ਵੜਿੰਗ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ

by | Apr 8, 2026 | AGRICULTURE UPDATES | 0 comments

ਗੜੇਮਾਰੀ ਨਾਲ ਪੰਜਾਬ ਦੀਆਂ ਫਸਲਾਂ ਤਬਾਹ; ਕੇਂਦਰ ਤੋਂ ਤੁਰੰਤ ਰਾਹਤ ਦੀ ਮੰਗ

ਪੰਜਾਬ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ; ਤੁਰੰਤ ਮੁਆਵਜ਼ੇ ਲਈ ਕੇਂਦਰ ਨੂੰ ਅਪੀਲ

ਵੜਿੰਗ ਵੱਲੋਂ ਤਬਾਹੀ ਤੋਂ ਬਾਅਦ ਤੁਰੰਤ ਗਿਰਦਾਵਰੀ ਦੀ ਮੰਗ

ਚੰਡੀਗੜ੍ਹ, 8 ਅਪ੍ਰੈਲ:
ਸੀਨੀਅਰ ਕਾਂਗਰਸ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਹਾਲ ਹੀ ਵਿੱਚ ਹੋਈ ਗੜੇਮਾਰੀ ਕਾਰਨ ਵੱਡੇ ਪੱਧਰ ‘ਤੇ ਹੋਏ ਫਸਲੀ ਨੁਕਸਾਨ ਨੂੰ ਦੇਖਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਤੁਰੰਤ ਦਖਲ ਦੇਣ ਲਈ ਅਪੀਲ ਕੀਤੀ ਹੈ।

ਆਪਣੇ ਪੱਤਰ ਵਿੱਚ ਵੜਿੰਗ ਨੇ ਦਰਸਾਇਆ ਕਿ ਬਠਿੰਡਾ, ਮਾਨਸਾ, ਬਰਨਾਲਾ, ਮਲੌਟ, ਗਿੱਦੜਬਾਹਾ, ਲੰਬੀ ਅਤੇ ਅੰਮ੍ਰਿਤਸਰ (ਮਜੀਠਾ) ਦੇ ਕਈ ਖੇਤਰਾਂ ਵਿੱਚ ਖੇਤੀਬਾੜੀ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।

ਉਨ੍ਹਾਂ ਕਿਹਾ ਕਿ ਕੱਟਾਈ ਲਈ ਤਿਆਰ ਖੜ੍ਹੀ ਗੇਂਹੂੰ ਅਤੇ ਹੋਰ ਰਬੀ ਫਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ, ਜਦਕਿ ਕਈ ਇਲਾਕਿਆਂ ਵਿੱਚ ਸਬਜ਼ੀ ਫਸਲਾਂ ਦਾ ਲਗਭਗ ਪੂਰੀ ਤਰ੍ਹਾਂ ਨਾਸ ਹੋ ਗਿਆ ਹੈ।

ਵੱਡੇ ਪੱਧਰ ‘ਤੇ ਹੋਏ ਇਸ ਨੁਕਸਾਨ ਨੇ ਕਿਸਾਨਾਂ ਨੂੰ ਸੰਕਟ ਵਿੱਚ ਧੱਕ ਦਿੱਤਾ ਹੈ, ਕਿਉਂਕਿ ਮਹੀਨਿਆਂ ਦੀ ਮਿਹਨਤ ਤੋਂ ਬਾਅਦ ਉਮੀਦ ਕੀਤੀ ਆਮਦਨ ਖਤਮ ਹੋ ਗਈ ਹੈ, ਜਿਸ ਨਾਲ ਪਿੰਡਾਂ ਦੀ ਆਰਥਿਕਤਾ ‘ਤੇ ਵੀ ਅਸਰ ਪੈਣ ਦੀ ਚਿੰਤਾ ਵੱਧ ਗਈ ਹੈ।

ਵੜਿੰਗ ਨੇ ਤੁਰੰਤ ਕਦਮ ਚੁੱਕਣ ਦੀ ਮੰਗ ਕਰਦੇ ਹੋਏ ਕਿਹਾ ਕਿ ਸਮੇਂਬੱਧ ਫਸਲ ਨੁਕਸਾਨ ਦਾ ਅੰਕਲਨ (ਗਿਰਦਾਵਰੀ) ਕਰਵਾਇਆ ਜਾਵੇ, ਅਸਲ ਨੁਕਸਾਨ ਦੇ ਅਨੁਸਾਰ ਵੱਧ ਮੁਆਵਜ਼ਾ ਦਿੱਤਾ ਜਾਵੇ ਅਤੇ ਰਾਹਤ ਰਕਮ ਦੀ ਤੁਰੰਤ ਅਦਾਇਗੀ ਕੀਤੀ ਜਾਵੇ।

ਉਨ੍ਹਾਂ ਇਹ ਵੀ ਮੰਗ ਕੀਤੀ ਕਿ ਜਿਨ੍ਹਾਂ ਸਬਜ਼ੀ ਉਗਾਉਣ ਵਾਲੇ ਕਿਸਾਨਾਂ ਦੀ ਫਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ, ਉਨ੍ਹਾਂ ਲਈ ਵੱਖਰਾ ਰਾਹਤ ਮਕੈਨਿਜ਼ਮ ਬਣਾਇਆ ਜਾਵੇ।

ਸਥਿਤੀ ਦੀ ਗੰਭੀਰਤਾ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਰਾਜ ਵਿੱਚ ਹੋਰ ਖੇਤੀਬਾੜੀ ਸੰਕਟ ਤੋਂ ਬਚਣ ਲਈ ਤੁਰੰਤ ਰਾਹਤ ਉਪਰਾਲਿਆਂ ਨੂੰ ਤਰਜੀਹ ਦਿੱਤੀ ਜਾਵੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...