ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

by | Aug 19, 2026 | breaking news, daily, politics | 0 comments

ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕਾ ਅਧਾਰਤ ਰੁਜ਼ਗਾਰ ਵਿੱਚ ਤਬਦੀਲ ਕਰਨ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਪੰਜਾਬ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਯੋਗ ਆਊਟਸੋਰਸਡ ਵਰਕਰਾਂ ਨੂੰ ਰੈਗੂਲਰ ਕਰਨ ਦੀ ਪ੍ਰਸ਼ਾਸਕੀ ਪ੍ਰਕਿਰਿਆ ਜਲਦੀ ਹੀ ਮੁਕੰਮਲ ਕਰ ਲਈ ਜਾਵੇਗੀ: ਹਰਪਾਲ ਸਿੰਘ ਚੀਮਾ

ਆਊਟਸੋਰਸਡ ਵਰਕਰਾਂ ਨੂੰ ਠੇਕੇ ’ਤੇ ਰੱਖਣ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ।
ਪੰਜਾਬ ਰੋਡਵੇਜ਼ ਪਨਬੱਸ / ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ, ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰਜ਼ ਐਸੋਸੀਏਸ਼ਨ ਅਤੇ ਸੋਸ਼ਲ ਇੰਪਲਾਈਜ਼ ਯੂਨੀਅਨ ਨਾਲ ਹੋਈਆਂ ਮੀਟਿੰਗਾਂ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਆਊਟਸੋਰਸਡ ਪ੍ਰਬੰਧਾਂ ਤੋਂ ਸਿੱਧੇ ਠੇਕਾ ਅਧਾਰਤ ਰੁਜ਼ਗਾਰ ਵਿੱਚ ਤਬਦੀਲੀ ਬਾਰੇ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਉਠਾਏ ਗਏ ਮੁੱਦਿਆਂ ’ਤੇ ਵਿਸਤਾਰ ਨਾਲ ਚਰਚਾ ਕੀਤੀ ਗਈ। ਬਿੱਲ ਪਾਸ ਹੋਣ ਤੋਂ ਬਾਅਦ, ਸਬੰਧਤ ਵਿਭਾਗਾਂ ਵੱਲੋਂ ਲੋੜੀਂਦੀਆਂ ਪ੍ਰਸ਼ਾਸਕੀ ਪ੍ਰਕਿਰਿਆਵਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਜਲਦੀ ਹੀ ਅੰਤਿਮ ਰੂપ ਦੇ ਦਿੱਤਾ ਜਾਵੇਗਾ।”

ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਸਮੁੱਚੀ ਕਾਰਵਾਈ ਪਾਰਦਰਸ਼ੀ ਅਤੇ ਤੇਜ਼ੀ ਨਾਲ ਨੇਪਰੇ ਚਾੜ੍ਹੀ ਜਾਵੇ ਤਾਂ ਜੋ ਯੋਗ ਆਊਟਸੋਰਸਡ ਵਰਕਰਾਂ ਨੂੰ ਨਵੇਂ ਕਾਨੂੰਨੀ ਦਾਇਰੇ ਦਾ ਲਾਭ ਲੈਣ ਵਿੱਚ ਬੇਲੋੜੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ।”

ਯੂਨੀਅਨ ਦੇ ਨੁਮਾਇੰਦਿਆਂ ਨੇ ਕੈਬਨਿਟ ਸਬ-ਕਮੇਟੀ ਨੂੰ ਆਪਣੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ ਅਤੇ ਆਊਟਸੋਰਸਡ ਕਰਮਚਾਰੀਆਂ ਨੂੰ ਠੇਕਾ ਅਧਾਰਤ ਰੁਜ਼ਗਾਰ ਵਿੱਚ ਤਬਦੀਲ ਕਰਨ ਨਾਲ ਸਬੰਧਤ ਉਪਬੰਧਾਂ ਨੂੰ ਸਮੇਂ ਸਿਰ ਲਾਗੂ ਕਰਨ ਦੀ ਮੰਗ ਕੀਤੀ। ਵਿੱਤ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਇਸ ਬਿੱਲ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕਣ ਲਈ ਵਚਨਬੱਧ ਹੈ ਕਿ ਯੋਗ ਵਰਕਰਾਂ ਨੂੰ ਇਸ ਤਹਿਤ ਮਿਲਦੇ ਲਾਭ ਮਿਲ ਸਕਣ।”

ਇਨ੍ਹਾਂ ਮੀਟਿੰਗਾਂ ਵਿੱਚ ਵਰਿੰਦਰ ਸਿੰਘ ਮੋਮੀ, ਰੇਸ਼ਮ ਸਿੰਘ ਗਿੱਲ, ਸ਼ਮਸ਼ੇਰ ਸਿੰਘ, ਹਰਕੇਸ਼ ਕੁਮਾਰ ਰੋਹੀ ਰਾਮ, ਬਲਜੀਤ ਸਿੰਘ, ਬਲਵਿੰਦਰ ਸਿੰਘ ਰਾਠ, ਜਗਜੀਤ ਸਿੰਘ, ਜਤਿੰਦਰ ਸਿੰਘ, ਰਣਜੀਤ ਸਿੰਘ, ਸੁਰਜੀਤ ਕੌਰ, ਜਸਦੀਪ ਸਿੰਘ ਅਤੇ ਬਲਜੀਤ ਸਿੰਘ ਸਮੇਤ ਪ੍ਰਮੁੱਖ ਮੁਲਾਜ਼ਮ ਯੂਨੀਅਨ ਆਗੂ ਹਜ਼ਾਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...