ਰਾਜ ਸਭਾ ਮੈਂਬਰ ਤੇ ਕੈਬਨਿਟ ਮੰਤਰੀਆਂ ਨੇ ਡੇਰਾ ਬਾਬਾ ਨਾਨਕ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜੀ

by | Sep 5, 2025 | breaking news, daily | 0 comments

ਤਾਲਿਬਾਨ ਸ਼ਾਸਤ ਅਫ਼ਗ਼ਾਨਿਸਤਾਨ ਦੀ ਮਦਦ ਕਰਨ ਵਾਲੀ ਮੋਦੀ ਸਰਕਾਰ ਹਿੰਦੁਸਤਾਨ ਵਿੱਚ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੀ ਵੀ ਸਾਰ ਲਵੇ – ਸੰਜੇ ਸਿੰਘ

ਕੇਂਦਰ ਸਰਕਾਰ ਪੰਜਾਬ ਦੇ ਰੋਕੇ ਫ਼ੰਡ ਦੇਣ ਦੇ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਤੁਰੰਤ ਵਿਸ਼ੇਸ਼ ਰਾਹਤ ਪੈਕੇਜ ਦੇਵੇ – ਅਮਨ ਅਰੋੜਾ

ਹੜ੍ਹਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਸਮਰੱਥਾ ਨਾਲ ਰਾਹਤ ਕਾਰਜਾਂ ਵਿੱਚ ਲੱਗੀ – ਅਮਨ ਅਰੋੜਾ

ਚੰਡੀਗੜ੍ਹ/ਗੁਰਦਾਸਪੁਰ, 5 ਸਤੰਬਰ
ਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ ਵੱਲੋਂ ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨਾਲ ਅੱਜ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਐੱਸ.ਐੱਸ.ਪੀ. ਬਟਾਲਾ ਜਨਾਬ ਸੋਹੇਲ ਕਾਸਿਮ ਮੀਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਅਤੇ ਆਪ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾ ਵੀ ਮੌਜੂਦ ਸਨ।

ਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ, ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਸਵੇਰੇ ਸਭ ਤੋਂ ਪਹਿਲਾਂ ਪਿੰਡ ਸ਼ਾਹਪੁਰ ਜਾਜਨ ਦੀ ਪੱਤੀ ਰਾਮਪੁਰ ਵਿਖੇ ਹੜ੍ਹ ਪੀੜਤਾਂ ਲਈ ਰਾਹਤ ਸਮਗਰੀ ਦੀਆਂ ਟਰਾਲੀਆਂ ਨੂੰ ਰਵਾਨਾ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਵੱਲੋਂ ਡੇਰਾ ਬਾਬਾ ਨਾਨਕ ਇਲਾਕੇ ਅਤੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਵਿਖੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਕਈ ਇਲਾਕੇ ਗੰਭੀਰ ਹੜ੍ਹਾਂ ਦੀ ਮਾਰ ਹੇਠ ਹਨ ਅਤੇ ਕਿਸਾਨਾਂ ਦੀਆਂ ਫ਼ਸਲਾਂ, ਪਸ਼ੂਆਂ ਸਮੇਤ ਆਮ ਲੋਕਾਂ ਦਾ ਵੱਡਾ ਮਾਲੀ ਨੁਕਸਾਨ ਹੋਇਆ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅਜੇ ਤੱਕ ਪੰਜਾਬ ਲਈ ਕੋਈ ਵਿਸ਼ੇਸ਼ ਰਾਹਤ ਪੈਕੇਜ ਨਹੀਂ ਐਲਾਨਿਆ ਗਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਤਾਲਿਬਾਨ ਸ਼ਾਸਿਤ ਅਫ਼ਗ਼ਾਨਿਸਤਾਨ ਦੀ ਤਾਂ ਮਦਦ ਕਰ ਰਹੀ ਹੈ ਪਰ ਹਿੰਦੁਸਤਾਨ ਦੀ ਨਹੀਂ। ਉਨ੍ਹਾਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਅਫ਼ਗ਼ਾਨਿਸਤਾਨ ਨੂੰ ਤਾਂ ਤੁਰੰਤ ਰਾਹਤ ਸਮਗਰੀ ਭੇਜੀ ਗਈ ਪਰ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬ ਨੂੰ ਵਿੱਤੀ ਅਤੇ ਮਾਨਵਤਾਵਾਦੀ ਸਹਾਇਤਾ ਦੇਣ ਵਿੱਚ ਦੇਰੀ ਕਿਉਂ ਹੋ ਰਹੀ ਹੈ। ਸ੍ਰੀ ਸੰਜੇ ਸਿੰਘ ਨੇ ਕਿਹਾ ਕਿ ਬੀਤੇ ਕੱਲ੍ਹ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਚੌਹਾਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਸਨ ਪਰ ਉਨ੍ਹਾਂ ਵੱਲੋਂ ਵੀ ਪੰਜਾਬ ਨੂੰ ਕੋਈ ਰਾਹਤ ਦੇਣ ਦਾ ਐਲਾਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਏਨੇ ਦਿਨਾਂ ਬਾਅਦ ਵੀ ਰਿਪੋਰਟ ਦੀ ਗੱਲ ਨਾ ਕਰਨ ਸਗੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪੈਕੇਜ ਦੇਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਨਾਲ ਮਤਰਈ ਮਾਂ ਵਾਲਾ ਸਲੂਕ ਬੰਦ ਕਰਕੇ ਔਖੀ ਘੜੀ ਵਿੱਚ ਉਸ ਦੀ ਬਾਂਹ ਫੜ੍ਹਨੀ ਚਾਹੀਦੀ ਹੈ।

