ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨੇਪਾਲ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਤਿੰਨ ਟਰੱਕ ਰਵਾਨਾ ਕੀਤੇ

by | Sep 2, 2026 | breaking news, daily, health, politics | 0 comments

ਪੰਜਾਬ ਰੈੱਡ ਕ੍ਰਾਸ ਵੱਲੋਂ ਪਹਿਲੀ ਖੇਪ ਵਿੱਚ 10 ਲੱਖ ਰੁਪਏ ਤੋਂ ਵੱਧ ਦੀ ਰਾਹਤ ਸਮੱਗਰੀ; ਨੇਪਾਲ ਦੀ ਲੋੜ ਅਨੁਸਾਰ 80 ਲੱਖ ਤੋਂ 1 ਕਰੋੜ ਰੁਪਏ ਤੱਕ ਦੀ ਵਾਧੂ ਸਹਾਇਤਾ ਭੇਜੀ ਜਾਵੇਗੀ

ਨੇਪਾਲ ਵਿੱਚ ਆਏ ਵਿਨਾਸ਼ਕਾਰੀ ਅਚਾਨਕ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਪੰਜਾਬ ਰੈੱਡ ਕ੍ਰਾਸ ਨੇ ਮਨੁੱਖਤਾ ਦੇ ਨਾਤੇ ਅੱਗੇ ਆਉਂਦਿਆਂ ਅੱਜ ਰਾਹਤ ਸਮੱਗਰੀ ਨਾਲ ਭਰੇ ਤਿੰਨ ਟਰੱਕ ਨੇਪਾਲ ਰੈੱਡ ਕ੍ਰਾਸ ਲਈ ਰਵਾਨਾ ਕੀਤੇ। ਪੰਜਾਬ ਦੇ ਰਾਜਪਾਲ ਅਤੇ ਪੰਜਾਬ ਰੈੱਡ ਕ੍ਰਾਸ ਦੇ ਪ੍ਰਧਾਨ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਲੋਕ ਭਵਨ, ਚੰਡੀਗੜ੍ਹ ਤੋਂ ਇਨ੍ਹਾਂ ਟਰੱਕਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਨ੍ਹਾਂ ਤਿੰਨ ਟਰੱਕਾਂ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਤੁਰੰਤ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਰੇਡੀ-ਟੂ-ਈਟ ਖਾਦ ਸਮੱਗਰੀ, ਰਾਸ਼ਨ, ਕੱਪੜੇ ਅਤੇ ਹੋਰ ਲੋੜੀਂਦੀ ਰਾਹਤ ਸਮੱਗਰੀ ਸ਼ਾਮਲ ਹੈ। ਅੱਜ ਭੇਜੀ ਗਈ ਪਹਿਲੀ ਖੇਪ ਦੀ ਅਨੁਮਾਨਿਤ ਕੀਮਤ 10 ਲੱਖ ਰੁਪਏ ਤੋਂ ਵੱਧ ਹੈ।

ਇਸ ਮੌਕੇ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਰੈੱਡ ਕ੍ਰਾਸ ਅਤੇ ਪੰਜਾਬ ਦੇ ਲੋਕ ਨੇਪਾਲ ਦੇ ਹੜ੍ਹ ਪ੍ਰਭਾਵਿਤ ਭਾਈਚਾਰਿਆਂ ਨਾਲ ਪੂਰੀ ਇਕਜੁੱਟਤਾ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਨੇਪਾਲ ਭਾਰਤ ਦਾ ਮਿੱਤਰ ਅਤੇ ਗੁਆਂਢੀ ਦੇਸ਼ ਹੈ ਅਤੇ ਸੰਕਟ ਦੀ ਇਸ ਘੜੀ ਵਿੱਚ ਉੱਥੋਂ ਦੇ ਲੋਕਾਂ ਦੀ ਸਹਾਇਤਾ ਕਰਨਾ ਸਾਡਾ ਮਨੁੱਖੀ ਫ਼ਰਜ਼ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਰੈੱਡ ਕ੍ਰਾਸ ਵੱਲੋਂ ਨੇਪਾਲ ਰੈੱਡ ਕ੍ਰਾਸ ਨਾਲ ਲਗਾਤਾਰ ਤਾਲਮੇਲ ਕੀਤਾ ਜਾ ਰਿਹਾ ਹੈ ਅਤੇ ਨੇਪਾਲ ਵਿੱਚ ਰਾਹਤ ਕਾਰਜਾਂ ਲਈ ਲੋੜੀਂਦੀਆਂ ਵਸਤਾਂ ਬਾਰੇ ਜਾਣਕਾਰੀ ਨਿਰੰਤਰ ਪ੍ਰਾਪਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੇਪਾਲ ਵੱਲੋਂ ਪ੍ਰਾਪਤ ਮੰਗ ਅਤੇ ਲੋੜਾਂ ਦੀ ਸੋਧੀ ਹੋਈ ਸੂਚੀ ਅਨੁਸਾਰ ਰਾਹਤ ਸਮੱਗਰੀ ਦੀ ਅਗਲੀ ਖੇਪ ਭੇਜੀ ਜਾਵੇਗੀ।

