ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਓ.ਟੀ.ਐਸ-2025 ਦੀ ਸਫਲਤਾ ਦੀ ਸ਼ਲਾਘਾ; ਪੰਜਾਬ ਨੇ 110 ਕਰੋੜ ਰੁਪਏ ਵਸੂਲੇ ਅਤੇ ਅੰਤਿਮ ਮਿਤੀ ਵਿੱਚ ਕੀਤਾ ਵਾਧਾ

by | Feb 7, 2026 | breaking news, daily | 0 comments

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਓ.ਟੀ.ਐਸ-2025 ਦੀ ਸਫਲਤਾ ਦੀ ਸ਼ਲਾਘਾ; ਪੰਜਾਬ ਨੇ 110 ਕਰੋੜ ਰੁਪਏ ਵਸੂਲੇ ਅਤੇ ਅੰਤਿਮ ਮਿਤੀ ਵਿੱਚ ਕੀਤਾ ਵਾਧਾ*

*38,477 ਕਰੋੜ ਰੁਪਏ ਦੀ ਛੋਟ ਨਾਲ ਪੰਜਾਬ ਦੇ ਕਰ ਵਿਭਾਗ ਵੱਲੋਂ ਕਰਦਾਤਾਵਾਂ ਨੂੰ ਦਿੱਤੀ ਗਈ ਬੇਮਿਸਾਲ ਰਾਹਤ*

*ਭਗਵੰਤ ਮਾਨ ਸਰਕਾਰ ਮੁਕੱਦਮੇਬਾਜ਼ੀ ਦੀ ਬਜਾਏ ਸਵੈ-ਇੱਛੁਕ ਕਰਪਾਲਣਾ ਨੂੰ ਦਿੰਦੀ ਹੈ ਤਰਜੀਹ: ਹਰਪਾਲ ਸਿੰਘ ਚੀਮਾ*

*ਓ.ਟੀ.ਐਸ-2025 ਕਰਦਾਤਾਵਾਂ ਨੂੰ ਦੇ ਰਹੀ ਹੈ ਵੱਡੀ ਛੋਟ ਤੇ ਰਾਹਤ; ਅੰਤਿਮ ਮਿਤੀ 31 ਮਾਰਚ ਤੱਕ ਵਧਾਈ ਗਈ: ਹਰਪਾਲ ਸਿੰਘ ਚੀਮਾ*

*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਯੋਗ ਕਰਦਾਤਾਵਾਂ ਨੂੰ ਓ.ਟੀ.ਐਸ-2025 ਦਾ ਲਾਭ ਉਠਾਉਣ ਦੀ ਅਪੀਲ*

ਚੰਡੀਗੜ੍ਹ, 6 ਫਰਵਰੀ, 2026

ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ‘ਯਕਮੁਸ਼ਤ ਨਿਬੇੜਾ ਸਕੀਮ, 2025’ (ਓ.ਟੀ.ਐਸ-2025) ਦੀ ਵੱਡੀ ਸਫਲਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਕੀਮ ਰਾਹੀਂ ਹੁਣ ਤੱਕ ਜਿੱਥੇ ਸੂਬਾ ਸਰਕਾਰ ਨੂੰ 110 ਕਰੋੜ ਰੁਪਏ ਪ੍ਰਾਪਤ ਹੋ ਚੁੱਕੇ ਹਨ ਉਥੇ ਸੂਬੇ ਦੇ ਵਪਾਰੀ ਵਰਗ ਨੂੰ ਵੱਡੀ ਵਿੱਤੀ ਰਾਹਤ ਮਿਲੀ ਹੈ।

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 1 ਅਕਤੂਬਰ 2025 ਨੂੰ ਓ.ਟੀ.ਐਸ.-2025 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕਰ ਵਿਭਾਗ ਨੂੰ 7,654 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਸ ਦੇ ਨਤੀਜੇ ਵਜੋਂ 38,477 ਕਰੋੜ ਰੁਪਏ ਦੀ ਬੇਮਿਸਾਲ ਛੋਟ ਦਿੱਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਸਕੀਮ ਨੂੰ ਮਿਲਿਆ ਭਰਵਾਂ ਹੁੰਗਾਰਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਸ ਨੀਤੀ ਦੀ ਸਫਲਤਾ ਨੂੰ ਦਰਸਾਉਂਦਾ ਹੈ, ਜੋ ਲੰਬੀ ਮੁਕੱਦਮੇਬਾਜ਼ੀ ਨਾਲੋਂ ਸਵੈ-ਇੱਛੁਕ ਕਰਪਾਲਣਾ ਨੂੰ ਤਰਜੀਹ ਦਿੰਦੀ ਹੈ।

