ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ

by | Jul 22, 2025 | breaking news, daily | 0 comments

* ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲੈਂਡ ਪੂਲਿੰਗ ਨੀਤੀ 2025 ਵਿੱਚ ਸੋਧਾਂ ਨੂੰ ਮਨਜ਼ੂਰੀ

* ਕਿਸਾਨਾਂ ਨੂੰ ਜ਼ਮੀਨ ਵਿਕਸਤ ਹੋਣ ਤੱਕ ਗੁਜ਼ਾਰਾ ਕਰਨ ਲਈ ਮਿਲਣਗੇ ਸਾਲਾਨਾ 1 ਲੱਖ ਰੁਪਏ
* ⁠ਸਰਕਾਰ ਵੱਲੋਂ ਇਸ ਰਕਮ ਵਿੱਚ ਹਰ ਸਾਲ 10 ਫ਼ੀਸਦ ਦਾ ਕੀਤਾ ਜਾਵੇਗਾ ਵਾਧਾ

* ਪਿਛਲੀਆਂ ਸਰਕਾਰਾਂ ਦੌਰਾਨ ਕਿਸਾਨਾਂ ਨੂੰ ਮਿਲਦੇ ਸਨ ਸਿਰਫ਼ 20 ਹਜ਼ਾਰ ਰੁਪਏ, ਮਾਨ ਸਰਕਾਰ ਨੇ ਇਸ ਵਿੱਚ ਕੀਤਾ 5 ਗੁਣਾ ਵਾਧਾ

* 21 ਦਿਨਾਂ ਵਿੱਚ ਮਿਲੇਗੀ ਲੈਟਰ ਆਫ਼ ਇੰਟੈਂਟ, ਜ਼ਮੀਨ ਦੀ ਖਰੀਦ ਅਤੇ ਵਿਕਰੀ ‘ਤੇ ਕੋਈ ਪਾਬੰਦੀ ਨਹੀਂ

* ਕੰਮ ਸ਼ੁਰੂ ਹੋਣ ਤੱਕ ਕਿਸਾਨ ਕਰ ਸਕਦੇ ਹਨ ਖੇਤੀ, ਸਰਕਾਰ ਵੱਲੋਂ ਵੀ ਮਿਲਣਗੇ ਸਾਲਾਨਾ 50 ਹਜ਼ਾਰ ਰੁਪਏ

ਚੰਡੀਗੜ੍ਹ, 22 ਜੁਲਾਈ

ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਲੈਂਡ ਪੂਲਿੰਗ ਨੀਤੀ-2025 ਵਿੱਚ ਕਈ ਕਿਸਾਨ-ਪੱਖੀ ਸੋਧਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਤਹਿਤ ਹੁਣ ਸਰਕਾਰ ਵੱਲੋਂ ਲੈਂਡ ਪੂਲਿੰਗ ਵਿੱਚ ਸ਼ਾਮਲ ਕਿਸਾਨਾਂ ਨੂੰ ਜ਼ਮੀਨ ਵਿਕਸਤ ਹੋਣ ਤੱਕ ਉਨ੍ਹਾਂ ਦੇ ਗੁਜ਼ਾਰੇ ਲਈ ਸਾਲਾਨਾ ਇੱਕ ਲੱਖ ਰੁਪਏ ਦਿੱਤੇ ਜਾਣਗੇ, ਜੋ ਕਿ ਪਿਛਲੀਆਂ ਸਰਕਾਰਾਂ ਵੱਲੋਂ ਦਿੱਤੀ ਗਈ 20,000 ਰੁਪਏ ਦੀ ਰਕਮ ਤੋਂ ਸਿੱਧੇ ਤੌਰ ‘ਤੇ ਪੰਜ ਗੁਣਾ ਵੱਧ ਹੈ।

