ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

by | Oct 17, 2025 | breaking news, daily | 0 comments

ਮਾਨ ਸਰਕਾਰ ਰੀਅਲ ਅਸਟੇਟ ਸੈਕਟਰ ਵਿੱਚ ਕੰਮ ਕਰਨਾ ਸੁਖਾਵਾਂ ਬਣਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਅਗਲੇ ਦਿਨਾਂ ਦੌਰਾਨ ਜਲੰਧਰ ਅਤੇ ਲੁਧਿਆਣਾ ਵਿਖੇ ਬਿਲਡਰਾਂ ਅਤੇ ਸੰਬਧਤ ਵਿਕਾਸ ਅਥਾਰਟੀਆਂ ਵਿਚਾਲੇ ਹੋਵੇਗੀ ਮੀਟਿੰਗ

ਨਵੇਕਲੀ ਪਹਿਲ ਲਈ ਕਮੇਟੀ ਮੈਂਬਰਾਂ ਵੱਲੋਂ ਸਰਕਾਰ ਦਾ ਧੰਨਵਾਦ

ਚੰਡੀਗੜ੍ਹ , 17 ਅਕਤੂਬਰ:

ਰੀਅਲ ਅਸਟੇਟ ਸੈਕਟਰ ਵਿੱਚ ਸਾਕਾਰਾਤਮਕ ਬਦਲਾਅ ਲਈ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਗਠਤ ਕੀਤੀ ਸੈਕਟਰ ਵਿਸ਼ੇਸ਼ ਕਮੇਟੀ ਦੀ ਪਲੇਠੀ ਮੀਟਿੰਗ ਪੁੱਡਾ ਭਵਨ, ਐਸ.ਏ.ਐਸ. ਨਗਰ ਵਿਖੇ ਹੋਈ।

ਮੀਟਿੰਗ ਵਿੱਚ ਮੌਜੂਦ ਕਮੇਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੀਅਲ ਅਸਟੇਟ ਸੈਕਟਰ ਵੱਲੋਂ ਸੂਬੇ ਦੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਨੂੰ ਬਾਖੂਬੀ ਸਮਝਦੀ ਹੈ ਕਿਉਂ ਜੋ ਇਸ ਖੇਤਰ ਦੀ ਤਰੱਕੀ ਦੇ ਨਾਲ ਰਾਜ ਦੀ ਅਰਥ ਵਿਵਸਥਾ ਵੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਖੇਤਰ ਵਿਸ਼ੇਸ਼ ਕਮੇਟੀ ਸਰਕਾਰ ਨੂੰ ਆਪਣੇ ਸੁਝਾਅ ਦੇ ਕੇ ਰੀਅਲ ਅਸਟੇਟ ਸੈਕਟਰ ਵਿੱਚ ਨਵੇਂ ਮਿਆਰ ਸਥਾਪਿਤ ਕਰੇਗੀ।

ਮੀਟਿੰਗ ਵਿੱਚ ਪੰਜਾਬ ਸੀ.ਆਰ.ਈ.ਡੀ.ਏ.ਆਈ. ਦੇ ਪ੍ਰਧਾਨ ਸ੍ਰੀ ਜਗਜੀਤ ਸਿੰਘ ਮਾਝਾ ਵੱਲੋਂ ਰੀਅਲ ਅਸਟੇਟ ਸੈਕਟਰ ਵਿੱਚ ਢਾਂਚਾਗਤ ਨੀਤੀਆਂ ਬਣਾਉਣ ਲਈ ਕਮੇਟੀ ਗਠਨ ਕਰਨ ਦੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਕਮੇਟੀ ਦੇ ਚੇਅਰਮੈਨ ਸ੍ਰੀ ਦੀਪਕ ਗਰਗ (ਡਾਇਰੈਕਟਰ, ਮਾਰਬੇਲਾ ਗਰੁੱਪ) ਨੇ ਮੀਟਿੰਗ ਦੌਰਾਨ ਕਮੇਟੀ ਦੇ ਗਠਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਮੇਟੀ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਗੀ। ਮੀਟਿੰਗ ਵਿੱਚ ਆਉਣ ਵਾਲੇ ਦਿਨਾਂ ਵਿੱਚ ਜਲੰਧਰ ਅਤੇ ਲੁਧਿਆਣਾ ਵਿਖੇ ਬਿਲਡਰਾਂ ਅਤੇ ਸੰਬਧਤ ਵਿਕਾਸ ਅਥਾਰਟੀਆਂ ਵਿਚਾਲੇ ਮੀਟਿੰਗ ਲਈ ਸਹਿਮਤੀ ਜਤਾਈ ਗਈ ਤਾਂ ਜੋ ਇਨ੍ਹਾਂ ਸ਼ਹਿਰਾਂ ਵਿੱਚ ਰੀਅਲ ਅਸਟੇਟ ਖੇਤਰ ਵਿੱਚ ਹੋਰ ਨਿਵੇਸ਼ ਦੀ ਰੂਪ-ਰੇਖਾ ਤਿਆਰ ਕੀਤੀ ਜਾ ਸਕੇ।

