ਵਿੱਤ ਮੰਤਰੀ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਬੈਂਸ ਵੱਲੋਂ ਪੱਤਰਕਾਰਾਂ ਨੂੰ ਬਿਹਤਰ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ

by | Mar 21, 2025 | breaking news, daily | 0 comments

ਇਸ ਕਦਮ ਦਾ ਉਦੇਸ਼ ਜਾਣਕਾਰੀ ਤੱਕ ਆਸਾਨ ਪਹੁੰਚ, ਬਿਹਤਰ ਸੰਚਾਰ ਅਤੇ ਪੱਤਰਕਾਰਾਂ ਲਈ ਉਸਾਰੂ ਮਾਹੌਲ ਨੂੰ ਯਕੀਨੀ ਬਣਾਉਣਾ: ਹਰਜੋਤ ਬੈਂਸ

•ਹਰਜੋਤ ਬੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੱਤਰਕਾਰਾਂ ਦੀ ਭਲਾਈ ਅਤੇ ਪੱਤਰਕਾਰੀ ਦੇ ਸਮਰਥਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ, 21 ਮਾਰਚ:

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ ਕੀਤਾ। ਇਹ ਲੌਂਜ ਪੱਤਰਕਾਰਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਪ੍ਰੈੱਸ ਗੈਲਰੀ ਕਮੇਟੀ ਦੇ ਯਤਨਾਂ ਸਦਕਾ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਦੀ ਦੂਜੀ ਮੰਜ਼ਿਲ ‘ਤੇ ਬਣੇ ਇਸ ਪ੍ਰੈੱਸ ਲੌਂਜ ਦਾ ਦੋ ਦਹਾਕਿਆਂ ਬਾਅਦ ਨਵੀਨੀਕਰਨ ਕੀਤਾ ਗਿਆ ਹੈ।

ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. (ਮੀਡੀਆ) ਆਦਿਲ ਆਜ਼ਮੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਵਿਮਲ ਸੇਤੀਆ, ਵਧੀਕ ਡਾਇਰੈਕਟਰ (ਐਡਮਿਨ) ਸੰਦੀਪ ਸਿੰਘ ਗਾੜ੍ਹਾ, ਜਾਇੰਟ ਡਾਇਰੈਕਟਰ (ਪ੍ਰੈੱਸ) ਹਰਜੀਤ ਸਿੰਘ ਗਰੇਵਾਲ, ਪੰਜਾਬ ਵਿਧਾਨ ਸਭਾ ਪ੍ਰੈੱਸ ਗੈਲਰੀ ਕਮੇਟੀ ਦੇ ਪ੍ਰਧਾਨ ਸ੍ਰੀ ਅਸ਼ਵਨੀ ਚਾਵਲਾ, ਉਪ ਪ੍ਰਧਾਨ ਸ੍ਰੀ ਅਮਿਤ ਪਾਂਡੇ, ਸਕੱਤਰ ਦੀਪਕ ਸ਼ਰਮਾ ਅਤੇ ਹੋਰ ਸੀਨੀਅਰ ਪੱਤਰਕਾਰ ਵੀ ਮੌਜੂਦ ਸਨ।

ਇਹ ਪ੍ਰੈੱਸ ਲੌਂਜ, ਜਿਸਦਾ ਨਵੀਨੀਕਰਨ ਬਾਅਦ ਅੱਜ ਉਦਘਾਟਨ ਕੀਤਾ ਗਿਆ, ਅਤਿ-ਆਧੁਨਿਕ ਤਕਨਾਲੋਜੀ ਅਤੇ ਜ਼ਰੂਰੀ ਸਹੂਲਤਾਂ ਨਾਲ ਲੈਸ ਹੈ, ਜੋ ਮੀਡੀਆ ਦੀ ​​ਮਜ਼ਬੂਤੀ ਅਤੇ ਪੱਤਰਕਾਰੀ ਲਈ ਸੁਤੰਤਰ, ਨਿਰਪੱਖ ਤੇ ਉਸਾਰੂ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਲੌਂਜ ਵਿੱਚ ਹਾਈ-ਸਪੀਡ ਇੰਟਰਨੈਟ, ਡੈਸਕਟਾਪ, ਪ੍ਰਿੰਟਰ ਅਤੇ ਬੈਠਣ ਲਈ ਢੁਕਵੇਂ ਪ੍ਰਬੰਧ ਹਨ, ਜੋ ਇਹ ਯਕੀਨੀ ਬਣਾਉਂਦੇ ਹਨ ਕਿ ਜਨਤਾ ਤੱਕ ਜਾਣਕਾਰੀ ਦੇ ਪਾਸਾਰ ਲਈ ਪੱਤਰਕਾਰਾਂ ਕੋਲ ਲੋੜੀਂਦੇ ਸਾਧਨ ਅਤੇ ਸਰੋਤ ਉਪਲਬਧ ਹੋਣ ਤਾਂ ਜੋ ਉਹ ਪ੍ਰਭਾਵਸ਼ਾਲੀ ਢੰਗ ਨਾਲ ਆਪਣੀ ਡਿਊਟੀ ਨਿਭਾ ਸਕਣ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੱਤਰਕਾਰਾਂ ਦੀ ਭਲਾਈ ਅਤੇ ਪੱਤਰਕਾਰੀ ਦੇ ਸਮਰਥਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਲੋਕਤੰਤਰ ਵਿੱਚ ਇੱਕ ਆਜ਼ਾਦ ਅਤੇ ਨਿਰਪੱਖ ਪ੍ਰੈਸ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਪ੍ਰੈੱਸ ਲੌਂਜ ਦੀ ਅਹਿਮੀਅਤ ਨੂੰ ਉਜਾਗਰ ਕੀਤਾ।

ਪ੍ਰੈੱਸ ਲੌਂਜ, ਵੱਖ-ਵੱਖ ਸਰਕਾਰੀ ਵਿਭਾਗਾਂ, ਰਾਜ ਸਰਕਾਰ ਦੀਆਂ ਗਤੀਵਿਧੀਆਂ ਅਤੇ ਕਾਰਜਾਂ ਨੂੰ ਕਵਰ ਕਰਨ ਵਾਲੇ ਪੱਤਰਕਾਰਾਂ ਲਈ ਇੱਕ ਹੱਬ ਵਜੋਂ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਸਹੂਲਤ ਜਾਣਕਾਰੀ ਤੱਕ ਵਧੇਰੇ ਪਹੁੰਚ, ਬਿਹਤਰ ਸੰਚਾਰ ਅਤੇ ਮੀਡੀਆ ਪੇਸ਼ੇਵਰਾਂ ਲਈ ਇੱਕ ਸਾਰਥਕ ਕੰਮਕਾਜੀ ਮਾਹੌਲ ਨੂੰ ਯਕੀਨੀ ਬਣਾਉਂਦਾ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...