ਸਰਕਾਰ ਵੱਲੋਂ ਕਿਸਾਨਾਂ ਨੂੰ ਭਵਿੱਖੀ ਸੁਰੱਖਿਆ ਦਾ ਭਰੋਸਾ ਦਿੰਦਿਆਂ ਇਸ ਇੱਕ ਲੱਖ ਰੁਪਏ ਦੀ ਰਕਮ ਵਿੱਚ ਹਰ ਸਾਲ 10 ਫ਼ੀਸਦ ਵਾਧਾ ਕਰਨ ਦਾ ਐਲਾਨ ਵੀ ਕੀਤਾ ਹੈ। ਇਸ ਪ੍ਰਕਿਰਿਆ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਲਿਆਉਂਦਿਆਂ ਹੁਣ ਕਿਸਾਨਾਂ ਨੂੰ 21 ਦਿਨਾਂ ਦੇ ਅੰਦਰ-ਅੰਦਰ ਲੈਟਰ ਆਫ਼ ਇੰਟੈਂਟ ਮਿਲ ਜਾਵੇਗਾ। ਕਿਸਾਨਾਂ ਦੀ ਸਹੂਲਤ ਲਈ ਸਰਕਾਰ ਵੱਲੋਂ ਇਹ ਵਿਵਸਥਾ ਵੀ ਕੀਤੀ ਗਈ ਹੈ ਕਿ ਉਹ ਲੈਟਰ ਆਫ਼ ਇੰਟੈਂਟ ਨੂੰ ਵੇਚ ਵੀ ਸਕਦੇ ਹਨ ਅਤੇ ਇਸ ‘ਤੇ ਕਰਜ਼ਾ ਵੀ ਲਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਪ੍ਰੋਜੈਕਟ ‘ਤੇ ਕੰਮ ਸ਼ੁਰੂ ਹੋਣ ਤੱਕ, ਕਿਸਾਨ ਆਪਣੀ ਜ਼ਮੀਨ ‘ਤੇ ਖੇਤੀ ਕਰਕੇ ਆਮਦਨ ਕਮਾ ਸਕਣਗੇ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਸਾਲਾਨਾ 50,000 ਰੁਪਏ ਦੀ ਵਾਧੂ ਸਹਾਇਤਾ ਵੀ ਦਿੱਤੀ ਜਾਵੇਗੀ।

ਇਸ ਪੂਰੀ ਪ੍ਰਕਿਰਿਆ ਦੌਰਾਨ ਜ਼ਮੀਨ ਖਰੀਦਣ ਅਤੇ ਵੇਚਣ ‘ਤੇ ਕੋਈ ਪਾਬੰਦੀ ਨਹੀਂ ਹੋਵੇਗੀ ਅਤੇ ਕਿਸਾਨ ਜਦੋਂ ਚਾਹੇ ਜ਼ਮੀਨ ਖਰੀਦ, ਵੇਚ ਅਤੇ ਰਜਿਸਟਰੀ ਕਰਵਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸ਼ਹਿਰੀ ਯੋਜਨਾ ਤੇ ਵਿਕਾਸ ਅਥਾਰਟੀ (ਪੁੱਡਾ) ਦੀ ਲੈਂਡ ਪੂਲਿੰਗ ਨੂੰ ਹੋਰ ਸੁਚਾਰੂ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਲੈਂਡ ਪੂਲਿੰਗ ਨੀਤੀ 2025 ਵਿੱਚ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ।

ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਇਸ ਸਬੰਧੀ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਲੈਂਡ ਪੂਲਿੰਗ ਸਕੀਮ ਵਿੱਚ ਕਿਸੇ ਵੀ ਕਿਸਾਨ ਨਾਲ ਕੋਈ ਧੱਕਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪਹਿਲੀ ਵਾਰ ਅਜਿਹੀ ਸਕੀਮ ਲਿਆਂਦੀ ਗਈ ਹੈ ਜਿਸ ਵਿੱਚ ਜ਼ਮੀਨ ‘ਤੇ ਕੋਈ ਕਬਜ਼ਾ ਨਹੀਂ ਕੀਤਾ ਜਾਵੇਗਾ, ਸਗੋਂ ਇਹ ਕਿਸਾਨ ਦੀ ਮਰਜ਼ੀ ਹੋਵੇਗੀ ਕਿ ਉਹ ਆਪਣੀ ਜ਼ਮੀਨ ਦੇ ਕੇ ਪੰਜਾਬ ਦੇ ਵਿਕਾਸ ਵਿੱਚ ਭਾਈਵਾਲ ਬਣਨਾ ਚਾਹੁੰਦਾ ਹੈ ਜਾਂ ਨਹੀਂ।

