ਲੋਕ ਹਿੱਤ ਵਿੱਚ ਅਹਿਮ ਫੈਸਲਾ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਜਨਤਕ ਆਵਾਜਾਈ ਪ੍ਰਣਾਲੀ ਵਿੱਚ ਲਿਆਂਦੀ ਵਿਆਪਕ ਤਬਦੀਲੀ

by | Jan 13, 2026 | breaking news, daily | 0 comments

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

ਭਗਵੰਤ ਮਾਨ ਸਰਕਾਰ ਨੇ ਪਨਬਸ-ਪੀ.ਆਰ.ਟੀ.ਸੀ. ਦੇ ਵਿਆਪਕ ਵਿਸਥਾਰ ਰਾਹੀਂ ਪਿੰਡਾਂ ਤੋਂ ਸ਼ਹਿਰਾਂ ਤੱਕ ਆਵਾਜਾਈ ਸੰਪਰਕ ਨੂੰ ਕੀਤਾ ਮਜ਼ਬੂਤ

ਚੰਡੀਗੜ੍ਹ, 12 ਜਨਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਾਲ ਹੀ ਦੇ ਸਾਲਾਂ ਵਿੱਚ ਸਰਕਾਰੀ ਬੱਸ ਸੇਵਾਵਾਂ ਵਿੱਚ ਕੀਤੇ ਵਿਆਪਕ ਵਿਸਥਾਰ ਸਦਕਾ ਪੰਜਾਬ ਦੀ ਆਵਾਜਾਈ ਪ੍ਰਣਾਲੀ ਵਿੱਚ ਮਹੱਤਵਪੂਰਨ ਤਬਦੀਲੀ ਲਿਆਂਦੀ ਜਾ ਰਹੀ ਹੈ। ਸਰਕਾਰ ਦੇ ਫਲੀਟ ਵਿੱਚ 1,279 ਬੱਸਾਂ ਸ਼ਾਮਲ ਕਰਨ ਦਾ ਫੈਸਲਾ ਸਿਰਫ਼ ਗਿਣਤੀ ਵਿੱਚ ਵਾਧਾ ਕਰਨਾ ਨਹੀਂ ਸਗੋਂ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਨਾਗਰਿਕਾਂ ਲਈ ਕਿਫਾਇਤੀ, ਸੁਰੱਖਿਅਤ, ਪਹੁੰਚਯੋਗ ਅਤੇ ਨਿਰਵਿਘਨ ਸੰਪਰਕ ਨੂੰ ਤਰਜੀਹ ਦੇਣਾ ਹੈ।

ਮੌਜੂਦਾ ਸਮੇਂ ਪੰਜਾਬ ਸਰਕਾਰ ਅਧੀਨ 2,267 ਬੱਸਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ 1,119 ਪਨਬਸ (ਪੰਜਾਬ ਸਟੇਟ ਬੱਸ ਸਟੈਂਡ ਮੈਨੇਜਮੈਂਟ ਕੰਪਨੀ ਲਿਮਟਿਡ) ਅਧੀਨ ਹਨ। ਮਾਨ ਸਰਕਾਰ ਵੱਲੋਂ ਸਿੱਧੇ ਤੌਰ ‘ਤੇ ਖਰੀਦ ਅਤੇ ਲੀਜ਼ ਦੋਵਾਂ ਰਾਹੀਂ ਬੱਸਾਂ ਦੇ ਵਿਸਥਾਰ ਨੂੰ ਸੂਝ-ਬੂਝ ਰਾਹੀਂ ਮਨਜ਼ੂਰੀ ਦਿੱਤੀ ਗਈ ਹੈ, ਜਿਸ ਨਾਲ ਇਸ ਸਬੰਧੀ ਵਿੱਤੀ ਬੋਝ ਦੀ ਪਰਵਾਹ ਕੀਤੇ ਬਿਨਾਂ ਵਿਸਥਾਰ ਯਕੀਨੀ ਬਣਾਇਆ ਗਿਆ ਹੈ। ਕੀਤੇ ਗਏ ਵਿਸਥਾਰ ਵਿੱਚੋਂ, 796 ਬੱਸਾਂ ਸਿੱਧੇ ਤੌਰ ‘ਤੇ ਖਰੀਦੀਆਂ ਜਾਣਗੀਆਂ ਜਦੋਂ ਕਿ 483 ਨੂੰ ਕਿਲੋਮੀਟਰ ਸਕੀਮ ਅਧੀਨ ਸ਼ਾਮਲ ਕੀਤਾ ਜਾਵੇਗਾ, ਜਿਸ ਨਾਲ ਸੂਬੇ ਵੱਲੋਂ ਮੰਗ ਅਤੇ ਰੂਟ ਸਬੰਧੀ ਜ਼ਰੂਰਤਾਂ ਦਾ ਸੁਚੱਜੇ ਢੰਗ ਨਾਲ ਹੱਲ ਕੀਤਾ ਜਾ ਸਕੇਗਾ।