ਰੀਅਲ ਅਸਟੇਟ ਖੇਤਰ ਨੂੰ ਹੋਰ ਨਿਵੇਸ਼-ਪੱਖੀ ਅਤੇ ਵਧੇਰੇ ਹੁਲਾਰਾ ਦੇਣ ਲਈ ਮੀਟਿੰਗ ਵਿੱਚ ਸਮੂਹ ਮੈਂਬਰਾਂ ਵੱਲੋਂ ਕੁਝ ਨੁਕਤਿਆਂ ਜਿਵੇਂ ਸੀ.ਐਲ.ਯੂ, ਐਲ.ਓ.ਆਈ, ਲਾਇਸੈਂਸ ਅਤੇ ਹੋਰ ਪ੍ਰਵਾਨਗੀਆਂ ਜਾਰੀ ਕਰਨ ਵਿਚ ਤੇਜ਼ੀ ਲਿਆਉਣ, ਪਾਰਸ਼ਿਅਲ ਕੰਪਲੀਸ਼ਨ ਸਰਟੀਫਿਕੇਟ ਅਤੇ ਕੰਪਲੀਸ਼ਨ ਸਰਟੀਫਿਕੇਟ ਨੂੰ ਜਾਰੀ ਕਰਨਾ ਸੁਖਾਵਾਂ ਬਣਾਉਣ ਅਤੇ ਪਲਾਟਾਂ ਦੀ ਹਾਈਪੌਥੀਕੇਸ਼ਨ ਅਤੇ ਡੀ-ਹਾਈਪੌਥੀਕੇਸ਼ਨ ਦੀ ਵਿਧੀ ਨੂੰ ਹੋਰ ਢੁਕਵਾਂ ਬਣਾਉਣ ਸੰਬਧੀ ਤੁਰੰਤ ਲੋਂੜੀਦੇ ਕਦਮ ਚੁੱਕਣ ‘ਤੇ ਸਹਿਮਤੀ ਜਤਾਈ ਗਈ।

ਇਸ ਦੌਰਾਨ ਮੁੱਖ ਪ੍ਰਸ਼ਾਸਕ ਗਮਾਡਾ, ਸ਼੍ਰੀ ਵਿਸ਼ੇਸ਼ ਸਾਰੰਗਲ, ਵਧੀਕ ਮੁੱਖ ਪ੍ਰਸ਼ਾਸਕ, ਗਮਾਡਾ ਅਤੇ ਮੇੈਂਬਰ ਸਕੱਤਰ, ਸੈਕਟਰ ਵਿਸ਼ੇਸ਼ ਕਮੇਟੀ, ਸ਼੍ਰੀ ਅਮਰਿੰਦਰ ਸਿੰਘ ਮੱਲ੍ਹੀ ਮੌਜੂਦ ਰਹੇ। ਇਸ ਤੋਂ ਇਲਾਵਾ ਕਮੇਟੀ ਦੇ ਵਾਈਸ ਚੇਅਰਮੈਨ ਸ੍ਰੀ ਰੁਪਿੰਦਰ ਸਿੰਘ ਚਾਵਲਾ (ਐਮ.ਡੀ. ਸੀ.ਈ.ਈ. ਈ.ਐਨ.ਐਨ. ਪ੍ਰਮੋਟਰਜ਼ ਐਂਡ ਡਿਵੈਲਪਰਜ਼ ਪ੍ਰਾਈਵੇਟ ਲਿਮਿਟਿਡ) ਅਤੇ ਹੋਰ ਮੈਂਬਰ ਸ੍ਰੀ ਸੁਖਦੇਵ ਸਿੰਘ (ਡਾਇਰੈਕਟਰ, ਏ. ਜੀ.ਆਈ. ਗਰੁੱਪ), ਸ੍ਰੀ ਪ੍ਰਦੀਪ ਕੁਮਾਰ ਬਾਂਸਲ (ਡਾਇਰੈਕਟਰ, ਐਚ.ਐਲ.ਪੀ. ਗਰੁੱਪ), ਸ੍ਰੀ ਬਲਜੀਤ ਸਿੰਘ (ਡਾਇਰੈਕਟਰ, ਜੁਬਲੀ ਗਰੁੱਪ), ਸ੍ਰੀ ਦੀਪਕ ਮਖੀਜਾ (ਬਿਜ਼ਨਸ ਹੈਡ ਪੰਜਾਬ, ਏਮਾਰ ਗਰੁੱਪ), ਸ੍ਰੀ ਰੁਪਿੰਦਰ ਸਿੰਘ ਗਿੱਲ (ਐਮ.ਡੀ. ਗਿਲਸਨਜ਼ ਕੰਸਟ੍ਰਕਸ਼ਨ ਲਿਮਿਟਿਡ), ਸ੍ਰੀ ਰੋਹਿਤ ਸ਼ਰਮਾ (ਕਾਰਜਕਾਰੀ ਡਾਇਰੈਕਟਰ, ਡੀ.ਐਲ.ਐਫ. ਗਰੁੱਪ), ਸ੍ਰੀ ਮੋਹਿੰਦਰ ਗੋਇਲ (ਚੇਅਰਮੈਨ, ਐਫੀਨੀਟੀ ਗਰੁੱਪ) ਅਤੇ ਸ੍ਰੀ ਵਰੁਣ ਧਾਮ (ਡਾਇਰੈਕਟਰ ਕੇ.ਐਲ.ਵੀ. ਬਿਲਡਰਜ਼) ਸ਼ਾਮਿਲ ਹੋਏ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...