ਵੜਿੰਗ, ਬਾਜਵਾ ਨੇ ਵੋਟ ਚੋਰੀ ਖਿਲਾਫ ਕਾਂਗਰਸੀ ਵਰਕਰਾਂ ਦੇ ਕੈਂਡਲ ਮਾਰਚ ਦੀ ਜਿੱਤ ਅਗਵਾਈ

by | Aug 15, 2025 | breaking news, daily, politics | 0 comments

ਚੰਡੀਗੜ੍ਹ, 14 ਅਗਸਤ: ਪੰਜਾਬ ਭਰ ਅੰਦਰ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਭਾਰਤੀ ਚੋਣ ਕਮਿਸ਼ਨ ਦੀ ਮਿਲੀਭੁਗਤ ਨਾਲ ਕੀਤੀ ਗਈ ਵੋਟ ਚੋਰੀ ਵਿਰੁੱਧ ਕੈਂਡਲ ਮਾਰਚ ਵਿੱਚ ਹਿੱਸਾ ਲਿਆ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਨਾਲ ਮੋਹਾਲੀ ਵਿੱਚ ਮਾਰਚ ਦੀ ਅਗਵਾਈ ਕੀਤੀ।

ਇਸ ਦੌਰਾਨ ਮੋਹਾਲੀ ਵਿੱਚ ਹਜ਼ਾਰਾਂ ਲੋਕ ਮਾਰਚ ਦੌਰਾਨ ਸ਼ਾਮਲ ਹੋਏ। ਉਹ ਭਾਜਪਾ ਅਤੇ ਚੋਣ ਕਮਿਸ਼ਨ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਸਨ।

ਮਾਰਚ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਸੂਬਾ ਪ੍ਰਧਾਨ ਵੜਿੰਗ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਪੂਰੇ ਵੇਰਵਿਆਂ ਅਤੇ ਪੁਖਤਾ ਸਬੂਤਾਂ ਨਾਲ ਭਾਜਪਾ ਵੱਲੋਂ ਕੀਤੀ ਗਈ ਵੋਟ ਚੋਰੀ ਦਾ ਪਰਦਾਫਾਸ਼ ਕੀਤਾ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਨੇ ਭਾਰਤੀ ਚੋਣ ਕਮਿਸ਼ਨ ਨਾਲ ਮਿਲੀਭੁਗਤ ਕਰਕੇ ਮਹਾਰਾਸ਼ਟਰ ਵਿੱਚ 70 ਲੱਖ ਤੋਂ ਵੱਧ ਵੋਟਾਂ ਜੋੜੀਆਂ ਸਨ, ਜਿਸ ਨਾਲ ਇਨ੍ਹਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕੀਤੀ। ਬਾਵਜੂਦ ਇਸਦੇ ਕਿ ਸਿਰਫ਼ ਛੇ ਮਹੀਨੇ ਪਹਿਲਾਂ ਪਾਰਲੀਮੈਂਟ ਚੋਣਾਂ ਵਿੱਚ ਲੋਕਾਂ ਵੱਲੋਂ ਇਹਨਾਂ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਗਿਆ ਸੀ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਭਾਜਪਾ ਹੁਣ ਬਿਹਾਰ ਵਿੱਚ ਦਲਿਤ, ਘੱਟ ਗਿਣਤੀ ਅਤੇ ਮਜ਼ਦੂਰ ਵਰਗ ਦੇ 65 ਲੱਖ ਵੋਟਰਾਂ ਨੂੰ ਵੋਟ ਪਾਉਣ ਤੋਂ ਵਾਂਝਾ ਕਰਕੇ ਉਸੇ ਚੀਜ਼ ਨੂੰ ਇੱਕ ਵੱਖਰੇ ਤਰੀਕੇ ਨਾਲ ਦੁਹਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜਿਨ੍ਹਾਂ ਬਾਰੇ ਭਾਜਪਾ ਸੋਚਦੀ ਹੈ ਕਿ ਇਹ ਕਦੇ ਵੀ ਉਸਨੂੰ ਵੋਟ ਨਹੀਂ ਪਾਉਣਗੇ। ਉਨ੍ਹਾਂ ਕਿਹਾ ਕਿ ਭਾਰਤ ਦੀ ਸੁਪਰੀਮ ਕੋਰਟ ਨੇ ਵੀ ਹੁਣ ਚੋਣ ਕਮਿਸ਼ਨ ਨੂੰ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਹਟਾਏ ਗਏ ਵੋਟਰਾਂ ਦੀ ਸੂਚੀ ਜਾਰੀ ਕਰਨ ਲਈ ਕਿਹਾ ਹੈ।

ਵੜਿੰਗ ਨੇ ਕਿਹਾ ਕਿ ਕੈਂਡਲ ਮਾਰਚ ਵਿੱਚ ਲੋਕਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਉਨ੍ਹਾਂ ਦੀ ਜਾਗਰੂਕਤਾ ਅਤੇ ਚਿੰਤਾ ਨੂੰ ਦਰਸਾਉਂਦੀ ਹੈ ਕਿ ਭਾਜਪਾ ਵੋਟ ਚੋਰੀ ਕਰਨ ਲਈ ਸੱਤਾ ਦੀ ਦੁਰਵਰਤੋਂ ਅਤੇ ਧੋਖੇ ਦਾ ਸਹਾਰਾ ਲੈ ਰਹੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...