ਰਾਜਪਾਲ ਨੇ ਕਿਹਾ ਕਿ ਮੌਜੂਦਾ ਸਮੇਂ ਭੇਜੀ ਜਾ ਰਹੀ ਰਾਹਤ ਸਮੱਗਰੀ ਤੋਂ ਇਲਾਵਾ ਪੰਜਾਬ ਰੈੱਡ ਕ੍ਰਾਸ ਵੱਲੋਂ ਕੁੱਲ ਲਗਭਗ 80 ਲੱਖ ਰੁਪਏ ਤੋਂ 1 ਕਰੋੜ ਰੁਪਏ ਤੱਕ ਦੀ ਰਾਹਤ ਸਹਾਇਤਾ ਉਪਲਬਧ ਕਰਵਾਉਣ ਦੀ ਯੋਜਨਾ ਹੈ। ਇਹ ਸਹਾਇਤਾ ਨੇਪਾਲ ਰੈੱਡ ਕ੍ਰਾਸ ਦੀਆਂ ਅਸਲ ਲੋੜਾਂ ਅਤੇ ਮੰਗ ਅਨੁਸਾਰ ਪੜਾਅਵਾਰ ਢੰਗ ਨਾਲ ਭੇਜੀ ਜਾਵੇਗੀ।

ਸ਼੍ਰੀ ਕਟਾਰੀਆ ਨੇ ਕਿਹਾ ਕਿ ਇਸ ਕੁਦਰਤੀ ਆਫ਼ਤ ਦੇ ਸਮੇਂ ਸਮਾਜ ਦੇ ਹਰ ਵਰਗ, ਸੰਸਥਾ ਅਤੇ ਸੰਗਠਨ ਨੂੰ ਅੱਗੇ ਆ ਕੇ ਪੀੜਤ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਕਈ ਸੰਸਥਾਵਾਂ ਅਤੇ ਵਿਅਕਤੀਆਂ ਵੱਲੋਂ ਵੀ ਰਾਹਤ ਕਾਰਜਾਂ ਵਿੱਚ ਸਹਿਯੋਗ ਦੇਣ ਲਈ ਪੰਜਾਬ ਰੈੱਡ ਕ੍ਰਾਸ ਨਾਲ ਸੰਪਰਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਰੈੱਡ ਕ੍ਰਾਸ, ਰਾਸ਼ਟਰੀ ਮੁੱਖ ਦਫ਼ਤਰ ਅਤੇ ਨੇਪਾਲ ਰੈੱਡ ਕ੍ਰਾਸ ਨਾਲ ਲਗਾਤਾਰ ਸੰਪਰਕ ਵਿੱਚ ਹੈ, ਤਾਂ ਜੋ ਉੱਥੇ ਰਾਹਤ ਅਤੇ ਬਚਾਅ ਕਾਰਜਾਂ ਲਈ ਜਿਨ੍ਹਾਂ ਵਸਤਾਂ ਦੀ ਤੁਰੰਤ ਲੋੜ ਹੈ, ਉਹਨਾਂ ਨੂੰ ਪਹਿਲ ਦੇ ਆਧਾਰ ‘ਤੇ ਉਪਲਬਧ ਕਰਵਾਇਆ ਜਾ ਸਕੇ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...