ਰਾਹੁਲ ਗਾਂਧੀ ਵੱਲੋਂ ਸ੍ਰੀ ਦਰਬਾਰ ਸਾਹਿਬ ਅਤੇ ਕਾਂਗਰਸ ਵੱਲੋਂ ਕਰਵਾਏ 1984 ਦੇ ਸਿੱਖ ਕਤਲੇਆਮ ਲਈ ਮੁਆਫੀ ਨਾ ਮੰਗਣਾ ਬੇਹੱਦ ਨਿੰਦਣਯੋਗ: ਹਰਸਿਮਰਤ ਕੌਰ ਬਾਦਲ

by | May 5, 2025 | breaking news, daily, politics | 0 comments

ਕਿਹਾ ਕਿ ਰਾਹੁਲ ਦੇ ਬਿਆਨ ਦੱਸਦੇ ਹਨ ਕਿ ਉਹਨਾਂ ਨੂੰ ਆਪਣੀ ਦਾਦੀ ਤੇ ਪਿਓ ਵੱਲੋਂ ਕੀਤੇ ਗੁਨਾਹਾਂ ਦਾ ਕੋਈ ਅਫਸੋਸ ਨਹੀਂ

ਚੰਡੀਗੜ੍ਹ, 5 ਮਈ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਹਮਲੇ ਅਤੇ ਕਾਂਗਰਸ ਵੱਲੋਂ ਕਰਵਾਏ 1984 ਦੇ ਸਿੱਖ ਕਤਲੇਆਮ ਦੀ ਮੁਆਫੀ ਨਾ ਮੰਗਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਜਾਣਦੇ ਹੋਏ ਵੀ ਕਿ ਉਹਨਾਂ ਦੀ ਦਾਦੀ ਨੇ 1984 ਵਿਚ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੇ ਹੁਕਮ ਦਿੱਤੇ ਅਤੇ ਉਹਨਾਂ ਦੇ ਪਿਤਾ ਦੇ ਚੇਲਿਆਂ ਨੇ ਦਿੱਲੀ ਦੀਆਂ ਸੜਕਾਂ ’ਤੇ ਸਿੱਖਾਂ ਦਾ ਕਤਲੇਆਮ ਕਰਨ ਤੇ ਉਹਨਾਂ ਨੂੰ ਜਿਉਂਦਿਆਂ ਸਾੜਨ ਵਰਗੇ ਕਤਲੇਆਮ ਦੀ ਅਗਵਾਈ ਕੀਤੀ, ਰਾਹੁਲ ਗਾਂਧੀ ਨੇ ਉਸ ਸਵਾਲ ਨੂੰ ਪਲਟਣ ਦੀ ਕੋਸ਼ਿਸ਼ ਕੀਤੀ ਸੀ ਜਿਸ ਵਿਚ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ 3 ਹਜ਼ਾਰ ਸਿੱਖਾਂ ਦਾ ਕਤਲੇਆਮ ਕਰਨ ਵਾਲੀ ਭੀੜ ਵਿਚ ਕਾਂਗਰਸ ਪਾਰਟੀ ਦੀ ਭੂਮਿਕਾ ’ਤੇ ਸਵਾਲ ਚੁੱਕੇ ਗਏ ਸਨ।

