ਵਿਸ਼ਵ ਰੈੱਡ ਕ੍ਰਾਸ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਵੱਲੋਂ ਮਨੁੱਖਤਾ ਅਤੇ ਨਸ਼ਾ-ਮੁਕਤ ਸਮਾਜ ਲਈ ਸਾਂਝੀ ਵਚਨਬੱਧਤਾ ਦਾ ਸੱਦਾ

by | May 8, 2026 | crime, daily, politics | 0 comments

ਭਾਈ ਘਨੱਈਆ ਜੀ ਦੀ ਵਿਰਾਸਤ ਰੈੱਡ ਕ੍ਰਾਸ ਦੀ ਅਸਲ ਭਾਵਨਾ ਨੂੰ ਦਰਸਾਉਂਦੀ ਹੈ : ਰਾਜਪਾਲ

ਪੰਜਾਬ ਲੋਕ ਭਵਨ ਵਿਖੇ ਵਿਸ਼ਵ ਰੈੱਡ ਕ੍ਰਾਸ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਆਯੋਜਿਤ

ਚੰਡੀਗੜ੍ਹ, 8 ਮਈ: ਪੰਜਾਬ ਦੇ ਰਾਜਪਾਲ, ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਇੰਡੀਅਨ ਰੈੱਡ ਕ੍ਰਾਸ ਸੋਸਾਇਟੀ ਪੰਜਾਬ ਦੇ ਪ੍ਰਧਾਨ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਭਵਨ ਵਿਖੇ ਵਿਸ਼ਵ ਰੈੱਡ ਕ੍ਰਾਸ ਦਿਵਸ ਮੌਕੇ ਆਯੋਜਿਤ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕੀਤੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਨਾਗਰਿਕਾਂ ਨੂੰ ਦਇਆ, ਸਹਿਯੋਗ ਅਤੇ ਨਿਸ਼ਕਾਮ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਕੇ ਸਮਾਵੇਸ਼ੀ ਸਮਾਜ ਦੀ ਸਿਰਜਣਾ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਇਸ ਸਾਲ ਦੇ ਥੀਮ “On the Side of Humanity” ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਦਿਵਸ ਉਹਨਾਂ ਸੇਵਾਦਾਰਾਂ ਨੂੰ ਸਮਰਪਿਤ ਹੈ ਜੋ ਬਿਨਾਂ ਕਿਸੇ ਭੇਦਭਾਵ ਦੇ ਮੁਸੀਬਤ ਵਿੱਚ ਘਿਰੇ ਲੋਕਾਂ ਦੀ ਸੇਵਾ ਕਰਦੇ ਹਨ।

ਰਾਜਪਾਲ ਨੇ ਪੰਜਾਬ ਰੈੱਡ ਕ੍ਰਾਸ ਵੱਲੋਂ ਭਿਆਨਕ ਹੜਾਂ ਦੌਰਾਨ ਕੀਤੇ ਗਏ ਰਾਹਤ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਭੋਜਨ, ਦਵਾਈਆਂ, ਟੈਂਟ ਅਤੇ ਹੋਰ ਜ਼ਰੂਰੀ ਰਾਹਤ ਸਮੱਗਰੀ ਮੁਹੱਈਆ ਕਰਵਾਈ ਗਈ। “ਆਪਰੇਸ਼ਨ ਸਿੰਦੂਰ” ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਰੈੱਡ ਕ੍ਰਾਸ ਨੇ ਐਮਰਜੈਂਸੀ ਰਿਸਪਾਂਸ ਟ੍ਰੇਨਿੰਗ, ਸਿਵਲ ਡਿਫੈਂਸ ਸਹਾਇਤਾ ਅਤੇ ਵਿਸ਼ਾਲ ਖੂਨਦਾਨ ਕੈਂਪਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

ਨਸ਼ਿਆਂ ਦੀ ਵਧ ਰਹੀ ਸਮੱਸਿਆ ‘ਤੇ ਚਿੰਤਾ ਜ਼ਾਹਿਰ ਕਰਦਿਆਂ ਰਾਜਪਾਲ ਨੇ ਇਸਨੂੰ ਪੰਜਾਬ ਦੇ ਨੌਜਵਾਨਾਂ ਲਈ ਗੰਭੀਰ ਚੁਣੌਤੀ ਕਰਾਰ ਦਿੱਤਾ। “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਰੈੱਡ ਕ੍ਰਾਸ ਰਾਹੀਂ ਆਯੋਜਿਤ ਪੈਦਲ ਯਾਤਰਾਵਾਂ ਨੇ ਨੌਜਵਾਨਾਂ ਅਤੇ ਸਥਾਨਕ ਭਾਈਚਾਰਿਆਂ ਵਿੱਚ ਜਾਗਰੂਕਤਾ ਪੈਦਾ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਜਨ ਅੰਦੋਲਨ ਬਣਾਇਆ ਜਾਵੇ ਤਾਂ ਜੋ ਤੰਦਰੁਸਤ, ਸੁਰੱਖਿਅਤ ਅਤੇ ਖੁਸ਼ਹਾਲ ਪੰਜਾਬ ਦੀ ਨਿਰਮਾਣ ਹੋ ਸਕੇ।