ਕਿਸਾਨਾਂ ਤੋਂ ਪ੍ਰਾਪਤ ਫੀਡਬੈਕ ਦੇ ਆਧਾਰ ‘ਤੇ, ਇਨ੍ਹਾਂ ਸੋਧਾਂ ਦਾ ਮੰਤਵ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਲੈਂਡ ਪੂਲਿੰਗ ਪ੍ਰਕਿਰਿਆ ਨੂੰ ਹੋਰ ਕਾਰਜਕੁਸ਼ਲ, ਪ੍ਰਭਾਵਸ਼ਾਲੀ ਤੇ ਆਕਰਸ਼ਕ ਬਣਾਉਣਾ ਹੈ। ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ ਜ਼ਮੀਨ ਮਾਲਕਾਂ, ਪ੍ਰੋਮੋਟਰਾਂ ਤੇ ਕੰਪਨੀਆਂ ਨੂੰ ਸ਼ਹਿਰੀ ਵਿਕਾਸ ਵਿੱਚ ਭਾਈਵਾਲ ਬਣਾਉਣ ਅਤੇ ਲੈਂਡ ਪੂਲਿੰਗ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨ ਵਾਸਤੇ ਲੈਂਡ ਪੂਲਿੰਗ ਨੀਤੀ 2025 ਬਣਾਈ ਸੀ। ਇਸ ਨੀਤੀ ਬਾਰੇ ਫੀਡਬੈਕ ਇਕੱਤਰ ਕਰਨ ਲਈ ਸੂਬਾ ਸਰਕਾਰ ਨੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਤੇ ਕਿਸਾਨਾਂ ਨਾਲ ਕਈ ਮੀਟਿੰਗਾਂ ਕੀਤੀਆਂ।

ਇਨ੍ਹਾਂ ਮੀਟਿੰਗਾਂ ਵਿੱਚ ਮਿਲੇ ਸੁਝਾਵਾਂ ਦੇ ਆਧਾਰ ਉੱਤੇ ਨੀਤੀ ਵਿੱਚ ਸੋਧਾਂ ਕੀਤੀਆਂ ਗਈਆਂ ਹਨ ਤਾਂ ਕਿ ਇਸ ਨੀਤੀ ਨੂੰ ਹੋਰ ਅਗਾਂਹਵਧੂ, ਤਰਕਸੰਗਤ ਅਤੇ ਵਿਕਾਸ ਮੁਖੀ ਬਣਾਇਆ ਜਾਵੇ। ਇਸ ਸੋਧੀ ਨੀਤੀ ਤਹਿਤ ਜਿਨ੍ਹਾਂ ਮਾਲਕਾਂ ਦੀ ਜ਼ਮੀਨ ਲਈ ਜਾਣੀ ਹੈ, ਉਨ੍ਹਾਂ ਨੂੰ ਹੁਣ ਇਕ ਕਨਾਲ ਜ਼ਮੀਨ ਬਦਲੇ 125 ਵਰਗ ਗਜ਼ ਦਾ ਪਲਾਟ ਅਤੇ 25 ਗਜ਼ ਕਮਰਸ਼ੀਅਲ ਜ਼ਮੀਨ ਮਿਲੇਗੀ। ਇਸ ਤੋਂ ਇਲਾਵਾ ਵਿਭਾਗ ਵੱਲੋਂ ਲੈਟਰ ਆਫ਼ ਇੰਟੈਂਟ (ਐਲ.ਓ.ਆਈ.) ਜਾਰੀ ਕੀਤੀ ਜਾਵੇਗੀ, ਜਿਸ ਨਾਲ ਜ਼ਮੀਨ ਮਾਲਕ ਬੈਂਕਾਂ ਤੋਂ ਕਰਜ਼ਾ ਹਾਸਲ ਕਰਨ ਦੇ ਯੋਗ ਬਣਨਗੇ।