ਸਰਦਾਰਨੀ ਬਾਦਲ ਨੇ ਕਿਹਾ ਕਿ ਜਦੋਂ ਉਹਨਾਂ ਨੂੰ ਅਮਰੀਕਾ ਦੀ ਬਰਾਊਨ ਯੂਨੀਵਰਸਿਟੀ ਵਿਚ ਇਸ ਸਵਾਲ ਦਾ ਜਵਾਬ ਦੇਣ ਲਈ ਮਜਸ਼ੁਰ ਕੀਤਾ ਗਿਆ ਤਾਂ ਕਾਂਗਰਸੀ ਆਗੂ ਨੇ ਆਪਣੀ ਦਾਦੀ ਤੇ ਪਿਤਾ ਵੱਲੋਂ ਕੀਤੇ ਗੁਨਾਹਾਂ ਦੀ ਮੁਆਫੀ ਨਹੀਂ ਮੰਗੀ ਬਲਕਿ ਇਹ ਕਹਿ ਕੇ ਟਲਣ ਦੀ ਕੋਸ਼ਿਸ਼ ਕੀਤੀ ਕਿ ਇਹ ਦੋਵੇਂ ਮਾਮਲੇ ਕਈ ਸਾਲ ਪਹਿਲਾਂ ਵਾਪਰੇ ਸਨ।

ਸਰਦਾਰਨੀ ਬਾਦਲ ਨੇ ਕਿਹਾ ਕਿ ਜਵਾਬ ਟਾਲਣ ਤੋਂ ਹੀ ਪਤਾ ਚਲਦਾ ਹੈ ਕਿ ਰਾਹੁਲ ਗਾਂਧੀ ਦੇ ਮਨ ਵਿਚ ਸਿੱਖ ਭਾਈਚਾਰੇ ਪ੍ਰਤੀ ਕਿੰਨੀ ’ਪੀੜਾ’ ਹੈ। ਉਹਨਾਂ ਕਿਹਾ ਕਿ ਬਜਾਏ ਕਿ ਸਿੱਖਾਂ ਦੀ ਇਸ ਗੱਲ ਲਈ ਸ਼ਲਾਘਾ ਕਰਨ ਦੇ ਕਿ ਸਿੱਖਾਂ ਨੇ ਉਹਨਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਚ ਦਾਖਲ ਹੋਣ ਤੋਂ ਨਹੀਂ ਰੋਕਿਆ, ਰਾਹੁਲ ਗਾਂਧੀ ਨੇ ਇਹ ਪ੍ਰਭਾਵ ਦੇਣ ਦੀ ਕੋਸ਼ਿਸ਼ ਕੀਤੀ ਕਿ ਸ੍ਰੀ ਦਰਬਾਰ ਸਾਹਿਬ ਵਿਚ ਉਹਨਾਂ ਦਾ ਆਉਣਾ ਉਹਨਾਂ ਅਤੇ ਕਾਂਗਰਸ ਪਰਿਵਾਰ ਲਈ ਕਲੀਨ ਚਿੱਟ ਹੈ ਜਦੋਂ ਕਿ ਇਹ ਤੱਥ ਸੱਚਾਈ ਤੋਂ ਕੋਹਾਂ ਦੂਰ ਹੈ। ਉਹਨਾਂ ਕਿਹਾ ਕਿ ਸਾਡੇ ਗੁਰੂ ਘਰ ਸਾਰਿਆਂ ਲਈ ਖੁੱਲ੍ਹੇ ਹਨ। ਰਾਹੁਲ ਗਾਂਧੀ ਨੂੰ ਇਹ ਗੱਲ ਸਮਝਣੀ ਚਾਹੀਦੀ ਹੈ ਅਤੇ ਰਾਹੁਲ ਗਾਂਧੀ ਨੂੰ ਇਹ ਸਮਝਣਾ ਚਾਹੀਦਾ ਹੈ ਅਤੇ ਗੁਰੂ ਘਰ ਆਉਣ ਸਮੇਂ ਆਪਣੇ ਪਰਿਵਾਰ ਦੇ ਕੀਤੇ ਕਾਰਿਆਂ ਲਈ ਮੁਆਫੀ ਮੰਗਣੀ ਚਾਹੀਦੀ ਹੈ ਨਾ ਕਿ ਆਪਣੇ ਆਪ ਨੂੰ ਪਾਕ ਸਾਫ ਦੱਸਣਾ ਚਾਹੀਦਾ ਹੈ।