ਇਸ ਵਿਸਥਾਰ ਅਧੀਨ 696 ਸਧਾਰਨ ਬੱਸਾਂ ਅਤੇ 100 ਮਿੱਡੀ ਬੱਸਾਂ ਦੀ ਖਰੀਦ ਕੀਤੀ ਜਾਵੇਗੀ। ਪਨਬਸ ਨੂੰ 387 ਸਧਾਰਨ ਬੱਸਾਂ ਦਿੱਤੀਆਂ ਜਾਣਗੀਆਂ, ਜਦੋਂ ਕਿ ਪੀ.ਆਰ.ਟੀ.ਸੀ. (ਪੈਪਸੂ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ) ਨੂੰ 309 ਬੱਸਾਂ ਦਿੱਤੀਆਂ ਜਾਣਗੀਆਂ। ਪੀ.ਆਰ.ਟੀ.ਸੀ. ਵਿੱਚ 100 ਮਿਡੀ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ, ਕਿਉਂਕਿ ਇਹ ਛੋਟੀਆਂ ਬੱਸਾਂ ਸ਼ਹਿਰ ਦੀ ਭੀੜ-ਭਾੜ ਵਾਲੀ ਆਵਾਜਾਈ ਅਤੇ ਪੇਂਡੂ ਰੂਟਾਂ ਲਈ ਵਧੇਰੇ ਢੁਕਵੀਂਆਂ ਹਨ ਜਿੱਥੇ ਵੱਡੀਆਂ ਬੱਸਾਂ ਦੀ ਆਵਾਜਾਈ ਸੰਭਵ ਨਹੀਂ ਹੁੰਦੀ। ਇਹ ਵਿਸਥਾਰ ਛੋਟੇ ਕਸਬਿਆਂ ਅਤੇ ਪਿੰਡਾਂ ਲਈ ਸੰਪਰਕ ਸਬੰਧੀ ਪੁਰਾਣੀ ਮੰਗ ਨੂੰ ਹੱਲ ਕਰੇਗੀ ਜਿਸ ਨੂੰ ਪਹਿਲਾਂ ਅਣਗੌਲਿਆਂ ਕੀਤਾ ਗਿਆ ਸੀ।

ਇਸ ਕਦਮ ਦੱਸਦਾ ਹੈ ਕਿ ਭਗਵੰਤ ਮਾਨ ਸਰਕਾਰ ਵੱਲੋਂ ਕਿਵੇਂ ਜ਼ਮੀਨੀ ਪੱਧਰ ‘ਤੇ ਸੁਧਾਰਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਸਾਰੀਆਂ ਨਵੀਆਂ ਖਰੀਦੀਆਂ ਗਈਆਂ ਸਧਾਰਨ ਬੱਸਾਂ ਏ.ਆਈ.ਐਸ. -153 ਜ਼ਰੂਰਤਾਂ ਨੂੰ ਪੂਰਾ ਕਰਨਗੀਆਂ, ਜਿਸ ਨਾਲ ਸੁਰੱਖਿਆ ਅਤੇ ਪਹੁੰਚਯੋਗਤਾ ਵਿੱਚ ਵਾਧਾ ਹੋਵੇਗਾ। ਤੁਰਨ-ਫਿਰਨ ਵਿੱਚ ਅੰਸ਼ਿਕ ਤੌਰ ‘ਤੇ ਅਸਮਰੱਥ ਯਾਤਰੀਆਂ ਲਈ ਬਿਹਤਰ ਬੋਰਡਿੰਗ ਸਹੂਲਤਾਂ, ਵ੍ਹੀਲਚੇਅਰ-ਅਨੁਕੂਲ ਪਹੁੰਚ ਅਤੇ ਘੱਟ ਆਵਾਜ਼, ਵਾਈਬ੍ਰੇਸ਼ਨ ਅਤੇ ਬਿਹਤਰ ਕਾਰਗੁਜ਼ਾਰੀ ਯਾਤਰੀਆਂ ਅਤੇ ਡਰਾਇਵਰਾਂ ਦੋਨਾਂ ਲਈ ਵਧੇਰੇ ਆਰਾਮਦਾਇਕ ਅਤੇ ਸਨਮਾਨਜਨਕ ਅਨੁਭਵ ਪ੍ਰਦਾਨ ਕਰਦੀ ਹੈ। ਇਹਨਾਂ ਬੱਸਾਂ ਵਿੱਚ ਮੌਜੂਦ ਫਾਈਰ ਡਿਟੈਕਸ਼ਨ ਪ੍ਰਣਾਲੀਆਂ, ਸਪੱਸ਼ਟ ਐਮਰਜੈਂਸੀ ਸੰਕੇਤ, ਜੀ.ਪੀ.ਐਸ., ਸੀ.ਸੀ.ਟੀ.ਵੀ., ਐਲ.ਈ.ਡੀ. ਲਾਈਟਾਂ ਅਤੇ ਨਾਈਟ ਲੈਂਪ ਸਹੂਲਤਾਂ ਖਾਸ ਤੌਰ ‘ਤੇ ਰਾਤ ਸਮੇਂ ਯਾਤਰਾ ਕਰਨ ਵਾਲੀਆਂ ਔਰਤਾਂ ਲਈ ਮਜ਼ਬੂਤ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰਦੀਆਂ ਹਨ।

