਕਾਰ ਸਿੰਘ ਉਰਫ਼ ਨਵਾਬ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਪਿੰਡ ਜਲਾਲਉਸਮਾ ਦਾ ਰਹਿਣ ਵਾਲਾ ਹੈ। ਉਕਤ ਮੁਲਜ਼ਮ ਕੋਲੋਂ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਡਰੋਨ ਰਾਹੀਂ ਤਸਕਰੀ ਕੀਤੇ ਗਏ, ਚਾਰ 9 ਐਮਐਮ ਗਲੌਕ ਪਿਸਤੌਲ ਅਤੇ ਦੋ .30 ਬੋਰ ਪੀਐਕਸ5 ਪਿਸਤੌਲ ਬਰਾਮਦ ਕੀਤੀ ਗਏ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਕਤ ਮਾਡਿਊਲ ਚਲਾ ਰਿਹਾ ਵਿਦੇਸ਼ੀ ਹੈਂਡਲਰ ਧਰਮ ਸਿੰਘ ਉਰਫ਼ ਧਰਮਾ ਸੰਧੂ, ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦਾ ਨਜ਼ਦੀਕੀ ਸਾਥੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਵੱਡੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਆਪੇ੍ਰਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਖ਼ਤਾ ਇਤਲਾਹ ਅਤੇ ਪੂਰਨ ਤਾਲਮੇਲ ਤੋਂ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ, ‘‘ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਹਥਿਆਰ ਡਰੋਨ ਰਾਹੀਂ ਪਹੁੰਚਾਏ ਗਏ ਸਨ ਅਤੇ ਦਹਿਸ਼ਤੀ ਗਤੀਵਿਧੀਆਂ ਅੰਜਾਮ ਦੇਣ ਵਰਤੇ ਜਾਣੇ ਸਨ ,’’।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਕਾਬੂ ਕੀਤਾ ਮੁਲਜ਼ਮ ਓਂਕਾਰ, ਵਿਦੇਸ਼ੀ ਹੈਂਡਲਰਾਂ ਵੱਲੋਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਸਰਗਰਮ ਕੀਤੇ ਗਏ ਸਲੀਪਰ ਸੈੱਲ ਦਾ ਹਿੱਸਾ ਸੀ। ਕਮਿਸ਼ਨਰ ਨੇ ਕਿਹਾ, ‘‘ਇਹ ਹਥਿਆਰ ਸੂਬੇ ਵਿੱਚ ਮਿੱਥ ਕੇ ਕੀਤੇ ਜਾਣ ਵਾਲੇ ਕਤਲਾਂ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਥਾਨਕ ਕਾਰਕੰੁਨਾਂ ਵਿੱਚ ਵੰਡੇ ਜਾਣੇ ਸਨ। ਅਸੀਂ ਪੂਰੇ ਨੈੱਟਵਰਕ ਅਤੇ ਇਸ ਨਾਲ ਜੁੜੀਆਂ ਅੰਤਰਰਾਸ਼ਟਰੀ ਕੜੀਆਂ ਦਾ ਪਰਦਾਫਾਸ਼ ਕਰਨ ਲਈ ਯਤਨਸ਼ੀਲ ਹਾਂ’’। ਇਸ ਸਬੰਧੀ ਹੋਰ ਸਾਥੀਆਂ ਅਤੇ ਹੈਂਡਲਰਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਮਕਬੂਲਪੁਰਾ ਵਿਖੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਐਫਆਈਆਰ ਨੰਬਰ 121 ਮਿਤੀ 21-06-2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...