ਵਿੱਤ ​ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

by | Aug 20, 2026 | breaking news, daily, politics | 0 comments

ਭਗਵੰਤ ਸਿੰਘ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

​ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਵੀ ਹਨ, ਨੇ ਅੱਜ ਇੱਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਸੇਵਾ ਨਾਲ ਸਬੰਧਤ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਕਈ ਮੀਟਿੰਗਾਂ ਕੀਤੀਆਂ।

​ਵਿਚਾਰ-ਵਟਾਂਦਰੇ ਦੌਰਾਨ, ਯੂਨੀਅਨ ਆਗੂਆਂ ਨੇ ਸੇਵਾਵਾਂ ਨੂੰ ਰੈਗੂਲਰ ਕਰਨ, ਤਨਖਾਹਾਂ ਅਤੇ ਭੱਤਿਆਂ ਵਿੱਚ ਵਾਧਾ, ਨੌਕਰੀ ਦੀ ਸੁਰੱਖਿਆ ਅਤੇ ਵਿਭਾਗੀ ਰਲੇਵੇਂ ਵਰਗੇ ਅਹਿਮ ਮੁੱਦਿਆਂ ‘ਤੇ ਕੇਂਦਰਿਤ ਆਪੋ-ਆਪਣੇ ਮੰਗ-ਪੱਤਰ ਪੇਸ਼ ਕੀਤੇ।

​ਇਹ ਮੀਟਿੰਗ ਬਹੁਤ ਹੀ ਸੁਖਾਵੇਂ ਅਤੇ ਸਦਭਾਵਨਾਪੂਰਨ ਮਾਹੌਲ ਵਿੱਚ ਸਮਾਪਤ ਹੋਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਨੁਮਾਇੰਦਿਆਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿਵਾਇਆ, “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਤੁਹਾਡੀਆਂ ਸਾਰੀਆਂ ਜਾਇਜ਼ ਮੰਗਾਂ ਜਲਦੀ ਹੀ ਪੂਰੀਆਂ ਕੀਤੀਆਂ ਜਾਣਗੀਆਂ।”

​ਇਨ੍ਹਾਂ ਵਫ਼ਦਾਂ ਵਿੱਚ ਆਲ ਡਿਪਲੋਮਾ ਡਿਗਰੀ ਅਪ੍ਰੈਂਟਿਸਸ਼ਿਪ ਐਸੋਸੀਏਸ਼ਨ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਸੋਸ਼ਲ ਇੰਪਲਾਈਜ਼ ਯੂਨੀਅਨ, ਆਲ ਪੰਜਾਬ ਡੀ.ਐਸ.ਟੀ. (ਡਿਊਲ ਸਿਸਟਮ ਆਫ਼ ਟ੍ਰੇਨਿੰਗ) / ਸੀ.ਟੀ.ਐਸ. (ਕ੍ਰਾਫਟਸਮੈਨ ਟ੍ਰੇਨਿੰਗ ਸਕੀਮ) ਕੰਟਰੈਕਟ ਇੰਸਟ੍ਰਕਟਰ ਯੂਨੀਅਨ (ਆਈ.ਟੀ.ਆਈਜ਼), ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ, ਅਤੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦੇ ਸ਼ਾਮਲ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...