ਸੂਬਾ ਸਰਕਾਰ ਨੇ ਵਾਤਾਵਰਣ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਵੀ ਬਿਹਤਰ ਢੰਗ ਨਾਲ ਨਿਭਾਇਆ ਹੈ। ਕਿਲੋਮੀਟਰ ਸਕੀਮ ਤਹਿਤ, ਪਨਬਸ ਵੱਲੋਂ 100 ਐਚ.ਵੀ.ਏ.ਸੀ. (ਹੀਟਿੰਗ, ਵੈਂਟੀਲੇਸ਼ਨ ਅਤੇ ਏਅਰ ਕੰਡੀਸ਼ਨਿੰਗ) ਬੱਸਾਂ ਅਤੇ 100 ਸਧਾਰਨ ਬੱਸਾਂ ਸਮੇਤ ਹੋਰ ਵੋਲਵੋ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ, ਜਿਸ ਨਾਲ ਇਸ ਦੇ ਫਲੀਟ ਦੀ ਕੁੱਲ ਗਿਣਤੀ 1,721 ਹੋ ਜਾਵੇਗੀ। ਐਚ.ਵੀ.ਏ.ਸੀ. ਬੱਸਾਂ ਭਾਰਤ ਸਟੇਜ 6 ਨਿਯਮਾਂ ਦੀ ਪਾਲਣਾ ਕਰਨਗੀਆਂ ਅਤੇ ਘੱਟ ਨਿਕਾਸ ਅਤੇ ਬਿਹਤਰ ਜਨਤਕ ਸਿਹਤ ਨੂੰ ਯਕੀਨੀ ਬਣਾਉਣਗੀਆਂ। ਪੀ.ਆਰ.ਟੀ.ਸੀ. ਵੱਲੋਂ ਵੀ ਇਸੇ ਸਕੀਮ ਤਹਿਤ 254 ਸਧਾਰਨ ਬੱਸਾਂ ਅਤੇ 14 ਇੰਟੈਗਰਲ ਕੋਚ ਬੱਸਾਂ ਖਰੀਦੀਆਂ ਜਾਣਗੀਆਂ।

ਸਮੁੱਚੇ ਤੌਰ ‘ਤੇ ਪੀ.ਆਰ.ਟੀ.ਸੀ. ਵਿੱਚ 670 ਵਾਧੂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ, ਜਦੋਂ ਕਿ ਸਮੁੱਚੇ ਵਿਸਥਾਰ ਰਾਹੀਂ 602 ਬੱਸਾਂ ਪਨਬਸ ਵਿੱਚ ਸ਼ਾਮਲ ਕੀਤੀਆਂ ਜਾਣਗੀਆਂ। ਪੀ.ਆਰ.ਟੀ.ਸੀ. ਅਤੇ ਪਨਬਸ ਨੂੰ ਦਿੱਤੀਆਂ ਜਾਣ ਵਾਲੀਆਂ ਇਹ ਬੱਸਾਂ ਸੂਬੇ ਭਰ ਵਿੱਚ ਬੱਸ ਸੇਵਾਵਾਂ ਵਿੱਚ ਨਿਰੰਤਰਤਾ, ਭਰੋਸੇਯੋਗਤਾ ਅਤੇ ਬਿਹਤਰ ਢੰਗ ਨਾਲ ਰੂਟ ਕਵਰੇਜ ਨੂੰ ਯਕੀਨੀ ਬਣਾਉਣਗੀਆਂ। ਇਸ ਫਲੀਟ ਦੀ ਸ਼ੁਰੂਆਤ ਮਾਰਚ ਤੋਂ ਹੋਵੇਗੀ ਅਤੇ ਪੜਾਅਵਾਰ ਢੰਗ ਨਾਲ ਵਿਸਥਾਰ ਕੀਤਾ ਜਾਵੇਗਾ, ਜਿਸ ਨਾਲ ਮੌਜੂਦਾ ਸੇਵਾਵਾਂ ਨੂੰ ਪ੍ਰਭਾਵਿਤ ਕੀਤੇ ਬਿਨਾਂ ਨਿਰਵਿਘਨ ਸੇਵਾਵਾਂ ਯਕੀਨੀ ਬਣਾਈਆਂ ਜਾਣਗੀਆਂ।

