ਰਾਸ਼ਨ ਕਾਰਡਾਂ ’ਤੇ ਰਾਜਨੀਤੀ ਬੰਦ ਕਰੋ, ਯੋਗ ਲਾਭਪਾਤਰੀਆਂ ਨੂੰ ਸਕੀਮ ਵਿਚ ਸ਼ਾਮਲ ਕਰੋ: ਅਕਾਲੀ ਦਲ ਨੇ ਕੇਂਦਰ ਤੇ ਰਾਜ ਸਰਕਾਰ ਨੂੰ ਆਖਿਆ

by | Aug 24, 2025 | breaking news, daily, politics | 0 comments

ਆਟਾ ਦਾਲ ਸਕੀਮ ਪਹਿਲਾਂ ਹੀ ਆਟਾ ਅਤੇ ਕੋਈ ਦਾਲ ਨਹੀਂ ਸਕੀਮ ਵਿਚ ਬਦਲੀ: ਡਾ. ਚੀਮਾ

ਚੰਡੀਗੜ੍ਹ, 24 ਅਗਸਤ: ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਅਤੇ ਰਾਜ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਰਾਸ਼ਨ ਕਾਰਡਾਂ ਦੇ ਮਾਮਲੇ ’ਤੇ ਰਾਜਨੀਤੀ ਬੰਦ ਕੀਤੀ ਜਾਵੇ ਅਤੇ ਸਾਰੇ ਯੋਗ ਲਾਭਪਾਤਰੀਆਂ ਦਾ ਸਕੀਮ ਵਿਚ ਸ਼ਾਮਲ ਹੋਣਾ ਯਕੀਨੀ ਬਣਾਇਆ ਜਾਵੇ ਅਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਆਟਾ ਦਾਲ ਸਕੀਮ ਤਾਂ ਪਹਿਲਾਂ ਹੀ ਆਟਾ ਅਤੇ ਕੋਈ ਦਾਲ ਨਹੀਂ ਸਕੀਮ ਵਿਚ ਬਦਲ ਚੁੱਕੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਭਾਵੇਂ ਇਹ ਕੇਂਦਰ ਸਰਕਾਰ ਹੋਵੇ ਜੋ ਈ ਕੇ ਵਾਈ ਸੀ ਅਪਡੇਟ ਨਾ ਹੋਣ ਕਾਰਨ ਸਪਲਾਈ ਬੰਦ ਕਰਦੀ ਹੈ ਜਾਂ ਫਿਰ ਸੂਬਾ ਸਰਕਾਰ ਜੋ ਸਿਆਸੀ ਆਧਾਰ ’ਤੇ ਰਾਸ਼ਨ ਕਾਰਡ ਰੱਦ ਕਰਦੀ ਹੈ। ਉਹਨਾਂ ਕਿਹਾ ਕਿ ਦੋਵੇਂ ਸਰਕਾਰਾਂ ਮੌਜੂਦਾ ਰਾਸ਼ਨ ਕਾਰਡ ਰੱਦ ਕਰਨ ਦੀ ਗੱਲ ਤਾਂ ਕਰਦੀਆਂ ਹਨ ਪਰ ਕੋਈ ਵੀ ਯੋਗ ਲਾਭਪਾਤਰੀਆਂ ਨੂੰ ਸਕੀਮ ਵਿਚ ਸ਼ਾਮਲ ਕਰਨ ਦੀ ਗੱਲ ਨਹੀਂ ਕਰਦਾ।

