ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਸ਼ਾਮਲ ਦੋ ਵਿਅਕਤੀ ਗਲਾਕ ਪਿਸਤੌਲ ਸਮੇਤ ਕਾਬੂ

by | Aug 12, 2026 | breaking news, crime, daily, politics | 0 comments

ਪੰਜਾਬ ਪੁਲਿਸ ਸੂਬੇ ਵਿੱਚੋਂ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਦੇ ਖਾਤਮੇ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ

ਅਪਰਾਧ ਵਿੱਚ ਸ਼ਾਮਲ ਬਾਕੀ ਮੁਲਜ਼ਮਾਂ ਦੀ ਵੀ ਹੋਈ ਪਛਾਣ; ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਲੋੜੀਂਦੇ ਦੋ ਮੁਲਜ਼ਮਾਂ ਨੂੰ ਇੱਕ 9 ਐਮ.ਐਮ. ਗਲੋਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜੀਤ ਸਿੰਘ ਉਰਫ਼ ਬੌਬੀ ਅਤੇ ਮੋਹਿਤ ਕੁਮਾਰ, ਦੋਵੇਂ ਵਾਸੀ ਚੰਦਰਲੋਕ ਕਾਲੋਨੀ, ਲੁਧਿਆਣਾ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ, 7 ਅਗਸਤ, 2026 ਨੂੰ ਰਾਤ ਲਗਭਗ 11:30 ਵਜੇ ਲੁਧਿਆਣਾ ਦੇ ਸੁਤੰਤਰ ਨਗਰ ਵਿੱਚ ਪਿਸਤੌਲਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਕਈ ਵਿਅਕਤੀਆਂ ਨੇ ਹਰਜਿੰਦਰ ਸਿੰਘ ਉਰਫ਼ ਹੈਰੀ ਝੰਡਾ ‘ਤੇ ਹਮਲਾ ਕਰ ਦਿੱਤਾ ਸੀ, ਜਿਸ ਦੇ ਨਤੀਜੇ ਵਜੋਂ ਉਸ ਦੀ ਮੌਤ ਹੋ ਗਈ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਮਨਜੀਤ ਸਿੰਘ ਉਰਫ਼ ਬੌਬੀ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਇਰਾਦਾ-ਏ-ਕਤਲ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਮਾਮਲਿਆਂ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਰਿਹਾ ਹੈ ਅਤੇ ਲੁਧਿਆਣਾ ਸ਼ਹਿਰ ਦੇ ਖੇਤਰ ਵਿੱਚ ਇੱਕ ਸਥਾਨਕ ਗੈਂਗ ਚਲਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਡੀਜੀਪੀ ਨੇ ਸੂਬੇ ਭਰ ਵਿੱਚ ਅਮਨ-ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਦੇ ਖਾਤਮੇ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਇਆ।

ਆਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਏ.ਜੀ.ਟੀ.ਐਫ. ਪ੍ਰਮੋਦ ਬਾਨ ਨੇ ਦੱਸਿਆ ਕਿ ਏ.ਜੀ.ਟੀ.ਐਫ. ਦੀਆਂ ਪੁਲਿਸ ਟੀਮਾਂ ਨੂੰ ਹਰਜਿੰਦਰ ਸਿੰਘ ਕਤਲ ਕੇਸ ਵਿੱਚ ਲੋੜੀਂਦੇ ਦੋ ਮੁਲਜ਼ਮਾਂ ਦੇ ਟਿਕਾਣਿਆਂ ਬਾਰੇ ਪੁਖ਼ਤਾ ਖੂਫ਼ੀਆ ਜਾਣਕਾਰੀ ਮਿਲੀ ਸੀ, ਜਿਸ ਨੂੰ ਤੁਰੰਤ ਟੈਕਨੀਕਲ ਸੈੱਲ ਨਾਲ ਸਾਂਝਾ ਕੀਤਾ ਗਿਆ ਅਤੇ ਦੋਵਾਂ ਮੁਲਜ਼ਮਾਂ ਦੀਆਂ ਗਤੀਵਿਧੀਆਂ ‘ਤੇ ਲਗਾਤਾਰ ਨਜ਼ਰ ਬਣਾ ਕੇ ਰੱਖੀ ਗਈ। ਉਨ੍ਹਾਂ ਦੱਸਿਆ ਕਿ ਤਕਨੀਕੀ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਇੰਸਪੈਕਟਰ ਵਿਕਰਮਜੀਤ ਸਿੰਘ ਦੀ ਅਗਵਾਈ ਹੇਠ ਏ.ਜੀ.ਟੀ.ਐਫ. ਦੀਆਂ ਟੀਮਾਂ ਨੇ ਕਮਿਸ਼ਨਰੇਟ ਲੁਧਿਆਣਾ ਪੁਲਿਸ ਨਾਲ ਮਿਲ ਕੇ ਸਾਂਝਾ ਆਪ੍ਰੇਸ਼ਨ ਚਲਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਟਿੱਬਾ ਇਲਾਕੇ ਤੋਂ ਗ੍ਰਿਫ਼ਤਾਰ ਕਰ ਲਿਆ।

ਹੋਰ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀ.ਪੀ.) ਲੁਧਿਆਣਾ ਸਵਪਨ ਸ਼ਰਮਾ ਨੇ ਦੱਸਿਆ ਕਿ ਵਾਰਦਾਤ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਸਬੰਧੀ ਥਾਣਾ ਟਿੱਬਾ, ਕਮਿਸ਼ਨਰੇਟ ਲੁਧਿਆਣਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀਆਂ ਧਾਰਾਵਾਂ 103, 324(4), 307, 191(3) ਅਤੇ 190 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਮਿਤੀ 08.08.2026 ਨੂੰ ਐਫ.ਆਈ.ਆਰ. ਨੰ. 182 ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...