ਇਹ ਵਿਸਥਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਮੁਹੱਈਆਂ ਕਰਵਾਉਣ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ। ਜਨਤਕ ਸੇਵਾਵਾਂ ਕੁਸ਼ਲ, ਸੁਰੱਖਿਅਤ ਅਤੇ ਪਹੁੰਚਯੋਗ ਹੋਣੀਆਂ ਚਾਹੀਦੀਆਂ ਹਨ ਨਾ ਕਿ ਮੁਨਾਫ਼ੇ-ਅਧਾਰਤ। ਪਨਬਸ ਅਤੇ ਪੀ.ਆਰ.ਟੀ.ਸੀ. ਨੂੰ ਮਜ਼ਬੂਤ ਕਰਕੇ, ਭਗਵੰਤ ਮਾਨ ਸਰਕਾਰ ਇੱਕ ਭਰੋਸੇਯੋਗ ਬੱਸ ਸੇਵਾਵਾਂ ਪ੍ਰਦਾਨ ਕਰਨ ਵਾਲੇ ਸੂਬੇ ਵਜੋਂ ਆਪਣੀ ਭੂਮਿਕਾ ਨੂੰ ਸਪੱਸ਼ਟ ਕਰ ਰਹੀ ਹੈ ਅਤੇ ਲੋਕਾਂ ਦੇ ਰੋਜ਼ਾਨਾ ਆਉਣ-ਜਾਣ ਨੂੰ ਆਸਾਨ ਬਣਾ ਰਹੀ ਹੈ, ਆਰਥਿਕ ਗਤੀਵਿਧੀਆਂ ਨੂੰ ਮਜ਼ਬੂਤ ਕਰ ਰਹੀ ਹੈ ਅਤੇ ਸਰਕਾਰੀ ਬੱਸ ਸੇਵਾਵਾਂ ਵਿੱਚ ਜਨਤਾ ਦਾ ਵਿਸ਼ਵਾਸ ਬਹਾਲ ਕਰ ਰਹੀ ਹੈ।

ਸੂਬੇ ਵਿੱਚ ਕਿਫਾਇਤੀ ਆਵਾਜਾਈ ਸਿੱਧੇ ਤੌਰ ‘ਤੇ ਸਿੱਖਿਆ, ਸਿਹਤ ਸੰਭਾਲ ਅਤੇ ਰੁਜ਼ਗਾਰ ਤੱਕ ਆਸਾਨ ਪਹੁੰਚ ਨੂੰ ਪ੍ਰਭਾਵਤ ਕਰਦੀ ਹੈ, ਇਸ ਲਈ 1,279 ਆਧੁਨਿਕ, ਸੁਰੱਖਿਅਤ ਅਤੇ ਵਾਤਾਵਰਣ ਅਨੁਕੂਲ ਬੱਸਾਂ ਸ਼ਾਮਲ ਕਰਨਾ ਸੂਬਾ ਸਰਕਾਰ ਦੇ ਢਾਂਚਾਗਤ ਦਖਲ ਨੂੰ ਦਰਸਾਉਂਦਾ ਹੈ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਦੀਆਂ ਸੜਕਾਂ ‘ਤੇ ਸਿਰਫ਼ ਨਿੱਜੀ ਆਪਰੇਟਰਾਂ ਦੀ ਬਜਾਏ ਵੱਧ ਤੋਂ ਵੱਧ ਸਰਕਾਰੀ ਬੱਸਾਂ ਚੱਲਣਗੀਆਂ ਅਤੇ ਭਗਵੰਤ ਮਾਨ ਸਰਕਾਰ ਅਧੀਨ ਜਨਤਕ ਆਵਾਜਾਈ ਨੂੰ ਲੋਕਾਂ ਦੇ ਹਿੱਤ ਲਈ ਮੁੜ ਤਰਜੀਹ ਦਿੱਤੀ ਜਾ ਰਹੀ ਹੈ।

—————

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...