ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ, ਦੇਹਰਾਦੂਨ ‘ਚ ਦਾਖਲੇ ਲਈ ਲਿਖਤੀ ਪ੍ਰੀਖਿਆ 1 ਜੂਨ ਨੂੰ, 31 ਮਾਰਚ, 2025 ਤੱਕ ਅਰਜ਼ੀਆਂ ਮੰਗੀਆਂ

by | Jan 19, 2025 | breaking news, daily, education | 0 comments

ਚੰਡੀਗੜ੍ਹ, 18 ਜਨਵਰੀ:

ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ
ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ,(ਆਰ.ਆਈ.ਐਮ.ਸੀ) ਦੇਹਰਾਦੂਨ ਵਿੱਚ ਜਨਵਰੀ 2026 ਟਰਮ ਦੇ ਦਾਖਲੇ ਲਈ ਲਿਖਤੀ ਪ੍ਰੀਖਿਆ ਐਤਵਾਰ, 1 ਜੂਨ, 2025 ਨੂੰ ਲਈ ਜਾਵੇਗੀ। ਇਹ ਪ੍ਰੀਖਿਆ ਲਾਲਾ ਲਾਜਪਤ ਰਾਏ ਭਵਨ, ਸੈਕਟਰ 15, ਚੰਡੀਗੜ੍ਹ ਵਿਖੇ ਹੋਵੇਗੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਆਰ.ਆਈ.ਐਮ.ਸੀ., ਦੇਹਰਾਦੂਨ ਵਿੱਚ ਦਾਖਲੇ ਲਈ ਲੜਕੇ ਅਤੇ ਲੜਕੀਆਂ ਦੋਵੇਂ ਹੀ ਬਿਨੈ ਕਰ ਸਕਦੇ ਹਨ। ਬਿਨੈਕਾਰਾਂ ਦੀ ਜਨਮ ਮਿਤੀ 2 ਜਨਵਰੀ, 2013 ਤੋਂ 1 ਜੁਲਾਈ, 2014 (ਦੋਵੇਂ ਤਾਰੀਖਾਂ ਸਮੇਤ) ਦੇ ਵਿਚਕਾਰ ਹੋਣੀ ਚਾਹੀਦੀ ਹੈ। ਉਹਨਾਂ ਅੱਗੇ ਦੱਸਿਆ ਕਿ ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਸਕੂਲ ਵਿੱਚ 7ਵੀਂ ਜਮਾਤ ਵਿੱਚ ਪੜ੍ਹ ਰਿਹਾ ਹੋਣਾ ਚਾਹੀਦਾ ਹੈ ਜਾਂ ਉਸ ਨੇ 7ਵੀਂ ਜਮਾਤ ਪਾਸ ਕੀਤੀ ਹੋਣੀ ਚਾਹੀਦੀ ਹੈ। ਚੁਣੇ ਗਏ ਉਮੀਦਵਾਰਾਂ ਨੂੰ 8ਵੀਂ ਜਮਾਤ ਵਿੱਚ ਦਾਖਲਾ ਦਿੱਤਾ ਜਾਵੇਗਾ। ਪ੍ਰੀਖਿਆ ਵਿੱਚ ਅੰਗਰੇਜ਼ੀ, ਗਣਿਤ ਅਤੇ ਸਧਾਰਨ ਗਿਆਨ ਦੇ ਤਿੰਨ ਪੇਪਰ ਹੋਣਗੇ। ਲਿਖਤੀ ਪ੍ਰੀਖਿਆ ਵਿੱਚ ਪਾਸ ਹੋਣ ਵਾਲੇ ਉਮੀਦਵਾਰਾਂ ਨੂੰ ਜ਼ੁਬਾਨੀ ਪ੍ਰੀਖਿਆ ਲਈ ਬੁਲਾਇਆ ਜਾਵੇਗਾ। ਜ਼ੁਬਾਨੀ ਪ੍ਰੀਖਿਆ ਦੀ ਸਮਾਂ-ਸਾਰਣੀ ਬਾਰੇ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ।

ਬੁਲਾਰੇ ਨੇ ਦੱਸਿਆ ਕਿ ਪ੍ਰਾਸਪੈਕਟਸ-ਕਮ-ਐਪਲੀਕੇਸ਼ਨ ਫਾਰਮ ਅਤੇ ਪੁਰਾਣੇ ਪ੍ਰਸ਼ਨ ਪੱਤਰਾਂ ਦਾ ਇੱਕ ਕਿਤਾਬਚਾ ਆਰ.ਆਈ.ਐਮ.ਸੀ. ਦੀ ਵੈੱਬਸਾਈਟ www.rimc.gov.in ‘ਤੇ ਉਪਲੱਬਧ ਹੈ ਅਤੇ ਜਨਰਲ ਉਮੀਦਵਾਰ 600 ਰੁਪਏ ਅਤੇ ਐਸ.ਸੀ./ਐਸ.ਟੀ. ਉਮੀਦਵਾਰ 555 ਰੁਪਏ ਦੀ ਆਨਲਾਈਨ ਅਦਾਇਗੀ ਕਰਕੇ ਇਸ ਨੂੰ ਪ੍ਰਾਪਤ ਕਰ ਸਕਦੇ ਹਨ। ਭੁਗਤਾਨ ਉਪਰੰਤ, ਉਪਰੋਕਤ ਸਮੱਗਰੀ ਸਪੀਡ ਪੋਸਟ ਰਾਹੀਂ ਭੇਜੀ ਜਾਵੇਗੀ।