ਗੁਰੂ ਗੋਬਿੰਦ ਸਿੰਘ ਜੀ ਦੇ ਸਿੱਖ ਭਾਈ ਘਨੱਈਆ ਜੀ ਦੀ ਉਦਾਹਰਨ ਦਿੰਦਿਆਂ ਰਾਜਪਾਲ ਨੇ ਕਿਹਾ ਕਿ ਪੰਜਾਬ ਦੀ ਨਿਸ਼ਕਾਮ ਸੇਵਾ ਅਤੇ ਦਇਆ ਦੀ ਪਰੰਪਰਾ ਰੈੱਡ ਕ੍ਰਾਸ ਅੰਦੋਲਨ ਦੀ ਅਸਲ ਭਾਵਨਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਭਾਈ ਘਨੱਈਆ ਜੀ ਨੇ ਯੁੱਧ ਦੌਰਾਨ ਬਿਨਾਂ ਕਿਸੇ ਭੇਦਭਾਵ ਦੇ ਦੋਵੇਂ ਪੱਖਾਂ ਦੇ ਜ਼ਖ਼ਮੀ ਸੈਨਿਕਾਂ ਦੀ ਸੇਵਾ ਕੀਤੀ, ਜੋ ਰੈੱਡ ਕ੍ਰਾਸ ਦੀ ਸਥਾਪਨਾ ਤੋਂ ਸਦੀਆਂ ਪਹਿਲਾਂ ਹੀ ਮਨੁੱਖਤਾ ਅਤੇ ਨਿਸ਼ਕਾਮ ਸੇਵਾ ਦੇ ਮੁੱਲਾਂ ਨੂੰ ਜੀਵੰਤ ਕਰਦਾ ਹੈ।

ਰਾਜਪਾਲ ਨੇ ਇੰਡੀਅਨ ਰੈੱਡ ਕ੍ਰਾਸ ਸੋਸਾਇਟੀ ਪੰਜਾਬ ਸਟੇਟ ਬ੍ਰਾਂਚ ਵੱਲੋਂ ਸਿਹਤਮੰਦ ਅਤੇ ਮਜ਼ਬੂਤ ਸਮਾਜ ਦੀ ਸਿਰਜਣਾ ਲਈ ਕੀਤੀਆਂ ਜਾ ਰਹੀਆਂ ਮਨੁੱਖਤਾਵਾਦੀ ਪਹਿਲਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਟੀਬੀ ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਵੰਡ ਕੇ ਟੀਬੀ-ਮੁਕਤ ਪੰਜਾਬ ਦੇ ਲਕਸ਼ ਨੂੰ ਮਜ਼ਬੂਤ ਕਰਨ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ।
ਸਮਾਗਮ ਦੌਰਾਨ ਰਾਜਪਾਲ ਨੇ ਹੈਨਰੀ ਡਿਊਨੈਂਟ ਅਤੇ ਭਾਈ ਘਨੱਈਆ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸੀ ਪੀ ਆਰ ਅਤੇ ਫਸਟ ਏਡ ਦੇ ਡੈਮੋਨਸਟ੍ਰੇਸ਼ਨ ਵੀ ਕਰਵਾਏ ਗਏ, ਜਦਕਿ ਰੈੱਡ ਕ੍ਰਾਸ ਸੇਵਾਦਾਰਾਂ ਵੱਲੋਂ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕਤਾ ਲਈ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਨਸ਼ਾ ਛੱਡ ਚੁੱਕੇ ਵਿਅਕਤੀਆਂ ਨੇ ਆਪਣੇ ਤਜਰਬੇ ਵੀ ਸਾਂਝੇ ਕੀਤੇ, ਜਿਸ ਤੋਂ ਬਾਅਦ ਭੰਗੜਾ ਪੇਸ਼ ਕੀਤਾ ਗਿਆ। ਰਾਜਪਾਲ ਨੇ ਮਨੁੱਖਤਾਵਾਦੀ ਯੋਗਦਾਨ ਪਾਉਣ ਵਾਲੇ ਦਾਨੀਆਂ ਨੂੰ ਸਨਮਾਨਿਤ ਕੀਤਾ ਅਤੇ ਲੋੜਵੰਦ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਅਤੇ ਟੀਬੀ ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਵੰਡੀਆਂ।

ਇਸ ਮੌਕੇ ਐਡਮਿਨਿਸਟਰੇਟਰਜ਼ ਐਡਵਾਇਜ਼ਰੀ ਕੌਂਸਲ ਦੇ ਮੈਂਬਰ ਸੰਜੇ ਟੰਡਨ, ਰਾਜਪਾਲ ਦੇ ਵਧੀਕ ਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਰੈੱਡ ਕ੍ਰਾਸ ਸੋਸਾਇਟੀ ਪੰਜਾਬ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਚੰਡੀਗੜ੍ਹ ਨਿਸ਼ਾਂਤ ਕੁਮਾਰ ਯਾਦਵ ਸਮੇਤ ਹੋਰ ਪ੍ਰਮੁੱਖ ਹਸਤੀਆਂ ਵੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...