ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ 51 ਨਵੀਆਂ ਨਿਯੁਕਤੀਆਂ ਨਾਲ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹੋਰ ਬਿਹਤਰ ਸੇਵਾਵਾਂ ਮਿਲਣਗੀਆਂ : ਮੋਹਿੰਦਰ ਭਗਤ

by | Aug 10, 2026 | breaking news, daily, politics | 0 comments

8 ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰਾਂ, 42 ਸੈਨਿਕ ਭਲਾਈ ਪ੍ਰਬੰਧਕਾਂ ਅਤੇ 1 ਕਲਰਕ ਦੀ ਨਵੀਂ ਨਿਯੁਕਤੀ ਨਾਲ ਸਟਾਫ਼ ਦੀ 20 ਫ਼ੀਸਦੀ ਘਾਟ ਹੋਈ ਪੂਰੀ

ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਮਿਸ਼ਨ ਦੀ ਲਗਾਤਾਰਤਾ ਵਿੱਚ ਸ਼ਨੀਵਾਰ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸੈਨਿਕ ਸਦਨ, ਮੋਹਾਲੀ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ ਨਵ-ਨਿਯੁਕਤ 8 ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰਾਂ, 42 ਸੈਨਿਕ ਭਲਾਈ ਪ੍ਰਬੰਧਕਾਂ ਅਤੇ 1 ਕਲਰਕ ਸਮੇਤ ਕੁੱਲ 51 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਰਸਮੀ ਤੌਰ ‘ਤੇ ਨਿਯੁਕਤੀ ਪੱਤਰ ਸੌਂਪੇ।

ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਹੋਰ ਮਜ਼ਬੂਤ ਹੋਵੇਗੀ ਅਤੇ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਰਕਾਰੀ ਸੇਵਾਵਾਂ ਹੋਰ ਬਿਹਤਰ ਅਤੇ ਸਮੇਂ ਸਿਰ ਮੁਹੱਈਆ ਕਰਵਾਈਆਂ ਜਾ ਸਕਣਗੀਆਂ।

ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਵਿਭਾਗ ਲੰਬੇ ਸਮੇਂ ਤੋਂ ਸਟਾਫ਼ ਦੀ ਘਾਟ ਦਾ ਸਾਹਮਣਾ ਕਰ ਰਿਹਾ ਸੀ, ਜਿਸ ਕਾਰਨ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਹੋਰ ਲਾਭਪਾਤਰੀਆਂ ਨਾਲ ਸਬੰਧਤ ਭਲਾਈ ਕਾਰਜ ਪ੍ਰਭਾਵਿਤ ਹੋ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਸਦਕਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਕੁੱਲ ਨਫ਼ਰੀ ਵਿੱਚ ਲਗਭਗ 20 ਫ਼ੀਸਦੀ ਸਟਾਫ਼ ਦੀ ਘਾਟ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਨਵੀਆਂ ਨਿਯੁਕਤੀਆਂ ਨਾਲ ਵਿਭਾਗ ਦੀਆਂ ਸੇਵਾਵਾਂ ਨੂੰ ਜ਼ਿਲ੍ਹਾ ਪੱਧਰ ‘ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਵਿੱਚ ਮਦਦ ਮਿਲੇਗੀ।

ਸ੍ਰੀ ਭਗਤ ਨੇ ਨਵ-ਨਿਯੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰੀ ਨੌਕਰੀ ਕੇਵਲ ਰੁਜ਼ਗਾਰ ਦਾ ਸਾਧਨ ਨਹੀਂ, ਸਗੋਂ ਲੋਕ ਸੇਵਾ ਦਾ ਇੱਕ ਵੱਡਾ ਮੌਕਾ ਹੈ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ, ਸਮਰਪਣ ਅਤੇ ਲੋਕ-ਪੱਖੀ ਸੋਚ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਮੁੱਢਲੀ ਜ਼ਿੰਮੇਵਾਰੀ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨਾਲ ਸਬੰਧਤ ਭਲਾਈ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਹੈ। ਇਸ ਲਈ ਨਵ-ਨਿਯੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਨ੍ਹਾਂ ਦੇਸ਼-ਭਗਤ ਪਰਿਵਾਰਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਨ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹੀਦਾਂ ਅਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਹੋਰ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...