ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

by | May 8, 2025 | breaking news, crime, daily | 0 comments

ਗ੍ਰਿਫ਼ਤਾਰ ਮੁਲਜ਼ਮ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਪੁਲਿਸ ਨੂੰ ਲੋੜੀਂਦੇ ਤਸਕਰ ਜੱਸਾ ਲਈ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

ਪਿਛਲੇ 10 ਦਿਨਾਂ ਅੰਦਰ ਬੇਨਕਾਬ ਕੀਤਾ ਗਿਆ ਜੱਸਾ ਦੁਆਰਾ ਸਮਰਥਿਤ ਇਹ ਤੀਜਾ ਮਾਡਿਊਲ

ਚੰਡੀਗੜ੍ਹ/ਅੰਮ੍ਰਿਤਸਰ, 8 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼-ਅਧਾਰਤ ਤਸਕਰ ਜੱਸਾ ਦੁਆਰਾ ਚਲਾਏ ਜਾ ਰਹੇ ਅੰਤਰਰਾਸ਼ਟਰੀ ਨਾਰਕੋ-ਤਸਕਰੀ ਮਾਡਿਊਲ ਦੇ ਭਾਰਤ-ਅਧਾਰਤ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ‘ਚੋਂ 10 ਕਿਲੋ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਮਜੀਠਾ ਰੋਡ ਸਥਿਤ ਇੰਦਰਾ ਕਲੋਨੀ ਦੇ ਰਹਿਣ ਵਾਲੇ ਗੁਰਪਿੰਦਰ ਸਿੰਘ ਅਤੇ ਅੰਮ੍ਰਿਤਸਰ ਦੇ ਚੱਕ ਮਿਸ਼ਰੀ ਖਾਨ ਦੇ ਰਹਿਣ ਵਾਲੇ ਸਾਜਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਕਾਲਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ-02-ਈਐਮ-2025), ਜਿਸਦੀ ਵਰਤੋਂ ਉਹ ਨਸ਼ਿਆਂ ਦੀ ਤਸਕਰੀ ਲਈ ਕਰ ਰਹੇ ਸਨ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਵਿਦੇਸ਼-ਅਧਾਰਤ ਮੁਲਜ਼ਮ ਜੱਸਾ ਨਸ਼ਿਆਂ ਅਤੇ ਹਥਿਆਰਾਂ ਦਾ ਤਸਕਰ ਹੈ, ਜੋ ਪੁਲਿਸ ਨੂੰ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਦਰਜ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ ਕਈ ਕੇਸਾਂ ਵਿੱਚ ਲੋੜੀਂਦਾ ਹੈ।

ਜ਼ਿਕਰਯੋਗ ਹੈ ਕਿ ਸੀਆਈ ਅੰਮ੍ਰਿਤਸਰ ਵੱਲੋਂ ਪਿਛਲੇ ਦਸ ਦਿਨਾਂ ਵਿੱਚ ਬੇਨਕਾਬ ਕੀਤਾ ਗਿਆ ਹੈ ਤੀਜਾ ਮਡਿਊਲ ਹੈ, ਜਿਸਨੂੰ ਵਿਦੇਸ਼ ਅਧਾਰਤ ਤਸਕਰ ਜੱਸਾ ਦੁਆਰਾ ਚਲਾਇਆ ਜਾ ਰਿਹਾ ਸੀ। ਇਸ ਤੋਂ ਪਹਿਲਾਂ ਉਕਤ ਤਸਕਰ ਜੱਸਾ ਦੇ ਕਾਰਕੁਨ ਅਭਿਸ਼ੇਕ ਨੂੰ ਸੱਤ ਪਿਸਤੌਲਾਂ ਅਤੇ 1.5 ਲੱਖ ਰੁਪਏ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਇਸ ਤੋਂ ਕੁਝ ਦਿਨਾਂ ਬਾਅਦ ਪੁਲਿਸ ਟੀਮਾਂ ਨੇ ਜੱਸਾ ਦੇ ਫਰਾਰ ਸਾਥੀ ਜੋਧਬੀਰ ਸਿੰਘ ਉਰਫ ਜੋਧਾ ਦੇ ਟਿਕਾਣੇ ਤੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਸੀ।

ਡੀਜੀਪੀ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਪੁਲਿਸ ਨੂੰ ਪੁਖ਼ਤਾ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਗੁਰਪਿੰਦਰ ਅਤੇ ਸਾਜਨ ਅੰਮ੍ਰਿਤਸਰ ਦੇ ਐਸਕਾਰਟ ਹਸਪਤਾਲ ਨੇੜੇ ਬਾਈਪਾਸ ਵਾਲੇ ਇਲਾਕੇ ਵਿੱਚ ਕਿਸੇ ਹੋਰ ਧਿਰ ਨੂੰ ਹੈਰੋਇਨ ਦੀ ਵੱਡੀ ਖੇਪ ਪਹੁੰਚਾਉਣ ਜਾ ਰਹੇ ਹਨ, ਜਿਸ ‘ਤੇ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਪ੍ਰਾਪਤ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਇਲਾਕੇ ਵਿੱਚ ਆਪ੍ਰਰੇਸ਼ਨ ਚਲਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਖੇਪ ਦੀ ਡਲਿਵਰੀ ਕਰਨ ਜਾ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਉਕਤ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ ਪੁਲਿਸ ਨੂੰ ਉਨ੍ਹਾਂ ਤੋਂ 10 ਕਿਲੋ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਆਪਣੇ ਵਿਦੇਸ਼-ਅਧਾਰਤ ਸੰਚਾਲਕ ਜੱਸਾ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਦੀ ਖੇਪ ਪਹੁੰਚਾਉਣ ਜਾ ਰਹੇ ਸਨ।

ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਨਡੀਪੀਐਸ ਕਾਨੂੰਨ ਦੀਆਂ ਧਾਰਾਵਾਂ 21, 25, 27-ਏ ਅਤੇ 29 ਤਹਿਤ ਐਫਆਈਆਰ ਨੰਬਰ 30 ਮਿਤੀ 08.05.2025 ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...