ਸਬੰਧਤ ਉਦਯੋਗਿਕ ਜਥੇਬੰਦੀਆਂ ਦੇ ਸੁਝਾਵਾਂ ਪ੍ਰਤੀ ਸਰਕਾਰ ਦੇ ਹੁੰਗਾਰੇ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਦੀ ਆਖਰੀ ਮਿਤੀ 31 ਦਸੰਬਰ 2025 ਤੋਂ ਵਧਾ ਕੇ 31 ਮਾਰਚ 2026 ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮਾਂ ਸੀਮਾਂ ਵਿੱਚ ਇਹ ਵਾਧਾ ਸਕੀਮ ਦੀ ਸਕਾਰਾਤਮਕ ਗਤੀ ਅਤੇ ਉਦਯੋਗਿਕ ਜਥੇਬੰਦੀਆਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵਾਧੂ ਸਮਾਂ ਯੋਗ ਕਰਦਾਤਾਵਾਂ ਨੂੰ ਆਪਣੀਆਂ ਦੇਣਦਾਰੀਆਂ ਦਾ ਮੁਲਾਂਕਣ ਕਰਨ ਅਤੇ ਪਾਰਦਰਸ਼ੀ ਤੇ ਸਰਲ ਤਰੀਕੇ ਨਾਲ ਨਿਬੇੜਾ ਕਰਨ ਦਾ ਪੂਰਾ ਮੌਕਾ ਪ੍ਰਦਾਨ ਕਰੇਗਾ।

ਕਾਰੋਬਾਰ ਕਰਨ ਦੀ ਸੌਖ ਅਤੇ ਵਪਾਰ ਪੱਖੀ ਕਰ ਮਾਹੌਲ ਸਿਰਜਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਓ.ਟੀ.ਐਸ.-2025 ਸਾਰੀਆਂ ਸ਼੍ਰੇਣੀਆਂ ਵਿੱਚ ਵਿਆਜ ਅਤੇ ਜੁਰਮਾਨੇ ਦੀ 100 ਫੀਸਦੀ ਛੋਟ ਦਿੰਦਿਆਂ ਕਾਰੋਬਾਰਾਂ ਦੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਉਂਦੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਸਕੀਮ ਮੂਲ ਟੈਕਸ ਵਿੱਚ ਵੀ ਸਲੈਬ ਅਨੁਸਾਰ ਵੱਡੀ ਛੋਟ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ 1 ਕਰੋੜ ਰੁਪਏ ਤੱਕ ਦੇ ਬਕਾਏ ਲਈ 50 ਫੀਸਦੀ ਛੋਟ, 1 ਕਰੋੜ ਤੋਂ 25 ਕਰੋੜ ਰੁਪਏ ਤੱਕ ਦੇ ਬਕਾਏ ਲਈ 25 ਫੀਸਦੀ ਛੋਟ, ਅਤੇ 25 ਕਰੋੜ ਰੁਪਏ ਤੋਂ ਵੱਧ ਦੇ ਬਕਾਏ ਲਈ 10 ਫੀਸਦੀ ਛੋਟ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਜਨਰਲ ਸੇਲਜ਼ ਟੈਕਸ ਐਕਟ 1948 ਦੀ ਧਾਰਾ 14-ਬੀ ਅਤੇ ਪੰਜਾਬ ਵੈਟ ਐਕਟ 2005 ਦੀ ਧਾਰਾ 51 ਤਹਿਤ ਵੀ ਇਸੇ ਤਰ੍ਹਾਂ ਦੀ ਰਾਹਤ ਮੁਹੱਈਆ ਕੀਤੀ ਗਈ ਹੈ।

ਵਪਾਰੀਆਂ ਅਤੇ ਕਰਦਾਤਾਵਾਂ ਨੂੰ ਸਕੀਮ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਉਹ ਸਾਰੇ ਯੋਗ ਕਰਦਾਤਾਵਾਂ ਨੂੰ ਅਪੀਲ ਕਰਦੇ ਹਨ ਕਿ ਉਹ ਆਪਣੇ ਪੁਰਾਣੇ ਬਕਾਏ ਨਿਪਟਾਉਣ ਅਤੇ ਸੂਬੇ ਦੇ ਮਾਲੀਏ ਵਿੱਚ ਸਹਿਯੋਗੀ ਭਾਵਨਾ ਨਾਲ ਯੋਗਦਾਨ ਪਾਉਣ ਲਈ ਇਸ ਸੁਨਹਿਰੀ ਮੌਕੇ ਦਾ ਲਾਭ ਉਠਾਉਣ। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਜਿੱਥੇ ਸਰਕਾਰ ਸਹੂਲਤਾਂ ਦੇਣ ਲਈ ਵਚਨਬੱਧ ਹੈ, ਉੱਥੇ ਹੀ ਇਸ ਸਕੀਮ ਦਾ ਲਾਭ ਲੈ ਕੇ ਆਪਣੇ ਬਕਾਏ ਨਾ ਨਿਪਟਾਉਣ ਵਾਲਿਆਂ ਵਿਰੁੱਧ ਸਿਸਟਮ ਵਿੱਚ ਨਿਰਪੱਖਤਾ ਅਤੇ ਅਨੁਸ਼ਾਸਨ ਯਕੀਨੀ ਬਣਾਉਣ ਲਈ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਸਰਕਾਰੀ ਅਨਾਜ ਏਜੰਸੀਆਂ ਨੂੰ ਛੱਡ ਕੇ ਬਾਕੀ ਸਾਰੇ ਕਰਦਾਤਾ ਸਟੇਟ ਟੈਕਸ ਦੇ ਸਹਾਇਕ ਕਮਿਸ਼ਨਰ (ਏ.ਸੀ.ਐਸ.ਟੀ) ਦੇ ਦਫ਼ਤਰ ਵਿੱਚ ਫਾਰਮ ਓ.ਟੀ.ਐਸ-01 ਜਮ੍ਹਾਂ ਕਰਵਾ ਕੇ ਇਸ ਸਕੀਮ ਤਹਿਤ ਅਪਲਾਈ ਕਰ ਸਕਦੇ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...