ਲੋਕਾਂ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਢੰਗ ਨਾਲ ਅਤੇ ਡੋਰ-ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ

by | Oct 7, 2025 | breaking news, daily | 0 comments

“ਈਜ਼ੀ ਰਜਿਸਟਰੀ” ਪ੍ਰਣਾਲੀ ਨਵੇਂ ਯੁੱਗ ਦੀ ਸ਼ੁਰੂਆਤ:

ਭ੍ਰਿਸ਼ਟਾਚਾਰ ਨੂੰ ਰੋਕਣ, ਵੀ.ਆਈ.ਪੀ ਕਲਚਰ ਨੂੰ ਖ਼ਤਮ ਕਰਨ ਅਤੇ ਲੋਕਾਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਸਿੱਧ ਹੋ ਰਹੀ “ਈਜ਼ੀ ਰਜਿਸਟਰੀ”: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 7 ਅਕਤੂਬਰ:

ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਹਾਲ ਹੀ ਵਿੱਚ ਸ਼ੁਰੂ ਕੀਤਾ ਗਿਆ “ਈਜ਼ੀ ਰਜਿਸਟਰੀ” ਪ੍ਰਾਜੈਕਟ ਲੋਕ-ਪੱਖੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਬੇਹੱਦ ਸਹਾਈ ਸਿੱਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਇਦਾਦ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਅਤੇ ਸੁਖਾਲੇ ਢੰਗ ਨਾਲ ਪ੍ਰਦਾਨ ਕਰਨ ਦੇ ਮਨਸ਼ੇ ਨਾਲ ਤਿਆਰ ਕੀਤਾ ਗਿਆ ਇਹ ਪ੍ਰਾਜੈਕਟ ਦਸਤਾਵੇਜ਼ਾਂ ਦੀ ਆਨਲਾਈਨ ਜਾਂਚ, ਵੀ.ਆਈ.ਪੀ. ਕਲਚਰ ਨੂੰ ਖ਼ਤਮ ਕਰਨ, ਨਾਗਰਿਕਾਂ ਨੂੰ ਆਨਲਾਈਨ ਢੰਗ ਨਾਲ ਅਸਲ ਸਮੇਂ ਦੀ ਸਥਿਤੀ ਦੀ ਅਪਡੇਟਸ ਪ੍ਰਦਾਨ ਕਰਨ ਅਤੇ ਡੀਡ ਡਰਾਫ਼ਟਿੰਗ ਤੇ ਰਜਿਸਟ੍ਰੇਸ਼ਨ ਲਈ ਡੋਰ-ਸਟੈਪ ਡਲਿਵਰੀ ਸੇਵਾਵਾਂ ਦੀ ਸਹੂਲਤ ਪ੍ਰਦਾਨ ਕਰ ਰਿਹਾ ਹੈ।

ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਈਜ਼ੀ ਰਜਿਸਟਰੀ ਸਹੂਲਤ ਨੇ ਜਾਇਦਾਦ ਦੀ ਰਜਿਸਟ੍ਰੇਸ਼ਨ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ਅਤੇ ਇਹ ਪ੍ਰਾਜੈਕਟ 48 ਘੰਟਿਆਂ ਦੇ ਅੰਦਰ ਸਬ-ਰਜਿਸਟਰਾਰ ਵੱਲੋਂ, ਬਿਨਾਂ ਦਸਤਖ਼ਤ ਕੀਤੀ ਸੇਲ ਡੀਡ ਦੀ ਆਨਲਾਈਨ ਜਾਂਚ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਖੱਜਲ-ਖੁਆਰੀ ਨੂੰ ਘਟਾਉਣ ਅਤੇ ਭ੍ਰਿਸ਼ਟਾਚਾਰ ‘ਤੇ ਰੋਕ ਲਾਉਣ ਵਿੱਚ ਬੇਹੱਦ ਸਹਾਈ ਸਿੱਧ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਵਿੱਚ ਜਵਾਬਦੇਹੀ ਯਕੀਨੀ ਬਣਾਉਂਦਿਆਂ ਉਠਾਏ ਗਏ ਸਾਰੇ ਇਤਰਾਜ਼ਾਂ ਦੀ ਨਿਗਰਾਨੀ ਡਿਪਟੀ ਕਮਿਸ਼ਨਰਾਂ ਅਤੇ ਐਸ.ਡੀ.ਐਮਜ਼ ਵੱਲੋਂ ਕੀਤੀ ਜਾ ਰਹੀ ਹੈ ਅਤੇ ਬੇਲੋੜੇ ਇਤਰਾਜ਼ ਲਾਉਣ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਵਿਵਸਥਾ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪ੍ਰਣਾਲੀ ਤਹਿਤ ਜਾਇਦਾਦ ਰਜਿਸਟ੍ਰੇਸ਼ਨ ਲਈ “ਪਹਿਲਾਂ ਆਓ, ਪਹਿਲਾਂ ਪਾਓ” ਦਾ ਸਿਧਾਂਤ ਲਾਗੂ ਕੀਤਾ ਗਿਆ ਹੈ ਜਿਸ ਨਾਲ ਕਿਸੇ ਨਾਲ ਪੱਖਪਾਤ ਦੀ ਕੋਈ ਸੰਭਾਵਨਾ ਨਹੀਂ ਰਹਿ ਜਾਂਦੀ। ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਨਾਗਰਿਕਾਂ ਨੂੰ ਆਪਣੇ ਜ਼ਿਲ੍ਹੇ ਦੇ ਅੰਦਰ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਜਾਇਦਾਦ ਦੇ ਦਸਤਾਵੇਜ਼ ਰਜਿਸਟਰ ਕਰਨ ਦੀ ਆਜ਼ਾਦੀ ਹੈ ਅਤੇ ਇਸ ਨਾਲ ਵਿਅਕਤੀਗਤ ਦਫ਼ਤਰ ਦੇ ਏਕਾਧਿਕਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਖ਼ਤਮ ਕਰ ਦਿੱਤਾ ਗਿਆ ਹੈ।

ਮਾਲ ਮੰਤਰੀ ਨੇ ਕਿਹਾ ਕਿ ਹੁਣ ਬਿਨੈਕਾਰਾਂ ਨੂੰ ਪ੍ਰਕਿਰਿਆ ਦੇ ਹਰ ਪੜਾਅ ‘ਤੇ ਦਸਤਾਵੇਜ਼ਾਂ ਦੀ ਜਾਂਚ-ਪੜਤਾਲ, ਭੁਗਤਾਨ ਅਤੇ ਅਪਾਇੰਟਮੈਂਟ ਆਦਿ ਬਾਰੇ ਸਵੈਚਾਲਿਤ ਵੱਟਸਐਪ ਅਪਡੇਟਸ ਪ੍ਰਾਪਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਰਾਹੀਂ ਰਿਸ਼ਵਤ ਮੰਗਣ ਵਾਲੇ ਸ਼ਖ਼ਸ ਦੀ ਸ਼ਿਕਾਇਤ ਲਈ ਇੱਕ ਸਿੱਧਾ ਆਨਲਾਈਨ ਸ਼ਿਕਾਇਤ ਲਿੰਕ ਪ੍ਰਦਾਨ ਕੀਤਾ ਗਿਆ ਹੈ, ਜਿਸ ਦਾ ਤੁਰੰਤ ਨਿਪਟਾਰਾ ਸਬੰਧਤ ਡਿਪਟੀ ਕਮਿਸ਼ਨਰ ਵੱਲੋਂ ਯਕੀਨੀ ਬਣਾਇਆ ਜਾਵੇਗਾ।