ਸਰਦਾਰਨੀ ਬਾਦਲ ਨੇ ਕਿਹਾ ਕਿ ਇਹ ਵੀ ਬਹੁਤ ਸ਼ਰਮ ਵਾਲੀ ਗੱਲ ਹੈ ਕਿ ਬਜਾਏ ਆਪਣੇ ਗੁਨਾਹ ਮੰਨਣ ਦੇ ਗਾਂਧੀ ਪਰਿਵਾਰ ਨੇ ਇਕ ਸਿੱਖ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ 1984 ਦੀ ਮੁਆਫੀ ਮੰਗਵਾਈ। ਉਹਨਾਂ ਨੇ ਰਾਹੁਲ ਗਾਂਧੀ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਉਹਨਾਂ ਨੇ ਵਿਦੇਸ਼ ਵਿਚ ਦਿੱਤੇ ਆਪਣੇ ਬਿਆਨ ਵਿਚ ਕਿਸਨੂੰ ’ਮੰਦਭਾਗਾ’ ਕਰਾਰ ਦਿੱਤਾ। ਉਹਨਾਂ ਕਿਹਾ ਕਿ ਕੀ ਉਹ ਸਮਝਦੇ ਹਨ ਕਿ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਮੰਦਭਾਗਾ ਹੈ ਜਾਂ ਇਸ ਮਗਰੋਂ ਕਾਂਗਰਸ ਪਾਰਟੀ ਵੱਲੋਂ ਕੀਤਾ ਗਿਆ ਕਤਲੇਆਮ ਅਤੇ ਪੰਜਾਬ ਵਿਚ ਅਤਿਵਾਦ ਦੇ ਪਸਾਰ ਵਿਚ ਕਾਂਗਰਸ ਪਾਰਟੀ ਦੀ ਭੂਮਿਕਾ ਮੰਦਭਾਗੀ ਹੈ।

ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਗਾਂਧੀ ਪਰਿਵਾਰ ਦੇ ਨਾਲ-ਨਾਲ ਕਾਂਗਰਸ ਪਾਰਟੀ ਨੂੰ ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਹਮਲੇ ਅਤੇ 1984 ਵਿਚ ਹੋਏ ਸਿੱਖ ਕਤਲੇਆਮ ਦਾ ਕੋਈ ਅਫਸੋਸ ਨਹੀਂ ਹੈ। ਦੋਵੇਂ ਲਗਾਤਾਰ ਜਗਦੀਸ਼ ਟਾਈਟਲਰ, ਸੱਜਣ ਕੁਮਾਰ ਤੇ ਕਮਲਨਾਥ ਵਰਗੇ ਦੋਸ਼ੀਆਂ ਦੀ ਲਗਾਤਾਰ ਪੁਸ਼ਤਪਨਾਹੀ ਕਰਦੇ ਰਹੇ ਹਨ ਤੇ ਉਹਨਾਂ ਨੂੰ ਤਰੱਕੀਆਂ ਦਿੰਦੇ ਰਹੇ ਹਨ। ਉਹਨਾਂ ਕਿਹਾ ਕਿ ’ਮੁਆਫੀ’ ਸ਼ਬਦ ਤਾਂ ਹਾਲੇ ਤੱਕ ਰਾਹੁਲ ਗਾਂਧੀ ਦੇ ਮੂੰਹ ’ਤੇ ਨਹੀਂ ਆਇਆ। ਇਸ ਤੋਂ ਸਾਬਤ ਹੁੰਦਾ ਹੈ ਕਿ ਰਾਹੁਲ ਗਾਂਧੀ ਹਾਲੇ ਵੀ ਟਾਈਟਲਰ ਤੇ ਸੱਜਣ ਕੁਮਾਰ ਵਰਗਿਆਂ ਨੂੰ ਪਸੰਦ ਕਰਦੇ ਹਨ ਨਾ ਕਿ ਸਿੱਖ ਕੌਮ ਨੂੰ ਕਰਦੇ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...