ਆਗਾਮੀ ਛਠ ਪੂਜਾ ਪੁਰਬ ਦੇ ਮੱਦੇਨਜ਼ਰ,
ਇਹ ਨਿਰੀਖਣ ਝੀਲ ‘ਤੇ ਚਲ ਰਹੇ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਦੇ ਉਦੇਸ਼ ਨਾਲ ਕੀਤਾ ਗਿਆ ਤਾਕਿ ਇਸ ਪਰੰਪਰਾਗਤ ਤੌਰ ‘ਤੇ ਬੜੇ ਪੈਮਾਨੇ ‘ਤੇ ਮਨਾਏ ਜਾਣ ਵਾਲੇ ਪੁਰਬ ਦੇ ਸੁਚਾਰੂ ਅਤੇ ਸੁਰੱਖਿਅਤ ਆਯੋਜਨ ਨੂੰ ਸੁਨਿਸ਼ਚਿਤ ਕੀਤਾ ਜਾ ਸਕੇ।
ਇਸ ਨਿਰੀਖਣ ਦੇ ਦੌਰਾਨ ਝੀਲ ਦੀ ਸਫ਼ਾਈ, ਬੁਨਿਆਦੀ ਢਾਂਚਿਆਂ ਦੀ ਮੁਰੰਮਤ ਅਤੇ ਰੱਖ-ਰਖਾਅ, ਲੋੜੀਂਦੀ ਪ੍ਰਕਾਸ਼ ਵਿਵਸਥਾ ਅਤੇ ਹੋਰ ਜ਼ਰੂਰੀ ਪ੍ਰਬੰਧਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਉਦੇਸ਼ ਇਹ ਹੈ ਕਿ ਸ਼ਰਧਾਲੂਆਂ ਦੀ ਸੰਭਾਵਿਤ ਆਮਦ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੀਆਂ ਜ਼ਰੂਰੀ ਸੁਵਿਧਾਵਾਂ ਸਮੇਂ ਤੋਂ ਪਹਿਲਾਂ ਉਪਲਬਧ ਕਰਵਾਈਆਂ ਜਾ ਸਕਣ।
ਨਿਰੀਖਣ ਦੇ ਦੌਰਾਨ, ਮੁੱਖ ਇੰਜੀਨੀਅਰ ਨੇ ਸਬੰਧਿਤ ਅਧਿਕਾਰੀਆਂ ਨੂੰ ਬਾਕੀ ਰਹਿੰਦੇ ਕਾਰਜਾਂ ਨੂੰ ਜਲਦੀ ਪੂਰਾ ਕਰਨ ਅਤੇ ਗੁਣਵੱਤਾ ਤੇ ਸੁਰੱਖਿਆ ਦੇ ਉੱਚ ਮਿਆਰਾਂ ਨੂੰ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਾਰੀਆਂ ਤਿਆਰੀਆਂ ਨੂੰ ਸਮੇਂ ‘ਤੇ ਪੂਰਾ ਕਰਨ ‘ਤੇ ਬਲ ਦਿੱਤਾ ਤਾਕਿ ਸ਼ਰਧਾਲੂਆਂ ਦੇ ਲਈ ਇੱਕ ਨਿਰਵਿਘਨ ਅਤੇ ਸੁਰੱਖਿਅਤ ਵਾਤਾਵਰਣ ਸੁਨਿਸ਼ਚਿਤ ਕੀਤਾ ਜਾ ਸਕੇ।
ਮੁੱਖ ਇੰਜੀਨੀਅਰ ਨੇ ਭਰੋਸਾ ਦਿੱਤਾ ਕਿ ਛਠ ਪੂਜਾ ਸਮਾਰੋਹਾਂ ਦੇ ਲਈ ਸੁਰੱਖਿਅਤ, ਸਵੱਛ ਅਤੇ ਸੁਵਿਵਸਥਿਤ ਵਾਤਾਵਰਣ ਪ੍ਰਦਾਨ ਕਰਨ ਹਿਤ ਸਾਰੇ ਜ਼ਰੂਰੀ ਯਤਨ ਕੀਤੇ ਜਾ ਰਹੇ ਹਨ।
ਸਾਰੇ ਕਾਰਜਾਂ ਨੂੰ ਨਿਰਧਾਰਿਤ ਸਮੇਂ ਵਿੱਚ ਪੂਰਾ ਕਰਵਾਉਣ ਦੇ ਲਈ ਨਿਯਮਿਤ ਨਿਗਰਾਨੀ ਅਤੇ ਫਾਲੋ-ਅਪਸ ਜਾਰੀ ਰਹਿਣਗੇ।