ਮਾਲ ਮੰਤਰੀ ਨੇ ਕਿਹਾ ਕਿ ਨਾਗਰਿਕ ਹੁਣ ਪੋਰਟਲ ‘ਤੇ “ਡਰਾਫਟ ਮਾਈ ਡੀਡ” ਮਾਡਿਊਲ ਦੀ ਵਰਤੋਂ ਕਰਕੇ ਆਪਣੀਆਂ ਸੇਲ ਡੀਡ ਤਿਆਰ ਕਰ ਰਹੇ ਹਨ ਜਾਂ ਹਰ ਸਬ ਰਜਿਸਟਰਾਰ ਦਫ਼ਤਰ ਵਿੱਚ ਸਥਾਪਤ ਸੇਵਾ ਕੇਂਦਰ ਕਾਊਂਟਰ ‘ਤੇ ਪਹੁੰਚ ਕਰਕੇ ਉਥੇ ਬੈਠੇ ਪੇਸ਼ੇਵਰਾਂ ਜਿਵੇਂ ਵਕੀਲ ਅਤੇ ਸੇਵਾ-ਮੁਕਤ ਪਟਵਾਰੀ ਦੀਆਂ ਸੇਵਾਵਾਂ ਲੈ ਕੇ 550 ਰੁਪਏ ਦੀ ਨਿਰਧਾਰਤ ਫੀਸ ਨਾਲ ਡੀਡ ਡਰਾਫਟ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੈਲਪਲਾਈਨ ਨੰਬਰ-1076 ਰਾਹੀਂ ਡੋਰਸਟੈਪ-ਡਿਲੀਵਰੀ ਸੇਵਾ ਦੀ ਚੋਣ ਕਰਕੇ ਘਰ ਬੈਠੇ ਸੇਵਾਵਾਂ ਲਈਆਂ ਜਾ ਸਕਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸਟੈਂਪ ਡਿਊਟੀ ਅਤੇ ਰਜਿਸਟ੍ਰੇਸ਼ਨ ਫ਼ੀਸ ਸਮੇਤ ਸਾਰੇ ਭੁਗਤਾਨ ਉਪਲੱਬਧ 25 ਬੈਂਕਾਂ ਰਾਹੀਂ ਇੱਕੋ ਵਾਰ ਆਨਲਾਈਨ ਤਰੀਕੇ ਨਾਲ ਕੀਤੇ ਜਾ ਸਕਦੇ ਹਨ ਜਦਕਿ ਇਸ ਤੋਂ ਪਹਿਲਾਂ ਸਿਰਫ਼ ਪੰਜ ਬੈਂਕਾਂ ਤੋਂ ਇਹ ਸੇਵਾਵਾਂ ਲਈਆਂ ਜਾ ਸਕਦੀਆਂ ਸਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇੱਕ ਏਕੀਕ੍ਰਿਤ ਟੋਕਨ ਪ੍ਰਬੰਧਨ ਪ੍ਰਣਾਲੀ ਵੀ ਲਾਗੂ ਕੀਤੀ ਗਈ ਹੈ, ਜਿਸ ਤਹਿਤ ਮੁਲਾਕਾਤੀ-ਸਮਾਂ ਲੈ ਚੁੱਕੇ ਅਤੇ ਮੁਕੰਮਲ ਦਸਤਾਵੇਜ਼ਾਂ ਵਾਲੇ ਨਾਗਰਿਕਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪ੍ਰਣਾਲੀ ਨਾਲ ਲੋਕਾਂ ਨੂੰ ਬੋਲੇੜੀ ਦੇਰੀ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਅਪਗ੍ਰੇਡ ਸਰਵਰਾਂ, ਸਿਖਲਾਈ ਪ੍ਰਾਪਤ ਸਟਾਫ਼ ਅਤੇ ਮਿਆਰੀ ਪ੍ਰਕਿਰਿਆਵਾਂ ਨਾਲ ਪੰਜਾਬ ਭਰ ਵਿੱਚ ਇਹ ਪ੍ਰਣਾਲੀ ਇਕਸਾਰ ਲਾਗੂ ਕੀਤੀ ਗਈ ਹੈ, ਜੋ ਸ਼ਹਿਰਾਂ ਅਤੇ ਪਿੰਡਾਂ ਵਿੱਚ ਪਾਰਦਰਸ਼ੀ ਅਤੇ ਕੁਸ਼ਲ ਸੇਵਾਵਾਂ ਯਕੀਨੀ ਬਣਾ ਰਹੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...