ਬੁਲਾਰੇ ਨੇ ਦੱਸਿਆ ਕਿ ਪੁਰਾਣੇ ਪ੍ਰਸ਼ਨ ਪੱਤਰਾਂ ਦਾ ਕਿਤਾਬਚਾ ਅਤੇ ਪ੍ਰਾਸਪੈਕਟਸ-ਕਮ-ਐਪਲੀਕੇਸ਼ਨ ਫਾਰਮ ਜਨਰਲ ਉਮੀਦਵਾਰਾਂ ਲਈ 600 ਰੁਪਏ ਜਾਂ ਐਸ.ਸੀ./ਐਸ.ਟੀ. ਉਮੀਦਵਾਰਾਂ ਲਈ 555 ਰੁਪਏ (ਜਾਤੀ ਸਰਟੀਫਿਕੇਟ ਦੇ ਨਾਲ) ਦੇ ਡਿਮਾਂਡ ਡਰਾਫਟ ਨਾਲ ਲਿਖਤੀ ਬੇਨਤੀ ਭੇਜ ਕੇ ਵੀ ਪ੍ਰਾਪਤ ਕੀਤਾ ਜਾ ਸਕਦਾ ਹੈ। ਇਹ ਡਿਮਾਂਡ ਡਰਾਫਟ “ਕਮਾਂਡੈਂਟ ਆਰ.ਆਈ.ਐਮ.ਸੀ. ਫੰਡ” ਦੇ ਹੱਕ ਵਿੱਚ ਬਣਾਇਆ ਜਾਣਾ ਚਾਹੀਦਾ ਹੈ ਅਤੇ ਐਚ.ਡੀ.ਐਫ.ਸੀ. ਬੈਂਕ, ਦਰਾਵੀ ਸ਼ਾਖਾ, ਬੱਲੂਪੁਰ ਚੌਕ, ਦੇਹਰਾਦੂਨ (ਬੈਂਕ ਕੋਡ 1399) ਉਤਰਾਖੰਡ ਵਿਖੇ ਭੁਗਤਾਨਯੋਗ ਹੋਣਾ ਚਾਹੀਦਾ ਹੈ। ਅਰਜ਼ੀ ਵਿੱਚ ਪਿੰਨ ਕੋਡ ਅਤੇ ਸੰਪਰਕ ਨੰਬਰ ਸਮੇਤ ਉਮੀਦਵਾਰ ਦਾ ਪੂਰਾ ਪਤਾ ਵੱਡੇ ਅੱਖਰਾਂ ਵਿੱਚ ਲਿਖਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਅਰਜ਼ੀਆਂ ਦੋ ਪਰਤਾਂ ਵਿੱਚ ਜਮ੍ਹਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਅਤੇ ਅਰਜ਼ੀ ਨਾਲ ਜਨਮ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ, ਐਸ.ਸੀ./ਐਸ.ਟੀ. ਸਰਟੀਫਿਕੇਟ (ਜੇ ਲਾਗੂ ਹੋਵੇ), ਤਿੰਨ ਪਾਸਪੋਰਟ-ਆਕਾਰ ਦੀਆਂ ਫੋਟੋਆਂ, ਉਮੀਦਵਾਰ ਦੇ ਆਧਾਰ ਕਾਰਡ (ਦੋਵੇਂ ਪਾਸੇ) ਦੀ ਫੋਟੋਕਾਪੀ, ਅਤੇ ਮੌਜੂਦਾ ਸਕੂਲ ਦੇ ਪ੍ਰਿੰਸੀਪਲ ਵੱਲੋਂ ਤਸਦੀਕਸ਼ੁਦਾ ਸਰਟੀਫਿਕੇਟ ਜਿਸ ਵਿੱਚ ਬੱਚੇ ਦੀ ਜਨਮ ਤਾਰੀਖ ਅਤੇ ਜਮਾਤ ਲਿਖੀ ਹੋਵੇ, ਨਾਲ ਨੱਥੀ ਕੀਤੇ ਜਾਣੇ ਚਾਹੀਦੇ ਹਨ।

ਬੁਲਾਰੇ ਨੇ ਕਿਹਾ ਕਿ ਮੁਕੰਮਲ ਅਰਜ਼ੀਆਂ 31 ਮਾਰਚ, 2025 ਨੂੰ ਜਾਂ ਇਸ ਤੋਂ ਪਹਿਲਾਂ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ, ਪੰਜਾਬ ਸੈਨਿਕ ਭਵਨ, ਸੈਕਟਰ 21-ਡੀ, ਚੰਡੀਗੜ੍ਹ ਵਿਖੇ ਪਹੁੰਚਣੀਆਂ ਚਾਹੀਦੀਆਂ ਹਨ। ਇਸ ਮਿਤੀ ਤੋਂ ਬਾਅਦ ਪ੍ਰਾਪਤ ਹੋਈਆਂ ਅਰਜ਼ੀਆਂ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...