ਇਸ ਮੌਕੇ ਸੂਬੇ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਹੜ੍ਹਾਂ ਦੇ ਇਸ ਸੰਕਟ ਵਿੱਚ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਨਾਲ ਹੈ ਅਤੇ ਇਸ ਸੰਕਟ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਾਰੀ ਮਸ਼ੀਨਰੀ ਆਪਣੀ ਪੂਰੀ ਸਮਰੱਥਾ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਵਿੱਚ ਲੱਗੀ ਹੋਈ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਸ੍ਰੀ ਮਨੀਸ਼ ਸਿਸੋਦੀਆ, ਪੰਜਾਬ ਸਰਕਾਰ ਦੇ ਸਾਰੇ ਮੰਤਰੀ ਤੇ ਵਿਧਾਇਕ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਜਿੱਥੇ ਜ਼ਮੀਨੀ ਪੱਧਰ ‘ਤੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ ਓਥੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਵੀ ਆਪਣਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਮੂਹ ਵਲੰਟੀਅਰ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ‘ਚ ਦਿਨ-ਰਾਤ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਵਿੱਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸ ਲਈ ਪੰਜਾਬ ਸਰਕਾਰ ਉਨ੍ਹਾਂ ਦੀ ਧੰਨਵਾਦੀ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ, ਜਿਸ ਨੇ ਲਗਾਤਾਰ ਦੇਸ ਦੀ ਅਨਾਜ ਸੁਰੱਖਿਆ ਅਤੇ ਆਰਥਿਕ ਤਾਕਤ ਵਿੱਚ ਯੋਗਦਾਨ ਪਾਇਆ ਹੈ, ਨੂੰ ਮੁਸ਼ਕਲ ਦੀ ਘੜੀ ਵਿੱਚ ਕੇਂਦਰ ਸਰਕਾਰ ਵੱਲੋਂ ਤੁਰੰਤ ਅਤੇ ਢੁਕਵੀਂ ਸਹਾਇਤਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਵਿੱਚ ਡੁੱਬਿਆ ਹੋਇਆ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਕੋਈ ਮਦਦ ਨਹੀਂ ਕੀਤੀ ਗਈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਜਦੋਂ ਤੋਂ ਕੇਂਦਰ ਸਰਕਾਰ ਵੱਲੋਂ ਜੀ.ਐੱਸ.ਟੀ. ਲਾਗੂ ਕੀਤੀ ਗਈ ਹੈ ਉਸ ਦੌਰਾਨ ਸੂਬੇ ਦਾ 50000 ਕਰੋੜ ਰੁਪਏ ਦਾ ਨੁਕਸਾਨ ਜੀ.ਐੱਸ.ਟੀ. ਕਾਰਨ ਹੋ ਚੁੱਕਾ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ ਪੇਂਡੂ ਵਿਕਾਸ ਫ਼ੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫ਼ੰਡ (ਐਮ.ਡੀ.ਐਫ.) ਦੇ ਪੰਜਾਬ ਦੇ 8,000 ਕਰੋੜ ਰੁਪਏ ਜਾਣਬੁੱਝ ਕੇ ਰੋਕੇ ਹੋਏ ਹਨ। ਉਨ੍ਹਾਂ ਕਿਹਾ ਕੇਂਦਰ ਸਰਕਾਰ ਨੇ ਪੰਜਾਬ ਦੇ ਹੱਕ ਦੇ ਪੈਸੇ ਤਾਂ ਕੀ ਜਾਰੀ ਕਰਨੇ ਸਨ ਸਗੋਂ ਕੇਂਦਰ ਨੇ 15 ਦਿਨ ਪਹਿਲਾਂ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਪੰਜਾਬ ਦੇ 828 ਕਰੋੜ ਰੁਪਏ ਰੱਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਟੈਕਸਾਂ ਦਾ ਪੈਸਾ ਹੈ ਅਤੇ ਪੰਜਾਬ ਦਾ ਇਸ ਉੱਪਰ ਪੂਰਾ ਹੱਕ ਹੈ। ਸ੍ਰੀ ਅਮਨ ਅਰੋੜਾ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਬਿਨਾਂ ਕਿਸੇ ਦੇਰੀ ਪੰਜਾਬ ਦੇ ਰੋਕੇ ਹੋਏ ਪੈਸੇ ਜਾਰੀ ਕਰਨ ਦੇ ਨਾਲ ਪੰਜਾਬ ‘ਚ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਰਾਜ ਦੀ ਆਰਥਿਕਤਾ ਨੂੰ ਮੁੜ ਬਹਾਲ ਕਰਨ ਲਈ ਵਿਸ਼ੇਸ਼ ਆਰਥਿਕ ਪੈਕੇਜ ਦੇਵੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...