ਇਸ ਤੋਂ ਇਲਾਵਾ ਐਲ.ਓ.ਆਈ. ਜਾਰੀ ਕਰਨ ਉੱਤੇ ਵਿਭਾਗ ਵੱਲੋਂ ਜ਼ਮੀਨ ਮਾਲਕਾਂ ਨੂੰ ਗੁਜ਼ਾਰਾ ਭੱਤੇ ਵਜੋਂ ਉੱਕਾ-ਪੁੱਕਾ 50 ਹਜ਼ਾਰ ਰੁਪਏ ਦਿੱਤੇ ਜਾਣਗੇ। ਜ਼ਮੀਨ ਲੈਣ ਤੋਂ ਬਾਅਦ ਜ਼ਮੀਨ ਮਾਲਕਾਂ ਨੂੰ ਸਾਲਾਨਾ ਇਕ ਲੱਖ ਰੁਪਏ ਮਿਲਣਗੇ। ਇਸ ਸਾਲਾਨਾ ਰਕਮ ਵਿੱਚ ਹਰ ਸਾਲ 10 ਫੀਸਦੀ ਦਾ ਵਾਧਾ ਹੋਵੇਗਾ, ਜੋ ਜ਼ਮੀਨ ਲੈਣ ਤੋਂ ਸ਼ੁਰੂ ਹੋਵੇਗਾ ਅਤੇ ਸਬੰਧਤ ਧਿਰਾਂ ਨੂੰ ਵਿਕਸਤ ਕੀਤੇ ਪਲਾਟ ਸੌਂਪਣ ਤੱਕ ਜਾਰੀ ਰਹੇਗਾ।

ਇਹ ਵੀ ਫੈਸਲਾ ਹੋਇਆ ਕਿ 50 ਏਕੜ ਜਾਂ ਵੱਧ ਜ਼ਮੀਨ ਦੀ ਲੈਂਡ ਪੂਲਿੰਗ ਦੇ ਮਾਮਲੇ ਵਿੱਚ ਐਕਸਟਰਨਲ ਡਿਵੈਲਪਮੈਂਟ ਚਾਰਜਿਜ਼ (ਈ.ਡੀ.ਸੀ.) ਤੋਂ ਇਲਾਵਾ ਕੋਈ ਹੋਰ ਖ਼ਰਚਾ ਨਹੀਂ ਲਿਆ ਜਾਵੇਗਾ। ਇਸ ਤੋਂ ਇਲਾਵਾ ਜ਼ਮੀਨ ਮਾਲਕਾਂ ਨੂੰ ਕਮਰਸ਼ੀਅਲ ਜਗ੍ਹਾ ਨਾ ਲੈਣ ਦੀ ਸੂਰਤ ਵਿੱਚ ਬਦਲੇ ਵਿੱਚ ਕਮਰਸ਼ੀਅਲ ਜਗ੍ਹਾ ਤੋਂ ਤਿੰਨ ਗੁਣਾ ਵੱਧ ਰਿਹਾਇਸ਼ੀ ਥਾਂ ਮਿਲੇਗੀ।

ਭਾਵ, ਜੇਕਰ ਇੱਕ ਏਕੜ ਜ਼ਮੀਨ ਦੇਣ ਵਾਲਾ ਕਿਸਾਨ 200 ਗਜ਼ ਦਾ ਵਪਾਰਕ ਪਲਾਟ ਨਹੀਂ ਲੈਣਾ ਚਾਹੁੰਦਾ ਹੈ ਤਾਂ ਉਹ ਇਸ ਦੀ ਜਗ੍ਹਾ 600 ਗਜ਼ ਦਾ ਰਿਹਾਇਸ਼ੀ ਪਲਾਟ ਵੀ ਲੈ ਸਕਦਾ ਹੈ। ਅਜਿਹਾ ਕਰਨ ਨਾਲ, ਕਿਸਾਨ ਨੂੰ ਇੱਕ ਏਕੜ ਦੇ ਬਦਲੇ ਸ਼ਹਿਰੀ ਜਾਇਦਾਦ ਵਿੱਚ 1600 ਗਜ਼ ਦਾ ਰਿਹਾਇਸ਼ੀ ਪਲਾਟ ਮਿਲੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...