ਉਹਨਾਂ ਕਿਹਾ ਕਿ ਸਕੀਮ ਤਹਿਤ ਸਪਲਾਈ ਕੀਤੀ ਜਾ ਰਹੀ ਕਣਕ ਦੀ ਮਾਤਰਾ ਵੀ ਕਾਫੀ ਘੱਟ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਜੋ ਪਹਿਲਾਂ ਆਪਣੇ ਕੋਟੇ ਵਿਚੋਂ ਕਣਕ 2 ਰੁਪਏ ਕਿਲੋ ਦੀ ਦਰ ’ਤੇ ਪ੍ਰਦਾਨ ਕਰਦੀ ਸੀ ਨੇ ਹੁਣ ਇਹ ਸਪਲਾਈ ਬੰਦ ਕਰ ਦਿੱਤੀ ਹੈ। ਹੁਣ ਤਾਂ ਕੇਂਦਰ ਸਰਕਾਰ ਤੋਂ ਨੈਸ਼ਨਲ ਫੂਡ ਸਕਿਓਰਿਟੀ ਐਕਟ ਤਹਿਤ ਮੁਫਤ ਵਿਚ ਮਿਲ ਰਹੀ ਕਣਕ ਹੀ ਅੱਗੇ ਲਾਭਪਾਤਰੀਆਂ ਨੂੰ ਵੰਡੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਤੋਂ ਇਹ ਵੀ ਚੇਤੇ ਆਉਂਦਾ ਹੈ ਕਿ ਕਿਵੇਂ ਸੰਘੀ ਢਾਂਚਾ ਕੁਚਲਿਆ ਜਾ ਰਿਹਾ ਹੈ ਤੇ ਕੇਂਦਰ ਸਰਕਾਰ ਰਾਜ ਸਰਕਾਰ ਨੂੰ ਦਰ ਕਿਨਾਰ ਕਰ ਕੇ ਆਪਣੇ ਆਗੂਆਂ ਨੂੰ ਬੁਲਾਰਿਆਂ ਵਜੋਂ ਵਰਤ ਰਹੀ ਹੈ।

ਉਹਨਾਂ ਕਿਹਾ ਕਿ ਰਾਜ ਦੀ ਖੁਦਮੁਖ਼ਤਿਆਰੀ ਨੂੰ ਖੋਰ੍ਹਾ ਲੱਗਣ ਲਈ ਆਮ ਆਦਮੀ ਪਾਰਟੀ (ਆਪ) ਵੀ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਲੈਂਡ ਪੂਲਿੰਗ ਨੀਤੀ ਚੰਡੀਗੜ੍ਹ ਵਿਚ ਨਹੀਂ ਬਲਕਿ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਟੀਮ ਨੇ ਤਿਆਰ ਕੀਤੀ। ਸਿਸੋਦੀਆ ਤੇ ਦਿੱਲੀ ਦੇ ਹੋਰ ਆਗੂ ਨਿੱਤ ਦਖਲਅੰਦਾਜ਼ੀ ਕਰ ਰਹੇ ਹਨ। ਪੰਜਾਬ ਦੀਆਂ ਸਿਆਸੀ ਨਿਯੁਕਤੀਆਂ ਦੀ ਪ੍ਰਵਾਨਗੀ ਵੀ ਟੀਮ ਕੇਜਰੀਵਾਲ ਦਿੱਲੀ ਵਿਚ ਦਿੰਦੀ ਹੈ।

ਉਹਨਾਂ ਕਿਹਾ ਕਿ ਕੇਂਦਰ ਤੇ ਆਪ ਸਰਕਾਰਾਂ ਦੋਵੇਂ ਬਰਾਬਰ ਦੀਆਂ ਦੋਸ਼ੀ ਹਨ। ਉਹਨਾਂ ਕਿਹਾ ਕਿ ਇਕ ਪੰਜਾਬ ਨੂੰ ਬਾਹਰੋਂ ਕਮਜ਼ੋਰ ਕਰਦੀ ਹੈ ਤੇ ਦੂਜੇ ਨੇ ਅੰਦਰਖ਼ਾਤੇ ਆਤਮ ਸਮਰਪਣ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੂੰ ਪੰਜਾਬ ਦੀ ਧਰਤੀ ’ਤੇ ਤਿਆਰ ਪੰਜਾਬ ਮੁਖੀ ਨੀਤੀਆਂ ਚਾਹੀਦੀਆਂ ਹਨ ਨਾ ਕਿ ਇਹ ਦਿੱਲੀ ਦਰਬਾਰ ਤੇ ਕੇਂਦਰ ਦੇ ਹੁਕਮਾਂ ਮੁਤਾਬਕ ਹੋਣੀਆਂ ਚਾਹੀਦੀਆਂ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...